ਚੰਡੀਗੜ੍ਹ: ਕਬੱਡੀ ਦਾ ਪ੍ਰਸਿੱਧ ਖਿਡਾਰੀ ਮਹਾਵੀਰ ਅਟਵਾਲ ਇਸ ਦੁਨੀਆਂ 'ਤੇ ਨਹੀਂ ਰਿਹਾ। ਅਟਵਾਲ ਨੇ ਦੁਨੀਆਂ ਦੇ ਕਈ ਮੁਲਕਾਂ ਚ ਆਪਣੀ ਖੇਡ ਦਾ ਲੋਹਾ ਮਨਵਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨਾਂ ਤੋਂ ਸਿਹਤ ਦੀ ਖਰਾਬੀ ਦੇ ਚੱਲਦਿਆਂ ਹਸਪਤਾਲ 'ਚ ਦਾਖਲ ਸਨ। ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।



ਮਹਾਵੀਰ ਅਟਵਾਲ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧ ਰੱਖਦਾ ਸੀ। ਪ੍ਰਸਿੱਧ ਕਬੱਡੀ ਖਿਡਾਰੀ ਦੀ ਮੌਤ ਨਾਲ ਖੇਡ ਜਗਤ ਦੇ ਨਾਲ-ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ 'ਚ ਵੀ ਗਹਿਰੇ ਸੋਗ ਦੀ ਲਹਿਰ ਹੈ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ