Sports News: ਸਰਕਾਰ ਨੇ ਭਗਦੜ ਲਈ RCB ਨੂੰ ਠਹਿਰਾਇਆ ਜ਼ਿੰਮੇਵਾਰ, ਵਿਰਾਟ ਦਾ ਲਿਆ ਨਾਮ, ਕੀ 1 ਸਾਲ ਲਈ ਲੱਗੇਗਾ ਬੈਨ? ਜਾਣੋ ਸੱਚਾਈ...
HC on Bengaluru Stampede: ਕਰਨਾਟਕ ਸਰਕਾਰ ਨੇ ਬੈਂਗਲੁਰੂ ਵਿੱਚ ਆਈਪੀਐਲ ਟੀਮ ਰਾਇਲ ਚੈਲੇਂਜਰਜ਼ ਬੰਗਲੌਰ ਦੀ ਜਿੱਤ ਦੇ ਜਸ਼ਨ ਦੌਰਾਨ ਹੋਈ ਭਗਦੜ ਬਾਰੇ ਹਾਈ ਕੋਰਟ ਨੂੰ ਇੱਕ ਵਿਸਤ੍ਰਿਤ ਰਿਪੋਰਟ ਸੌਂਪੀ ਹੈ। ਇਸ ਰਿਪੋਰਟ ਵਿੱਚ...

HC on Bengaluru Stampede: ਕਰਨਾਟਕ ਸਰਕਾਰ ਨੇ ਬੈਂਗਲੁਰੂ ਵਿੱਚ ਆਈਪੀਐਲ ਟੀਮ ਰਾਇਲ ਚੈਲੇਂਜਰਜ਼ ਬੰਗਲੌਰ ਦੀ ਜਿੱਤ ਦੇ ਜਸ਼ਨ ਦੌਰਾਨ ਹੋਈ ਭਗਦੜ ਬਾਰੇ ਹਾਈ ਕੋਰਟ ਨੂੰ ਇੱਕ ਵਿਸਤ੍ਰਿਤ ਰਿਪੋਰਟ ਸੌਂਪੀ ਹੈ। ਇਸ ਰਿਪੋਰਟ ਵਿੱਚ, ਸਰਕਾਰ ਨੇ ਭਗਦੜ ਲਈ ਆਰਸੀਬੀ ਨੂੰ ਪੂਰੀ ਤਰ੍ਹਾਂ ਜ਼ਿੰਮੇਵਾਰ ਠਹਿਰਾਇਆ ਹੈ। ਇਸ ਵਿੱਚ ਟੀਮ ਦੇ ਤਜਰਬੇਕਾਰ ਖਿਡਾਰੀ ਅਤੇ ਸਾਬਕਾ ਕਪਤਾਨ ਵਿਰਾਟ ਕੋਹਲੀ ਦਾ ਵੀ ਜ਼ਿਕਰ ਕੀਤਾ ਗਿਆ ਹੈ। ਕਰਨਾਟਕ ਸਰਕਾਰ ਦਾ ਕਹਿਣਾ ਹੈ ਕਿ ਆਰਸੀਬੀ ਨੇ ਜਿੱਤ ਦੇ ਜਸ਼ਨ ਲਈ ਇਜਾਜ਼ਤ ਨਹੀਂ ਲਈ ਸੀ, ਇਸ ਬਾਰੇ ਉਨ੍ਹਾਂ ਨੇ ਬੱਸ ਸੂਚਨਾ ਦਿੱਤੀ ਸੀ।
ਰਿਪੋਰਟ ਵਿੱਚ ਗੰਭੀਰ ਲਾਪਰਵਾਹੀ ਦਾ ਜ਼ਿਕਰ ਕੀਤਾ ਗਿਆ ਹੈ। ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ ਨੇ 4 ਜੂਨ ਨੂੰ ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਭਗਦੜ ਲਈ ਆਰਸੀਬੀ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਆਰਸੀਬੀ ਨੇ ਅਚਾਨਕ ਸੋਸ਼ਲ ਮੀਡੀਆ 'ਤੇ ਪੁਲਿਸ ਦੀ ਇਜਾਜ਼ਤ ਤੋਂ ਬਿਨਾਂ ਵਿਕਟਰੀ ਪਰੇਡ ਦੇ ਆਯੋਜਨ ਦਾ ਐਲਾਨ ਕੀਤਾ ਸੀ, ਜਿਸ ਕਾਰਨ ਲੱਖਾਂ ਲੋਕ ਸਟੇਡੀਅਮ ਦੇ ਬਾਹਰ ਇਕੱਠੇ ਹੋ ਗਏ ਸਨ। ਭਗਦੜ ਦੌਰਾਨ 11 ਲੋਕਾਂ ਦੀ ਜਾਨ ਚਲੀ ਗਈ। ਇਸ ਵਿੱਚ ਆਰਸੀਬੀ ਦੇ ਨਾਲ-ਨਾਲ ਕਰਨਾਟਕ ਰਾਜ ਕ੍ਰਿਕਟ ਐਸੋਸੀਏਸ਼ਨ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਗਿਆ ਹੈ।
ਕਰਨਾਟਕ ਸਰਕਾਰ ਨੇ ਰਿਪੋਰਟ ਵਿੱਚ ਕੀ-ਕੀ ਕਿਹਾ
ਕਰਨਾਟਕ ਸਰਕਾਰ ਨੇ ਰਿਪੋਰਟ ਰਾਹੀਂ ਕਿਹਾ ਹੈ ਕਿ ਵਿਕਟਰੀ ਪਰੇਡ ਦੌਰਾਨ ਬਹੁਤ ਲਾਪਰਵਾਹੀ ਹੋਈ ਸੀ ਅਤੇ ਕੋਈ ਢੁਕਵਾਂ ਪ੍ਰਬੰਧ ਨਹੀਂ ਸਨ। ਇਸ ਪ੍ਰੋਗਰਾਮ ਦਾ ਆਯੋਜਨ ਕਰਨ ਵਾਲੀ ਕੰਪਨੀ ਡੀਐਨਏ ਨੈੱਟਵਰਕ ਪ੍ਰਾਈਵੇਟ ਲਿਮਟਿਡ ਨੇ ਪੁਲਿਸ ਨੂੰ ਸਿਰਫ਼ 3 ਜੂਨ ਨੂੰ ਹੀ ਸੂਚਿਤ ਕੀਤਾ ਸੀ, ਪਰ 2009 ਦੇ ਹੁਕਮਾਂ ਅਨੁਸਾਰ ਇਜਾਜ਼ਤ ਨਹੀਂ ਲਈ ਸੀ। ਕਿਸੇ ਵੀ ਘਟਨਾ ਤੋਂ ਬਚਣ ਲਈ, ਪੁਲਿਸ ਨੇ ਸੀਮਤ ਪ੍ਰੋਗਰਾਮ ਲਈ ਇਜਾਜ਼ਤ ਦਿੱਤੀ ਸੀ, ਪਰ ਉਮੀਦ ਤੋਂ ਵੱਧ ਲੋਕ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ।
ਹਾਈ ਕੋਰਟ ਨੂੰ ਸੌਂਪੀ ਗਈ ਰਿਪੋਰਟ ਵਿੱਚ ਵਿਰਾਟ ਕੋਹਲੀ ਦਾ ਜ਼ਿਕਰ ਕਿਉਂ?
ਕੋਹਲੀ ਟੀਮ ਦੇ ਤਜਰਬੇਕਾਰ ਖਿਡਾਰੀ ਹਨ ਅਤੇ ਉਹ ਆਰਸੀਬੀ ਦਾ ਚਿਹਰਾ ਵੀ ਹਨ। ਸਰਕਾਰ ਨੇ ਰਿਪੋਰਟ ਵਿੱਚ ਕਿਹਾ ਕਿ ਆਰਸੀਬੀ ਨੇ ਇੱਕ ਜਨਤਕ ਪ੍ਰੋਗਰਾਮ ਦਾ ਪ੍ਰਚਾਰ ਕਰਨ ਲਈ 4 ਜੂਨ ਨੂੰ ਸੋਸ਼ਲ ਮੀਡੀਆ 'ਤੇ ਵਿਰਾਟ ਕੋਹਲੀ ਦਾ ਇੱਕ ਵੀਡੀਓ ਸਾਂਝਾ ਕੀਤਾ ਸੀ। ਵੀਡੀਓ ਰਾਹੀਂ, ਕੋਹਲੀ ਨੇ ਪ੍ਰਸ਼ੰਸਕਾਂ ਨੂੰ ਇਸ ਪ੍ਰੋਗਰਾਮ ਵਿੱਚ ਮੁਫਤ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।
ਕੀ RCB 'ਤੇ ਪਾਬੰਦੀ ਲੱਗੇਗੀ ਜਾਂ IPL 2026 ਵਿੱਚ ਨਹੀਂ ਮਿਲੇਗੀ ਐਂਟਰੀ ?
ਜਿੱਥੋਂ ਤੱਕ ਰਾਇਲ ਚੈਲੇਂਜਰਜ਼ ਬੰਗਲੌਰ 'ਤੇ ਇੱਕ ਸਾਲ ਦੀ ਪਾਬੰਦੀ ਦਾ ਸਵਾਲ ਹੈ, ਬੀਸੀਸੀਆਈ ਨੇ ਅਜੇ ਤੱਕ ਇਸ ਮਾਮਲੇ 'ਤੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ। ਹਾਲਾਂਕਿ ਆਈਪੀਐਲ 2026 ਵਿੱਚ ਆਰਸੀਬੀ ਨੂੰ ਐਂਟਰੀ ਨਾ ਮਿਲਣ ਨੂੰ ਲੈ ਲਗਾਤਾਰ ਕਈ ਖਬਰਾਂ ਵੀ ਸਾਹਮਣੇ ਆਈਆਂ ਸੀ। ਪਰ ਹੁਣ ਤੱਕ ਬੀਸੀਸੀਆਈ ਨੇ ਪਾਬੰਦੀ ਲਗਾਉਣ ਵਰਗੀ ਕੋਈ ਕਾਰਵਾਈ ਨਹੀਂ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।




















