Virat-Gautam Controversy: ਵਿਰਾਟ ਕੋਹਲੀ ਨੇ ਗੌਤਮ ਗੰਭੀਰ ਨਾਲ ਵਿਵਾਦ ਮਾਮਲੇ ਦੇ ਫੈਸਲੇ ਤੇ ਜਤਾਇਆ ਇਤਰਾਜ਼, BCCI ਨੂੰ ਦਿੱਤਾ ਸਪੱਸ਼ਟੀਕਰਨ
Virat Kohli-Gautam Gambhir Controversy: ਹਾਲ ਹੀ 'ਚ ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਖਿਡਾਰੀ ਵਿਰਾਟ ਕੋਹਲੀ ਦਾ ਲਖਨਊ ਸੁਪਰ ਜਾਇੰਟਸ ਦੇ ਖਿਡਾਰੀਆਂ ਅਮਿਤ ਮਿਸ਼ਰਾ ਅਤੇ ਨਵੀਨ ਉਲ ਨਾਲ ਝਗੜਾ ਹੋ ਗਿਆ...
Virat Kohli-Gautam Gambhir Controversy: ਹਾਲ ਹੀ 'ਚ ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਖਿਡਾਰੀ ਵਿਰਾਟ ਕੋਹਲੀ ਦਾ ਲਖਨਊ ਸੁਪਰ ਜਾਇੰਟਸ ਦੇ ਖਿਡਾਰੀਆਂ ਅਮਿਤ ਮਿਸ਼ਰਾ ਅਤੇ ਨਵੀਨ ਉਲ ਨਾਲ ਝਗੜਾ ਹੋ ਗਿਆ। ਜਿਸ ਤੋਂ ਬਾਅਦ ਲਖਨਊ ਸੁਪਰ ਜਾਇੰਟਸ ਦੇ ਮੈਂਟਰ ਗੌਤਮ ਗੰਭੀਰ ਅਤੇ ਵਿਰਾਟ ਕੋਹਲੀ ਵਿਚਾਲੇ ਝਗੜਾ ਹੋਇਆ। ਹੁਣ ਵਿਰਾਟ ਕੋਹਲੀ ਨੇ ਬੀਸੀਸੀਆਈ ਅਧਿਕਾਰੀਆਂ ਨੂੰ ਲਿਖਤੀ ਰੂਪ ਵਿੱਚ ਆਪਣਾ ਸਪਸ਼ਟੀਕਰਨ ਦਿੱਤਾ ਹੈ। ਇਸ ਦੇ ਨਾਲ ਹੀ ਸਾਬਕਾ ਭਾਰਤੀ ਕਪਤਾਨ ਨੇ ਦੱਸਿਆ ਕਿ ਉਸ ਦਿਨ ਅਸਲ ਵਿੱਚ ਕੀ ਹੋਇਆ ਸੀ ਅਤੇ ਉਨ੍ਹਾਂ ਦੀ ਭੂਮਿਕਾ ਕੀ ਸੀ।
ਵਿਰਾਟ ਕੋਹਲੀ ਨੇ BCCI ਅਧਿਕਾਰੀਆਂ 'ਤੇ ਜ਼ਾਹਰ ਕੀਤੀ ਨਾਰਾਜ਼ਗੀ!
ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਿਰਾਟ ਕੋਹਲੀ 100% ਮੈਚ ਫੀਸ ਜੁਰਮਾਨੇ ਤੋਂ ਬਾਅਦ ਬੀਸੀਸੀਆਈ ਤੋਂ ਖੁਸ਼ ਨਹੀਂ ਹਨ। ਉਨ੍ਹਾਂ ਨੇ ਇਸ ਮਾਮਲੇ 'ਤੇ ਬੀਸੀਸੀਆਈ ਅਧਿਕਾਰੀਆਂ ਨੂੰ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਵਿਰਾਟ ਕੋਹਲੀ ਨੇ ਬੀਸੀਸੀਆਈ ਅਧਿਕਾਰੀਆਂ ਦੇ ਸਾਹਮਣੇ ਆਪਣਾ ਸਪਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਮੈਂ ਨਵੀਨ-ਉਲ-ਹੱਕ ਅਤੇ ਗੌਤਮ ਗੰਭੀਰ ਨੂੰ ਕੁਝ ਨਹੀਂ ਕਿਹਾ... ਉਨ੍ਹਾਂ ਨੇ ਇਹ ਵੀ ਕਿਹਾ ਕਿ ਮੇਰੀ ਕੋਈ ਗਲਤੀ ਨਹੀਂ ਸੀ, ਪਰ ਇਸ ਦੇ ਬਾਵਜੂਦ ਮੇਰੇ 'ਤੇ ਜੁਰਮਾਨਾ ਲਗਾਇਆ ਗਿਆ ਹੈ। ਵਿਰਾਟ ਕੋਹਲੀ ਨੇ ਬੀਸੀਸੀਆਈ ਅਧਿਕਾਰੀਆਂ ਨੂੰ ਲਿਖਤੀ ਰੂਪ ਵਿੱਚ ਸਭ ਕੁਝ ਦੱਸ ਦਿੱਤਾ ਹੈ।
ਮੈਚ ਰੈਫਰੀ ਨੇ ਵਿਰਾਟ ਅਤੇ ਗੌਤਮ ਨੂੰ ਲੈਵਲ-2 ਲਈ ਦੋਸ਼ੀ ਪਾਇਆ
ਜ਼ਿਕਰਯੋਗ ਹੈ ਕਿ ਲਖਨਊ ਸੁਪਰ ਜਾਇੰਟਸ ਅਤੇ ਰਾਇਲ ਚੈਲੇਂਜਰਸ ਬੈਂਗਲੁਰੂ ਤੋਂ ਬਾਅਦ ਰੈਫਰੀ ਨੇ ਵਿਰਾਟ ਕੋਹਲੀ ਅਤੇ ਗੌਤਮ ਗੰਭੀਰ 'ਤੇ ਜੁਰਮਾਨਾ ਲਗਾਇਆ ਹੈ। ਦੋਵਾਂ ਖਿਡਾਰੀਆਂ 'ਤੇ ਮੈਚ ਫੀਸ ਦਾ 100 ਫੀਸਦੀ ਜੁਰਮਾਨਾ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਮੈਚ ਰੈਫਰੀ ਨੇ ਵਿਰਾਟ ਕੋਹਲੀ ਅਤੇ ਗੌਤਮ ਗੰਭੀਰ ਨੂੰ ਲੈਵਲ-2 ਦਾ ਦੋਸ਼ੀ ਪਾਇਆ। ਦੋਵਾਂ ਖਿਡਾਰੀਆਂ 'ਤੇ ਆਈਪੀਐਲ ਕੋਡ ਆਫ ਕੰਡਕਟ ਦੀ ਧਾਰਾ 2.21 ਦੇ ਤਹਿਤ ਜੁਰਮਾਨਾ ਲਗਾਇਆ ਗਿਆ ਹੈ। ਹਾਲਾਂਕਿ ਹੁਣ ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਖਿਡਾਰੀ ਵਿਰਾਟ ਕੋਹਲੀ ਨੇ ਬੀਸੀਸੀਆਈ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਇਸ ਫੈਸਲੇ 'ਤੇ ਇਤਰਾਜ਼ ਜਤਾਇਆ ਹੈ।