(Source: ECI/ABP News/ABP Majha)
Neeraj Chopra: ਨੀਰਜ ਚੋਪੜਾ ਨੇ ਵਿਸ਼ਵ ਚੈਂਪੀਅਨਸ਼ਿਪ ਦੇ ਫਾਈਨਲ 'ਚ ਬਣਾਈ ਜਗ੍ਹਾ, ਪੈਰਿਸ ਓਲੰਪਿਕ ਲਈ ਕੀਤਾ ਕੁਆਲੀਫਾਈ
World Athletics Championships 2023: ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆਂ ਫਾਈਨਲ 'ਚ ਜਗ੍ਹਾ ਬਣਾ ਲਈ ਹੈ। ਉਹ ਪੈਰਿਸ ਓਲੰਪਿਕ ਲਈ ਵੀ ਕੁਆਲੀਫਾਈ ਕਰ ਚੁੱਕੇ ਹਨ।
World Athletics Championships 2023: ਭਾਰਤੀ ਅਥਲੀਟ ਨੀਰਜ ਚੋਪੜਾ (Neeraj chopra) ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 2023 (World Athletics Championships 2023) ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਪੁਰਸ਼ਾਂ ਦੇ ਜੈਵਲਿਨ ਥਰੋਅ ਈਵੈਂਟ ਦੇ ਫਾਈਨਲ ਵਿੱਚ ਥਾਂ ਬਣਾ ਲਈ ਹੈ। ਨੀਰਜ ਨੇ ਆਪਣੀ ਪਹਿਲੀ ਕੋਸ਼ਿਸ਼ ਵਿੱਚ 88.77 ਮੀਟਰ ਦੀ ਦੂਰੀ ਤੱਕ ਜੈਵਲਿਨ ਸੁੱਟਿਆ ਸੀ। ਸਵੀਡਨ ਦੇ ਬੁਡਾਪੇਸਟ ਵਿੱਚ ਹੋ ਰਹੀ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦਾ ਫਾਈਨਲ ਮੁਕਾਬਲਾ 27 ਅਗਸਤ ਨੂੰ ਹੋਵੇਗਾ।
ਨੀਰਜ ਨੇ ਮੌਜੂਦਾ ਸੀਜ਼ਨ 'ਚ ਸ਼ਾਨਦਾਰ ਪ੍ਰਦਰਸ਼ਨ ਦਿੱਤਾ ਹੈ। ਇਸ ਤੋਂ ਪਹਿਲਾਂ ਵੀ 88.67 ਮੀਟਰ ਵਿੱਚ ਉਨ੍ਹਾਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ। ਉਹ ਪੈਰਿਸ ਓਲੰਪਿਕ ਲਈ ਵੀ ਕੁਆਲੀਫਾਈ ਕਰ ਚੁੱਕੇ ਹਨ। ਪੈਰਿਸ ਓਲੰਪਿਕ ਅਗਲੇ ਸਾਲ 26 ਜੁਲਾਈ ਤੋਂ 11 ਅਗਸਤ ਤੱਕ ਹੋਣਗੇ।
ਇਹ ਵੀ ਪੜ੍ਹੋ: Virat Kohli: ਵਿਰਾਟ ਕੋਹਲੀ ਦੀ ਇਸ ਹਰਕਤ ਤੋਂ ਖਫਾ ਹੋਇਆ BCCI, ਸੋਸ਼ਲ ਮੀਡੀਆ ਪੋਸਟ ਕਰਕੇ ਸਾਰੇ ਖਿਡਾਰੀਆਂ ਨੂੰ ਮਿਲੀ ਚੇਤਾਵਨੀ
Showing how it's done ‼️
— World Athletics (@WorldAthletics) August 25, 2023
🇮🇳's @Neeraj_chopra1 launches an absolute missile in the first round of the men's javelin throw.
88.77m and a big Q to the final 🙌#WorldAthleticsChamps pic.twitter.com/Zfz2MFU10P
ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ 2023 ਵਿੱਚ ਨੀਰਜ ਦੇ ਨਾਲ ਭਾਰਤ ਦੇ ਡੀਪੀ ਮਨੂ ਵੀ ਜੈਵਲਿਨ ਥਰੋਅ ਈਵੈਂਟ ਵਿੱਚ ਹਿੱਸਾ ਲੈ ਰਹੇ ਹਨ। ਉਨ੍ਹਾਂ ਨੇ ਪਹਿਲੀ ਕੋਸ਼ਿਸ਼ ਵਿੱਚ 78.1 ਮੀਟਰ ਦੀ ਦੂਰੀ ਤੱਕ ਜੈਵਲਿਨ ਸੁੱਟਿਆ। ਉੱਥੇ ਹੀ ਦੂਜੀ ਕੋਸ਼ਿਸ਼ ਵਿੱਚ ਉਨ੍ਹਾਂ ਨੇ 81.31 ਮੀਟਰ ਦੀ ਦੂਰੀ ਤੱਕ ਜੈਵਲਿਨ ਸੁੱਟਿਆ।
ਜ਼ਿਕਰਯੋਗ ਹੈ ਕਿ ਨੀਰਜ ਕੋਲ ਵੱਡੀ ਉਪਲਬਧੀ ਹਾਸਲ ਕਰਨ ਦਾ ਮੌਕਾ ਹੈ। ਜੇਕਰ ਉਹ ਵਿਸ਼ਵ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜਿੱਤਦੇ ਹਨ ਤਾਂ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਦੀ ਬਰਾਬਰੀ ਕਰ ਲੈਣਗੇ। ਅਭਿਨਵ ਬਿੰਦਰਾ ਨੇ ਓਲੰਪਿਕ ਅਤੇ ਵਿਸ਼ਵ ਚੈਂਪੀਅਨਸ਼ਿਪ ਦੇ ਵਿਅਕਤੀਗਤ ਮੁਕਾਬਲੇ ਵਿੱਚ ਸੋਨ ਤਮਗਾ ਜਿੱਤਿਆ ਸੀ। ਜੇਕਰ ਨੀਰਜ ਵੀ ਸੋਨ ਤਮਗਾ ਜਿੱਤਦੇ ਹਨ ਤਾਂ ਉਹ ਅਜਿਹਾ ਕਰਨ ਵਾਲਾ ਦੂਜਾ ਭਾਰਤੀ ਬਣ ਜਾਵੇਗਾ। ਅਭਿਨਵ ਬਿੰਦਰਾ ਨੇ 2008 ਵਿੱਚ ਓਲੰਪਿਕ ਗੋਲਡ ਮੈਡਲ ਜਿੱਤਿਆ ਸੀ। ਵਿਅਕਤੀਗਤ ਈਵੈਂਟ ਵਿੱਚ ਅਜਿਹਾ ਕਰਨ ਵਾਲੇ ਉਹ ਪਹਿਲੇ ਭਾਰਤੀ ਸਨ।
ਇਹ ਵੀ ਪੜ੍ਹੋ: MS Dhoni: ਰਹਿਮਨਉੱਲਾ ਗੁਰਬਾਜ਼ ਨੇ ਤੋੜਿਆ ਧੋਨੀ ਦਾ 18 ਸਾਲ ਪੁਰਾਣਾ ਰਿਕਾਰਡ, ਪਾਕਿਸਤਾਨ ਖਿਲਾਫ ਹਾਸਲ ਕੀਤੀ ਵੱਡੀ ਪ੍ਰਾਪਤੀ