ਚੰਡੀਗੜ੍ਹ: ਫਲਾਇੰਗ ਸਿੱਖ ਵਜੋਂ ਜਾਣੇ ਜਾਂਦੇ ਮਸ਼ਹੂਰ ਅਥਲੀਟ ਮਿਲਖਾ ਸਿੰਘ ਨੇ ਕੋਰੋਨਾ ਪੌਜ਼ੇਟਿਵ ਹੋ ਗਏ ਹਨ। ਹਾਲਾਂਕਿ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ, ਪਰ ਦੱਸਿਆ ਜਾ ਰਿਹਾ ਹੈ ਕਿ ਓਲੰਪੀਅਨ ਨੂੰ ਬੁੱਧਵਾਰ ਰਾਤ ਤੋਂ 101 ਬੁਖਾਰ ਹੈ। ਫਿਲਹਾਲ ਉਹ ਘਰ 'ਚ ਹੀ ਆਈਸੋਲੇਟ ਹੈ।
ਹਾਲ ਹੀ ਵਿੱਚ, 91 ਸਾਲਾ ਅਥਲੀਟ ਨੇ ਲੋਕਾਂ ਨੂੰ ਕੋਰੋਨਵਾਇਰਸ ਦੇ ਫੈਲਣ ਤੋਂ ਰੋਕਣ ਲਈ ਲੌਕਡਾਊਨ ਦੌਰਾਨ ਘਰਾਂ 'ਚ ਰਹਿਣ ਦੀ ਅਪੀਲ ਕੀਤੀ ਸੀ। ਦੱਸ ਦਈਏ ਕਿ ਮਿਲਖਾ ਸਿੰਘ ਨੇ ਪਿਛਲੇ ਸਾਲ ਆਪਣਾ 91ਵਾਂ ਜਨਮ ਦਿਨ ਮਨਾਇਆ ਸੀ। ਬੁੱਧਵਾਰ ਦੇਰ ਰਾਤ ਉਨ੍ਹਾਂ ਨੂੰ 101 ਡਿਗਰੀ ਬੁਖਾਰ ਹੋਇਆ। ਇਸ ਤੋਂ ਬਾਅਦ ਜਦੋਂ ਕੋਰੋਨਾ ਟੈਸਟ ਕੀਤਾ ਗਿਆ ਤਾਂ ਉਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਆਈ। ਉਦੋਂ ਤੋਂ ਉਹ ਘਰ ਵਿਚ ਆਈਸੋਲੇਟ ਹਨ।
ਮਿਲਖਾ ਸਿੰਘ ਦੇ ਨਾਲ ਉਨ੍ਹਾਂ ਦੇ ਪੂਰੇ ਪਰਿਵਾਰ ਦਾ ਵੀ ਕੋਵਿਡ ਟੈਸਟ ਕਰਵਾਇਆ ਗਿਆ ਜਿਸ ਵਿਚ ਉਨ੍ਹਾਂ ਦੇ ਦੋ ਨੌਕਰ ਵੀ ਸੰਕਰਮਿਤ ਪਾਏ ਗਏ। ਉਨ੍ਹਾਂ ਦੀ ਪਤਨੀ ਨਿਰਮਲਾ ਮਿਲਖਾ ਸਿੰਘ, ਨੂੰਹ ਕੁਦਰਤ ਤੇ ਪੋਤੇ ਹਰਜੇ ਮਿਲਖਾ ਸਿੰਘ ਦੀ ਰਿਪੋਰਟ ਨੈਗਟਿਵ ਆਈ ਹੈ।
ਭਾਰਤ 'ਚ ਕੋਰੋਨਾ ਕੇਸਾਂ ਦੀ ਸਥਿਤੀ
ਬੀਤੇ 24 ਘੰਟਿਆਂ 'ਚ ਕੁੱਲ ਨਵੇਂ ਕੇਸ : 2 ਲੱਖ, 76 ਹਜ਼ਾਰ
ਬੀਤੇ 24 ਘੰਟਿਆਂ 'ਚ ਕੁੱਲ ਨਵੇਂ ਕੇਸ : 3 ਲੱਖ, 68 ਹਜ਼ਾਰ
ਬੀਤੇ 24 ਘੰਟਿਆਂ 'ਚ ਕੁੱਲ ਨਵੇਂ ਕੇਸ : 3,876
ਹੁਣ ਤਕ ਕੁੱਲ ਕੋਰੋਨਾ ਮਰੀਜ਼ਾਂ ਦਾ ਅੰਕੜਾ: 2 ਕਰੋੜ, 57 ਲੱਖ
ਹੁਣ ਤਕ ਠੀਕ ਹੋਏ : 2 ਕਰੋੜ, 23 ਲੱਖ
ਹੁਣ ਤਕ ਕੁੱਲ ਮੌਤਾਂ : ਦੋ ਕਰੋੜ, 87 ਲੱਖ
ਐਕਟਿਵ ਮਰੀਜ਼ਾਂ ਦਾ ਅੰਕੜਾ : 31 ਲੱਖ, 25 ਹਜ਼ਾਰ
19 ਸੂਬਿਆਂ 'ਚ ਲੌਕਡਾਊਨ ਵਰਗੀਆਂ ਪਾਬੰਦੀਆਂ
ਦੇਸ਼ ਦੇ 19 ਸੂਬਿਆਂ 'ਚ ਪੂਰਨ ਲੌਕਡਾਊਨ ਜਿਹੀਆਂ ਪਾਬੰਦੀਆਂ ਹਨ। ਇਨ੍ਹਾਂ 'ਚ ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਛੱਤੀਸਗੜ੍ਹ, ਓੜੀਸਾ, ਮੱਧ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ, ਕੇਰਲ, ਤਾਮਿਲਨਾਡੂ, ਮਿਜ਼ੋਰਮ, ਗੋਆ, ਤੇਲੰਗਾਨਾ, ਪੱਛਮੀ ਬੰਗਾਲ ਤੇ ਪੁੱਡੁਚੇਰੀ ਸ਼ਾਮਲ ਹਨ। ਇੱਥੇ ਪਿਛਲੇ ਲੌਕਡਾਊਨ ਜਿਹੀਆਂ ਹੀ ਪਾਬੰਦੀਆਂ ਲਾਈਆਂ ਗਈਆਂ ਹਨ।
ਇਹ ਵੀ ਪੜ੍ਹੋ: Black Fungus: ‘ਬਲੈਕ ਫ਼ੰਗਸ’ ਨੇ ਮਚਾਈ ਪੰਜਾਬ 'ਚ ਦਹਿਸ਼ਤ, ਕੇਸ ਵਧਣ ਤੇ ਦਵਾਈਆਂ ਦੀ ਘਾਟ ਕਾਰਨ ਮੁਸੀਬਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin