Kabaddi Raider: ਕਬੱਡੀ ਰੇਡਰ ਅਮਰਪ੍ਰੀਤ ਅਮਰੀ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ
Moga: ਨਿਹਾਲ ਸਿੰਘ ਵਾਲਾ ਨੇੜਲੇ ਪਿੰਡ ਪੱਤੋ ਹੀਰਾ ਸਿੰਘ ਦੇ ਨਾਮੀ ਕਬੱਡੀ ਰੇਡਰ ਅਮਰਪ੍ਰੀਤ ਅਮਰੀ ਦੀ ਕੈਨੇਡਾ ਦੇ ਸਰੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਅੱਜ ਸਵੇਰੇ ਮੌਤ ਹੋ ਗਈ। 28 ਵਰ੍ਹਿਆਂ ਦਾ ਅਮਰਪ੍ਰੀਤ ਦਸੰਬਰ ਮਹੀਨੇ ਹੀ ਵਿਆਹ ਕਰਵਾਉਣ...
Moga: ਨਿਹਾਲ ਸਿੰਘ ਵਾਲਾ ਨੇੜਲੇ ਪਿੰਡ ਪੱਤੋ ਹੀਰਾ ਸਿੰਘ ਦੇ ਨਾਮੀ ਕਬੱਡੀ ਰੇਡਰ ਅਮਰਪ੍ਰੀਤ ਅਮਰੀ ਦੀ ਕੈਨੇਡਾ ਦੇ ਸਰੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਅੱਜ ਸਵੇਰੇ ਮੌਤ ਹੋ ਗਈ। 28 ਵਰ੍ਹਿਆਂ ਦਾ ਅਮਰਪ੍ਰੀਤ ਦਸੰਬਰ ਮਹੀਨੇ ਹੀ ਵਿਆਹ ਕਰਵਾਉਣ ਕੈਨੇਡਾ ਗਿਆ ਸੀ। ਪਿਛਲੇ ਸਾਲ ਉਸ ਦਾ ਵਿਆਹ ਹੋਇਆ ਸੀ। ਅਮਰਪ੍ਰੀਤ ਅਮਰੀ ਪ੍ਰਸਿੱਧ ਕਬੱਡੀ ਰੇਡਰ ਸੀ।
ਉਹ ਖੇਡ ਦੇ ਤੌਰ 'ਤੇ ਵਿਦੇਸ਼ ਦੀ ਧਰਤੀ 'ਤੇ ਰਹਿ ਰਿਹਾ ਸੀ। ਅੱਜ ਜਿਉਂ ਹੀ ਇਸ ਕਬੱਡੀ ਖਿਡਾਰੀ ਦੀ ਦੁੱਖਦਾਈ ਮੌਤ ਦਾ ਪਿੰਡ ਵਾਸੀਆਂ ਨੂੰ ਪਤਾ ਲੱਗਾ ਤਾਂ ਪਿੰਡ ਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਕਬੱਡੀ ਵਿੱਚ ਵੱਚਾ ਨਾਮ ਖੱਟਣ ਵਾਲੇ ਅਮਰੀ ਦੀ ਮੌਤ ਨਾਲ ਜਿੱਥੇ ਕਬੱਡੀ ਜਗਤ ਨੂੰ ਵੱਡਾ ਘਾਟਾ ਪਿਆ ਹੈ, ਉੱਥੇ ਹੀ ਨੌਜਵਾਨ ਪੁੱਤ ਗੁਆਉਣ ਵਾਲੇ ਪਰਿਵਾਰ ਨੂੰ ਅਸਹਿ ਦੁੱਕ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦੱਸ ਦੇਈਏ ਇਸ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਤੇਜ਼ ਗੇਂਦਬਾਜ਼ ਸਿਧਾਰਥ ਸ਼ਰਮਾ ਦਾ ਦਿਹਾਂਤ ਹੋ ਗਿਆ ਸੀ। ਉਹ ਮਹਿਜ਼ 28 ਸਾਲ ਦੇ ਸਨ। ਵੀਰਵਾਰ ਨੂੰ ਵਡੋਦਰਾ 'ਚ ਉਨ੍ਹਾਂ ਦੀ ਮੌਤ ਹੋ ਗਈ। ਜਿੱਥੇ ਉਹ ਕਰੀਬ ਦੋ ਹਫ਼ਤਿਆਂ ਤੋਂ ਹਸਪਤਾਲ ਵਿੱਚ ਦਾਖ਼ਲ ਰਹੇ ਸਨ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਖਿਡਾਰੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਸੀ। ਹਿਮਾਚਲ ਦੇ ਊਨਾ ਸ਼ਹਿਰ ਦਾ ਰਹਿਣ ਵਾਲਾ ਸਿਧਾਰਥ ਉਸ ਟੀਮ ਦਾ ਹਿੱਸਾ ਸੀ ਜੋ 3 ਤੋਂ 6 ਜਨਵਰੀ ਤੱਕ ਬੜੌਦਾ ਖਿਲਾਫ ਰਣਜੀ ਟਰਾਫੀ ਮੈਚ ਖੇਡਣ ਵਡੋਦਰਾ ਗਏ ਸਨ। ਉਸ ਨੇ 31 ਦਸੰਬਰ ਨੂੰ ਅਭਿਆਸ ਸੈਸ਼ਨ ਦੌਰਾਨ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਕੀਤੀ ਸੀ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ: Chandigarh News: ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਰਾਜ ਕੁਮਾਰ ਵੱਲੋਂ ਅਸਤੀਫਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Shocking News: 3 ਪਤਨੀਆਂ ਤੇ 60 ਬੱਚੇ... ਫਿਰ ਵੀ ਇਹ ਬੰਦਾ ਨਹੀਂ ਮੰਨ ਰਿਹਾ, ਚਾਹੁੰਦਾ ਹੈ ਹੋਰ ਪਤਨੀ ਤੇ ਬੱਚੇ, ਸਰਕਾਰ ਨੂੰ ਕੀਤੀ ਬੇਨਤੀ