(Source: ECI/ABP News/ABP Majha)
Odisha Train Accident: ਓਡੀਸ਼ਾ ਰੇਲ ਹਾਦਸੇ 'ਤੇ ਵਿਰਾਟ ਕੋਹਲੀ ਨੇ ਜਤਾਇਆ ਦੁੱਖ, ਕਰੀਬ 288 ਲੋਕ ਗਵਾ ਚੁੱਕੇ ਆਪਣੀ ਜਾਨ
Virat Kohli Odisha Train Accident: ਓਡੀਸ਼ਾ ਦੇ ਬਾਲਾਸੋਰ ਵਿੱਚ ਸ਼ੁੱਕਰਵਾਰ ਰਾਤ ਨੂੰ ਇੱਕ ਵੱਡਾ ਰੇਲ ਹਾਦਸਾ ਵਾਪਰਿਆ। ਹਾਦਸੇ ਵਿੱਚ ਤਿੰਨ ਟਰੇਨਾਂ ਆਪਸ ਵਿੱਚ ਟਕਰਾ ਗਈਆਂ। ਇਸ ਵਿੱਚ ਹੁਣ ਤੱਕ 288 ਲੋਕਾਂ ਦੀ ਮੌਤ ਹੋ ਚੁੱਕੀ ਹੈ
Virat Kohli Odisha Train Accident: ਓਡੀਸ਼ਾ ਦੇ ਬਾਲਾਸੋਰ ਵਿੱਚ ਸ਼ੁੱਕਰਵਾਰ ਰਾਤ ਨੂੰ ਇੱਕ ਵੱਡਾ ਰੇਲ ਹਾਦਸਾ ਵਾਪਰਿਆ। ਹਾਦਸੇ ਵਿੱਚ ਤਿੰਨ ਟਰੇਨਾਂ ਆਪਸ ਵਿੱਚ ਟਕਰਾ ਗਈਆਂ। ਇਸ ਵਿੱਚ ਹੁਣ ਤੱਕ 288 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਵਿਰਾਟ ਕੋਹਲੀ ਨੇ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਪੀੜਤ ਪਰਿਵਾਰਾਂ ਲਈ ਅਰਦਾਸ ਕੀਤੀ ਹੈ। ਕੋਹਲੀ ਫਿਲਹਾਲ ਇੰਗਲੈਂਡ 'ਚ ਹਨ। ਉਹ ਭਾਰਤ ਅਤੇ ਆਸਟਰੇਲੀਆ ਵਿਚਾਲੇ ਖੇਡੇ ਜਾਣ ਵਾਲੇ ਟੈਸਟ ਚੈਂਪੀਅਨਸ਼ਿਪ ਫਾਈਨਲ ਮੈਚ ਲਈ ਟੀਮ ਦਾ ਹਿੱਸਾ ਹੈ।
Saddened to hear about the tragic train accident in Odisha. My thoughts and prayers go out to the families who lost their loved ones and wishing a speedy recovery to the injured.
— Virat Kohli (@imVkohli) June 3, 2023
ਕੋਹਲੀ ਨੇ ਟਵਿਟਰ 'ਤੇ ਲਿਖਿਆ, ਓਡੀਸ਼ਾ 'ਚ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਅਫ਼ਸੋਸ ਹੋਇਆ। ਮੈਂ ਉਨ੍ਹਾਂ ਪਰਿਵਾਰਾਂ ਲਈ ਪ੍ਰਾਰਥਨਾ ਕਰਦਾ ਹਾਂ ਜਿਨ੍ਹਾਂ ਨੇ ਇਸ ਹਾਦਸੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
ਜ਼ਿਕਰਯੋਗ ਹੈ ਕਿ ਇਸ ਹਾਦਸੇ 'ਚ ਕਰੀਬ 288 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੀਟੀਆਈ ਦੇ ਅਨੁਸਾਰ, ਭੁਵਨੇਸ਼ਵਰ ਵਿੱਚ ਅਧਿਕਾਰੀਆਂ ਨੇ ਦੱਸਿਆ ਕਿ 1,200 ਕਰਮਚਾਰੀਆਂ ਤੋਂ ਇਲਾਵਾ, 200 ਐਂਬੂਲੈਂਸ, 50 ਬੱਸਾਂ ਅਤੇ 45 ਮੋਬਾਈਲ ਹੈਲਥ ਯੂਨਿਟ ਹਾਦਸੇ ਵਾਲੀ ਥਾਂ 'ਤੇ ਕੰਮ ਕਰ ਰਹੇ ਹਨ। ਲਾਸ਼ਾਂ ਨੂੰ ਟਰੈਕਟਰਾਂ ਸਮੇਤ ਵੱਖ-ਵੱਖ ਤਰ੍ਹਾਂ ਦੇ ਵਾਹਨਾਂ 'ਚ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਪਟੜੀ ਤੋਂ ਉਤਰੇ ਡੱਬਿਆਂ ਦੇ ਹੇਠੋਂ ਲਾਸ਼ਾਂ ਕੱਢਣ ਲਈ ਗੈਸ ਕਟਰ ਦੀ ਵਰਤੋਂ ਕੀਤੀ ਗਈ। ਆਫਤ ਪ੍ਰਬੰਧਨ ਕਰਮਚਾਰੀ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਲਾਸ਼ਾਂ ਨੂੰ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ।
ਪ੍ਰਾਪਤ ਅੰਕੜਿਆਂ ਅਨੁਸਾਰ ਕੋਲਕਾਤਾ ਤੋਂ ਕਰੀਬ 250 ਕਿਲੋਮੀਟਰ ਦੱਖਣ ਵਿਚ ਬਾਲਾਸੋਰ ਜ਼ਿਲ੍ਹੇ ਦੇ ਬਹਿੰਗਾ ਬਾਜ਼ਾਰ ਸਟੇਸ਼ਨ ਨੇੜੇ ਸ਼ੁੱਕਰਵਾਰ ਸ਼ਾਮ ਕਰੀਬ 7 ਵਜੇ ਵਾਪਰਿਆ ਇਹ ਹਾਦਸਾ ਭਾਰਤ ਵਿਚ ਹੁਣ ਤੱਕ ਦਾ ਚੌਥਾ ਸਭ ਤੋਂ ਭਿਆਨਕ ਹਾਦਸਾ ਹੈ। ਰੇਲ ਮੰਤਰਾਲੇ ਨੇ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ।
Read More:- MS Dhoni On Troll: MS ਧੋਨੀ ਨੇ ਇੰਝ ਕੱਢੇ ਸੀ ਟ੍ਰੋਲਰ ਦੇ ਵੱਟ, ਜਾਣੋ ਕਿਵੇਂ ਬੋਲਤੀ ਕਰਵਾ ਦਿੱਤੀ ਸੀ ਬੰਦ ?