Asian Para Games 2023: ਮੁਰੁਗੇਸਨ ਥੁਲਸੀਮਾਠੀ ਨੇ 27 ਅਕਤੂਬਰ ਨੂੰ ਏਸ਼ੀਅਨ ਪੈਰਾ ਖੇਡਾਂ 2023 ਵਿੱਚ ਮਹਿਲਾ ਸਿੰਗਲਜ਼ SU5 ਵਰਗ ਦੇ ਬੈਡਮਿੰਟਨ ਮੁਕਾਬਲੇ ਵਿੱਚ ਸੋਨ ਤਮਗਾ ਜਿੱਤਿਆ ਹੈ। ਉਸ ਨੇ ਚੀਨ ਦੀ ਯਾਂਗ ਕਿਊਜ਼ੀਆ ਨੂੰ 2-0 (21-19, 21-19) ਨਾਲ ਹਰਾ ਕੇ ਚੋਟੀ ਦਾ ਇਨਾਮ ਜਿੱਤਿਆ। ਹਾਂਗਜ਼ੂ ਵਿੱਚ ਭਾਰਤੀ ਐਥਲੀਟਾਂ ਦਾ ਚਮਕਣਾ ਜਾਰੀ ਹੈ, ਦੇਸ਼ ਨੇ ਸਿਰਫ਼ ਇੱਕ ਦਿਨ ਪਹਿਲਾਂ ਹੀ ਆਪਣੀ ਹੁਣ ਤੱਕ ਦੀ ਸਭ ਤੋਂ ਵਧੀਆ ਤਗਮਾ ਸੂਚੀ ਨੂੰ ਪਾਰ ਕੀਤਾ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ੀਤਲ ਦੇਵੀ ਤੇ ਰਮਨ ਕੁਮਾਰ ਵੀ ਗੋਲਡ ਮੈਡਲ ਜਿੱਤ ਚੁਕੇ ਹਨ। ਇਸ ਤਰ੍ਹਾਂ ਭਾਰਤ ਨੇ ਇਸ ਵਾਰ ਏਸ਼ੀਅਨ ਪੈਰਾ ਖੇਡਾਂ 'ਚ ਦੋ ਦਰਜਨ ਦੇ ਕਰੀਬ ਮੈਡਲ ਜਿੱਤੇ ਹਨ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਏਸ਼ੀਅਨ ਪੈਰਾ ਖੇਡਾਂ ਦੇ ਜੇਤੂਆਂ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵੀ ਵਧਾਈ ਦਿੱਤੀ ਹੈ।
ਕਾਬਿਲੇਗ਼ੌਰ ਹੈ ਕਿ ਚੀਨ ਦੇ ਹਾਂਗਜ਼ੂ 'ਚ ਹੋ ਰਹੀਆਂ ਏਸ਼ਿਆਈ ਪੈਰਾ ਖੇਡਾਂ ਵਿੱਚ ਭਾਰਤੀ ਖਿਡਾਰੀ ਚੰਗਾ ਪ੍ਰਦਰਸ਼ਨ ਕਰ ਰਹੇ ਹਨ। ਪ੍ਰਾਚੀ ਯਾਦਵ ਅੱਜ ਪੈਰਾ ਕੈਨੋਇੰਗ ਵਿੱਚ ਸੋਨ ਤਗ਼ਮਾ ਜਿੱਤਣ ਵਾਲੀ ਪਹਿਲੀ ਭਾਰਤੀ ਬਣ ਗਈ ਹੈ। ਉਸ ਨੇ ਲਗਾਤਾਰ ਦੂਜੇ ਦਿਨ ਦੇਸ਼ ਲਈ ਤਗਮਾ ਜਿੱਤਿਆ। ਭਾਰਤ ਨੇ ਅੱਜ ਮੁਕਾਬਲੇ ਦੇ ਦੂਜੇ ਦਿਨ ਤਿੰਨ ਸੋਨ ਸਮੇਤ ਕੁੱਲ 20 ਤਗਮੇ ਜਿੱਤੇ। ਇਸ ਨਾਲ ਦੇਸ਼ ਦੇ ਕੁੱਲ ਤਗਮਿਆਂ ਦੀ ਗਿਣਤੀ 34 ਹੋ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।