World Athletics Championships Finals: ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦਾ ਗੋਲਡ ਮੈਡਲ ਜਿੱਤ ਕੇ ਰਚਿਆ ਇਤਿਹਾਸ
World Athletics Championships Finals: ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦਾ ਗੋਲਡ ਮੈਡਲ ਆਪਣੇ ਨਾਮ ਕਰ ਲਿਆ ਹੈ। ਇਸ ਦੇ ਨਾਲ ਹੀ ਪਾਕਿਸਤਾਨੀ ਅਥਲੀਟ ਨੇ ਚਾਂਦੀ ਦਾ ਤਗਮਾ ਜਿੱਤਿਆ।
Neeraj Chopra: ਭਾਰਤੀ ਦਿੱਗਜ਼ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਇਤਿਹਾਸ ਰਚ ਦਿੱਤਾ ਹੈ। ਦਰਅਸਲ, ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦਾ ਗੋਲਡ ਮੈਡਲ ਆਪਣੇ ਨਾਮ ਕਰ ਲਿਆ ਹੈ। ਇਸ ਦੇ ਨਾਲ ਹੀ ਪਾਕਿਸਤਾਨੀ ਅਥਲੀਟ ਨੂੰ ਚਾਂਦੀ ਦੇ ਤਗਮੇ ਨਾਲ ਸੰਤੁਸ਼ਟ ਹੋਣਾ ਪਿਆ। ਇਸ ਤਰ੍ਹਾਂ ਨੀਰਜ ਚੋਪੜਾ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 'ਚ ਸੋਨ ਤਮਗਾ ਜਿੱਤਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ। ਹਾਲਾਂਕਿ ਨੀਰਜ ਚੋਪੜਾ ਲਈ ਸ਼ੁਰੂਆਤ ਚੰਗੀ ਨਹੀਂ ਰਹੀ। ਭਾਰਤੀ ਦਿੱਗਜ ਪਹਿਲੀ ਕੋਸ਼ਿਸ਼ ਤੋਂ ਬਾਅਦ 12ਵੇਂ ਨੰਬਰ 'ਤੇ ਸੀ। ਦਰਅਸਲ, ਨੀਰਜ ਚੋਪੜਾ ਦੀ ਥਰੋਅ ਨੂੰ ਅਯੋਗ ਕਰਾਰ ਦਿੱਤਾ ਗਿਆ ਸੀ। ਪਰ ਇਸ ਤੋਂ ਬਾਅਦ ਨੀਰਜ ਚੋਪੜਾ ਨੇ ਸ਼ਾਨਦਾਰ ਵਾਪਸੀ ਕੀਤੀ।
ਨੀਰਜ ਚੋਪੜਾ ਨੇ ਦੂਜੇ ਦੌਰ 'ਚ ਕੀਤੀ ਸ਼ਾਨਦਾਰ ਵਾਪਸੀ
ਨੀਰਜ ਚੋਪੜਾ ਦੂਜੇ ਦੌਰ ਤੋਂ ਬਾਅਦ 88.17 ਮੀਟਰ ਨਾਲ ਸਿਖਰ 'ਤੇ ਬਣੇ। ਇਸ ਦੇ ਨਾਲ ਹੀ ਜਰਮਨੀ ਦੇ ਜੂਲੀਅਨ ਵੇਬਰ ਦੂਜੇ ਦੌਰ 'ਚ 85.79 ਮੀਟਰ ਸੁੱਟ ਕੇ ਦੂਜੇ ਸਥਾਨ 'ਤੇ ਰਹੇ। ਜਦਕਿ ਇਸ ਦੌਰ ਤੋਂ ਬਾਅਦ ਚੈੱਕ ਗਣਰਾਜ ਦੇ ਜੈਕੋਬ ਵਾਡਲੇਚ 84.18 ਮੀਟਰ ਦੇ ਸਕੋਰ ਨਾਲ ਤੀਜੇ ਨੰਬਰ 'ਤੇ ਰਹੇ।
ਭਾਰਤੀ ਦਿੱਗਜ ਨੇ ਤੀਜੇ ਦੌਰ ਵਿੱਚ 86.32 ਮੀਟਰ ਦੀ ਦੂਰੀ ਤੈਅ ਕੀਤੀ। ਇਸ ਦੇ ਨਾਲ ਹੀ ਇਸ ਦੌਰ ਤੋਂ ਬਾਅਦ ਪਾਕਿਸਤਾਨ ਦੇ ਅਰਸ਼ਦ ਨਦੀਮ 87.82 ਦੇ ਸਕੋਰ ਨਾਲ ਦੂਜੇ ਸਥਾਨ 'ਤੇ ਰਹੇ। ਪਾਕਿਸਤਾਨ ਦੇ ਅਰਸ਼ਦ ਨਦੀਮ ਨੂੰ ਚਾਂਦੀ ਦੇ ਤਗਮੇ ਨਾਲ ਸੰਤੁਸ਼ਟ ਹੋਣਾ ਪਿਆ। ਇਸ ਤੋਂ ਪਹਿਲਾਂ ਨੀਰਜ ਚੋਪੜਾ ਓਲੰਪਿਕ ਤੋਂ ਇਲਾਵਾ ਡਾਇਮੰਡ ਲੀਗ 'ਚ ਗੋਲਡ ਮੈਡਲ ਜਿੱਤ ਚੁੱਕੇ ਹਨ। ਇਸ ਦੇ ਨਾਲ ਹੀ ਹੁਣ ਇਸ ਦਿੱਗਜ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 'ਚ ਸੋਨ ਤਮਗਾ ਜਿੱਤ ਕੇ ਵੱਡਾ ਰਿਕਾਰਡ ਬਣਾਇਆ ਹੈ।
ਹਾਲਾਂਕਿ, 4x400 ਮੀਟਰ ਰਿਲੇਅ ਦੌੜ ਵਿੱਚ ਭਾਰਤੀ ਅਥਲੀਟਾਂ ਨੇ ਨਿਰਾਸ਼ ਕੀਤਾ। ਭਾਰਤ 4x400 ਮੀਟਰ ਰਿਲੇਅ ਦੌੜ ਵਿੱਚ ਪੰਜਵੇਂ ਸਥਾਨ ’ਤੇ ਰਿਹਾ। ਇਸ ਵਰਗ ਵਿੱਚ ਅਮਰੀਕਾ ਨੇ ਸੋਨ ਤਮਗਾ ਜਿੱਤਿਆ। ਜਦਕਿ ਫਰਾਂਸ ਨੇ ਚਾਂਦੀ ਦਾ ਤਗਮਾ ਜਿੱਤਿਆ। ਜਦਕਿ ਗ੍ਰੇਟ ਬ੍ਰਿਟੇਨ ਕਾਂਸੀ ਦਾ ਤਗਮਾ ਜਿੱਤਣ 'ਚ ਕਾਮਯਾਬ ਰਿਹਾ।
Arshad Nadeem and Neeraj Chopra congratulating each other. Only 0.35m separated both of them tonight. Two supreme athletes and they will meet again in Paris Olympics 🇵🇰🇮🇳❤️❤️ #WorldAthleticsChamps pic.twitter.com/yuksF9ZTMi
— Farid Khan (@_FaridKhan) August 27, 2023
Picture of the day 🇮🇳
— Johns. (@CricCrazyJohns) August 27, 2023
Neeraj Chopra with the Gold medal & waving Indian flag. pic.twitter.com/LvmSgqEq4y
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ