Virat Kohli Reaction On Rachin Ravindra Wicket: ਆਈਪੀਐਲ 2024 ਸ਼ੁੱਕਰਵਾਰ ਨੂੰ ਸ਼ੁਰੂ ਹੋਇਆ। ਇਸ ਸੀਜ਼ਨ ਦੇ ਪਹਿਲੇ ਮੈਚ ਵਿੱਚ ਚੇਨਈ ਸੁਪਰ ਕਿੰਗਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਦੀਆਂ ਟੀਮਾਂ ਆਹਮੋ-ਸਾਹਮਣੇ ਸਨ। ਰਿਤੁਰਾਜ ਗਾਇਕਵਾੜ ਦੀ ਅਗਵਾਈ ਵਾਲੀ ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ 6 ਵਿਕਟਾਂ ਨਾਲ ਹਰਾਇਆ। ਇਸ ਮੈਚ ਵਿੱਚ ਚੇਨਈ ਸੁਪਰ ਕਿੰਗਜ਼ ਲਈ ਸਲਾਮੀ ਬੱਲੇਬਾਜ਼ ਰਚਿਨ ਰਵਿੰਦਰਾ ਨੇ ਸਭ ਤੋਂ ਵੱਧ ਦੌੜਾਂ ਬਣਾਈਆਂ। ਰਚਿਨ ਰਵਿੰਦਰਾ ਨੇ 15 ਗੇਂਦਾਂ 'ਚ 3 ਚੌਕਿਆਂ ਅਤੇ 3 ਛੱਕਿਆਂ ਦੀ ਮਦਦ ਨਾਲ 37 ਦੌੜਾਂ ਦੀ ਤੂਫਾਨੀ ਪਾਰੀ ਖੇਡੀ। ਇਸ ਤੋਂ ਬਾਅਦ ਕਰਨ ਸ਼ਰਮਾ ਨੇ ਰਚਿਨ ਰਵਿੰਦਰਾ ਨੂੰ ਆਪਣਾ ਸ਼ਿਕਾਰ ਬਣਾਇਆ।


ਵਿਰਾਟ ਕੋਹਲੀ ਦਾ ਇਹ ਰਿਐਕਸ਼ਨ ਸੋਸ਼ਲ ਮੀਡੀਆ 'ਤੇ ਵਾਇਰਲ...
ਹਾਲਾਂਕਿ ਚੇਨਈ ਸੁਪਰ ਕਿੰਗਜ਼ ਲਈ ਸਲਾਮੀ ਬੱਲੇਬਾਜ਼ ਰਚਿਨ ਰਵਿੰਦਰਾ ਨੂੰ ਆਊਟ ਕਰਨ ਤੋਂ ਬਾਅਦ ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਖਿਡਾਰੀ ਵਿਰਾਟ ਕੋਹਲੀ ਦੀ ਪ੍ਰਤੀਕਿਰਿਆ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦਰਅਸਲ, ਇਸ ਵਾਇਰਲ ਵੀਡੀਓ 'ਚ ਵਿਰਾਟ ਕੋਹਲੀ ਜਿਸ ਤਰ੍ਹਾਂ ਰਚਿਨ ਰਵਿੰਦਰਾ ਦੇ ਆਊਟ ਹੋਣ 'ਤੇ ਜਸ਼ਨ ਮਨਾ ਰਹੇ ਹਨ, ਉਹ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣ ਗਿਆ ਹੈ। ਵਿਰਾਟ ਕੋਹਲੀ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।






ਰਾਇਲ ਚੈਲੰਜਰਜ਼ ਬੰਗਲੌਰ ਨੂੰ ਪਹਿਲੇ ਮੈਚ ਵਿੱਚ ਹਾਰ ਦਾ ਕਰਨਾ ਪਿਆ ਸੀ ਸਾਹਮਣਾ
ਉਥੇ ਹੀ ਜੇਕਰ ਇਸ ਮੈਚ ਦੀ ਗੱਲ ਕਰੀਏ ਤਾਂ ਪਹਿਲਾਂ ਬੱਲੇਬਾਜ਼ੀ ਕਰਨ ਆਈ ਰਾਇਲ ਚੈਲੰਜਰਜ਼ ਬੈਂਗਲੁਰੂ ਨੇ 20 ਓਵਰਾਂ 'ਚ 6 ਵਿਕਟਾਂ 'ਤੇ 173 ਦੌੜਾਂ ਬਣਾਈਆਂ। ਰਾਇਲ ਚੈਲੰਜਰਜ਼ ਬੈਂਗਲੁਰੂ ਲਈ ਅਨੁਜ ਰਾਵਤ ਨੇ 25 ਗੇਂਦਾਂ 'ਚ ਸਭ ਤੋਂ ਵੱਧ 48 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਦਿਨੇਸ਼ ਕਾਰਤਿਕ ਨੇ 26 ਗੇਂਦਾਂ 'ਤੇ 38 ਦੌੜਾਂ ਦੀ ਪਾਰੀ ਖੇਡੀ। ਰਾਇਲ ਚੈਲੰਜਰਜ਼ ਬੈਂਗਲੁਰੂ ਦੀਆਂ 173 ਦੌੜਾਂ ਦੇ ਜਵਾਬ 'ਚ ਚੇਨਈ ਸੁਪਰ ਕਿੰਗਜ਼ ਨੇ 18.4 ਓਵਰਾਂ 'ਚ 4 ਵਿਕਟਾਂ 'ਤੇ 176 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਚੇਨਈ ਸੁਪਰ ਕਿੰਗਜ਼ ਲਈ ਰਚਿਨ ਰਵਿੰਦਰਾ ਨੇ ਸਭ ਤੋਂ ਵੱਧ 37 ਦੌੜਾਂ ਬਣਾਈਆਂ। ਜਦਕਿ ਸ਼ਿਵਮ ਦੂਬੇ 28 ਗੇਂਦਾਂ 'ਤੇ 34 ਦੌੜਾਂ ਬਣਾ ਕੇ ਨਾਬਾਦ ਪਰਤੇ। ਰਾਇਲ ਚੈਲੰਜਰਜ਼ ਬੈਂਗਲੁਰੂ ਲਈ ਕੈਮਰੂਨ ਗ੍ਰੀਨ ਸਭ ਤੋਂ ਸਫਲ ਗੇਂਦਬਾਜ਼ ਰਹੇ। ਕੈਮਰੂਨ ਗ੍ਰੀਨ ਨੂੰ 2 ਸਫਲਤਾ ਮਿਲੀ। ਇਸ ਤੋਂ ਇਲਾਵਾ ਯਸ਼ ਦਿਆਲ ਅਤੇ ਕਰਨ ਸ਼ਰਮਾ ਨੂੰ 1-1 ਸਫਲਤਾ ਮਿਲੀ।