Milkha Singh Health: ਮਿਲਖਾ ਸਿੰਘ ਦੀ ਹਾਲਤ ਸਥਿਰ, ਕੋਰੋਨਾ ਕਾਰਨ PGI 'ਚ ਦਾਖਲ
ਕੋਰੋਨਾ ਦੀ ਲਾਗ ਦੀ ਲਪੇਟ ਵਿਚ ਆਏ ਪਦਮਸ੍ਰੀ ਫਲਾਇੰਗ ਮਿਲਖਾ ਸਿੰਘ (Milkha Singh) ਨੂੰ ਵੀਰਵਾਰ ਨੂੰ ਆਚਨਕ ਸਿਹਤ ਖਰਾਬ ਹੋਣ ਮਗਰੋਂ ਪੀਜੀਆਈ (PGI) ਵਿਚ ਦਾਖਲ ਕਰਵਾਇਆ ਗਿਆ ਸੀ।ਉਨ੍ਹਾਂ ਨੂੰ NHE ਬਲੋਕ ਦੇ ICU ਵਿੱਚ ਦਾਖਲ ਕੀਤਾ ਗਿਆ ਸੀ।
ਚੰਡੀਗੜ੍ਹ: ਕੋਰੋਨਾ ਦੀ ਲਾਗ ਦੀ ਲਪੇਟ ਵਿਚ ਆਏ ਪਦਮਸ੍ਰੀ ਫਲਾਇੰਗ ਮਿਲਖਾ ਸਿੰਘ (Milkha Singh) ਨੂੰ ਵੀਰਵਾਰ ਨੂੰ ਆਚਨਕ ਸਿਹਤ ਖਰਾਬ ਹੋਣ ਮਗਰੋਂ ਪੀਜੀਆਈ (PGI) ਵਿਚ ਦਾਖਲ ਕਰਵਾਇਆ ਗਿਆ ਸੀ।ਉਨ੍ਹਾਂ ਨੂੰ NHE ਬਲੋਕ ਦੇ ICU ਵਿੱਚ ਦਾਖਲ ਕੀਤਾ ਗਿਆ ਸੀ।ਡਾਕਟਰਾਂ ਨੇ ਅੱਜ ਉਨ੍ਹਾਂ ਦਾ ਹਾਲਤ ਸਥਿਰ ਦੱਸੀ ਹੈ।ਤਿੰਨ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ।
ਵੀਰਵਾਰ ਨੂੰ ਸਵੇਰ ਤੋਂ ਹੀ ਮਿਲਖਾ ਸਿੰਘ ਬੁਖਾਰ ਨਾਲ ਬੇਚੈਨੀ ਮਹਿਸੂਸ ਕਰ ਰਹੇ ਸੀ।ਮਿਲਖਾ ਸਿੰਘ ਦਾ ਆਕਸੀਜਨ ਦਾ ਪੱਧਰ ਹੇਠਾਂ ਆ ਗਿਆ ਅਤੇ ਉਨ੍ਹਾਂ ਨੂੰ ਵੀਰਵਾਰ ਦੁਪਹਿਰ ਨੂੰ ਚੰਡੀਗੜ੍ਹ ਦੇ ਪੀਜੀਆਈਐਮਆਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਦੱਸ ਦੇਈਏ ਕਿ ਮਿਲਖਾ ਸਿੰਘ ਨੂੰ ਇਸ ਤੋਂ ਪਹਿਲਾਂ 6 ਦਿਨਾਂ ਲਈ ਮੁਹਾਲੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਉਸ ਦੀ ਸਿਹਤ ਵਿੱਚ ਸੁਧਾਰ ਆਇਆ ਅਤੇ ਉਸਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਪਰ ਵੀਰਵਾਰ ਨੂੰ ਉਨ੍ਹਾਂ ਦੀ ਸਿਹਤ ਇੱਕ ਵਾਰ ਫਿਰ ਵਿਗੜ ਗਈ।
Prime Minister Narendra Modi spoke to former Indian sprinter Milkha Singh & inquired about his health. PM wished him a speedy recovery and hoped he will be back soon to bless and inspire the athletes who are participating in the Tokyo Olympics. pic.twitter.com/2976HLvh5X
— ANI (@ANI) June 4, 2021
ਕੋਰੋਨਾ ਦੀ ਲਪੇਟ ਵਿਚ ਆਏ ਸੀ ਮਿਲਖਾ ਸਿੰਘ
ਮਿਲਖਾ ਸਿੰਘ 19 ਮਈ ਨੂੰ ਕੋਰੋਨਾਵਾਇਰਸ ਦੀ ਲਪੇਟ ਵਿਚ ਆ ਗਏ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ 24 ਮਈ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਮਿਲਖਾ ਸਿੰਘ ਦੀ ਆਕਸੀਜਨ ਘਟ ਗਈ ਸੀ ਅਤੇ ਉਨ੍ਹਾਂ ਦਾ ਸਰੀਰ ਡੀਹਾਈਡਰੇਟ ਹੋ ਗਿਆ ਸੀ। ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ ਵੀ ਕੋਰੋਨਾ ਦੀ ਲਪੇਟ ਵਿੱਚ ਹੈ ਅਤੇ ਉਹ ਵੀ ਹਸਪਤਾਲ ਵਿੱਚ ਦਾਖਲ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :