ਕੋਰੋਨਾ ਪੌਜ਼ੇਟਿਵ ਹੋਣ ਮਗਰੋਂ ਮਿਲਖਾ ਸਿੰਘ ਦੀ ਪਤਨੀ ਦਾ ਦੇਹਾਂਤ
ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ ਦਾ ਕੋਰੋਨਾ ਇਨਫੈਕਸ਼ਨ ਦੇ ਚੱਲਦਿਆਂ ਦੇਹਾਂਤ ਹੋ ਗਿਆ। ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।
ਨਵੀਂ ਦਿੱਲੀ: ਮਹਿਲਾ ਵਾਲੀਵਾਲ ਟੀਮ ਦੀ ਸਾਬਕਾ ਕਪਤਾਨ ਤੇ ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ ਦਾ ਕੋਰੋਨਾ ਇਨਫੈਕਸ਼ਨ ਦੇ ਚੱਲਦਿਆਂ ਦੇਹਾਂਤ ਹੋ ਗਿਆ। ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।
ਫਲਾਇੰਗ ਸਿੱਖ ਮਿਲਖਾ ਸਿੰਘ ਜਿੱਥੇ ਇੱਕ ਪਾਸੇ ਚੰਡੀਗੜ੍ਹ ਦੇ ਪੀਜੀਆਈ ਵਿੱਚ ਇੰਟੈਂਸਿਵ ਕੇਅਰ ਯੂਨਿਟ ਅੰਦਰ ਕੋਰੋਨਾ ਨਾਲ ਲੜਾਈ ਲੜ੍ਹ ਰਹੇ ਹਨ ਤਾਂ ਇਸ ਦੌਰਾਨ ਹੀ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਇਸ ਕੋਰੋਨਾ ਵਾਇਰਸ ਦੀ ਲਾਗ ਨਾਲ ਤਕਰੀਬਨ ਤਿੰਨ ਹਫ਼ਤੇ ਲੜ੍ਹਨ ਮਗਰੋਂ ਇਹ ਜੰਗ ਹਾਰ ਗਏ ਹਨ।
Nirmal Kaur, former captain of Women's volleyball team & wife of former athlete Milkha Singh passed away due to COVID19 in a private hospital at Mohali
— ANI (@ANI) June 13, 2021
"We are deeply saddened to inform you that Nirmal Milkha Singh passed away after a valiant battle against COVID," says family
85 ਸਾਲਾ ਨਿਰਮਲ ਕੌਰ ਨੇ ਐਤਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ। ਭਾਰਤੀ ਮਹਿਲਾ ਵਾਲੀਬਾਲ ਟੀਮ ਦੇ ਸਾਬਕਾ ਕਪਤਾਨ, ਨਿਰਮਲ ਦੀ ਹਸਪਤਾਲ ਵਿਚ ਦਾਖਲ ਹੋਣ ਤੋਂ ਕੁਝ ਦਿਨਾਂ ਬਾਅਦ ਸਿਹਤ ਖ਼ਰਾਬ ਹੋ ਗਈ ਸੀ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿਲਖਾ ਸਿੰਘ ਦੀ ਪਨੀ ਦੇ ਦੇਹਾਂਤ ਦੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Deeply saddened to know about the passing away of Nirmal Milkha Singh Ji due to Post-Covid illness. She had served as the captain of India’s Volleyball team and was a remarkable sportsperson. My heartfelt condolences to the family and friends. @JeevMilkhaSingh pic.twitter.com/VLB2D3yT4a
— Capt.Amarinder Singh (@capt_amarinder) June 13, 2021
ਇਹ ਵੀ ਪੜ੍ਹੋ: SAD BSP Alliance: ਮਾਇਆਵਤੀ ਅਤੇ ਸੁਖਬੀਰ ਬਾਦਲ ਹੋਏ ਇਕੱਠੇ, ਬਸਪਾ 20 ਅਤੇ ਅਕਾਲੀ ਦਲ 97 ਸੀਟਾਂ 'ਤੇ ਲੜੇਗੀ ਚੋਣਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904