IND Vs NZ: ਰੋਸ ਟੇਲਰ ਦੇ ਨਾਬਾਦ ਸੈਂਕੜੇ ਨਾਲ ਨਿਊਜ਼ੀਲੈਂਡ ਨੇ ਭਾਰਤ ਨੂੰ ਪਹਿਲੇ ਵਨਡੇ ਮੈਚ ਵਿੱਚ 4 ਵਿਕਟਾਂ ਨਾਲ ਹਰਾਉਣ ਤੋਂ ਬਾਅਦ ਨਿ ਤਿੰਨ ਮੈਚਾਂ ਦੀ ਸੀਰੀਡਜ਼ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ।
ਭਾਰਤ ਨੇ ਨਿਉਜ਼ੀਲੈਂਡ ਖ਼ਿਲਾਫ਼ 348 ਦੌੜਾਂ ਦਾ ਚੁਣੌਤੀਪੂਰਨ ਟੀਚਾ ਰੱਖਿਆ ਸੀ। ਜਿਸ ਨੂੰ ਮੇਜ਼ਬਾਨ ਟੀਮ ਨੇ 48.1 ਓਵਰਾਂ ਵਿੱਚ ਹਾਸਲ ਕਰ ਲਿਆ। ਸ਼੍ਰੇਅਸ ਅਈਅਰ ਨੇ ਭਾਰਤ ਲਈ ਆਪਣੇ ਕਰੀਅਰ ਦਾ ਪਹਿਲਾ ਸੈਂਕੜਾ ਲਾਇਆ ਸੀ, ਜੋ ਟੀਮ ਲਈ ਕੰਮ ਨਹੀਂ ਕਰ ਸਕਿਆ।
ਇਸ ਤੋਂ ਇਲਾਵਾ ਰਾਹੁਲ ਦੀ 88 ਦੌੜਾਂ ਦੀ ਅਜੇਤੂ ਪਾਰੀ ਵੀ ਬਰਬਾਦ ਹੋ ਗਈ। ਭਾਰਤ ਨੇ 50 ਓਵਰਾਂ ਵਿੱਚ ਚਾਰ ਵਿਕਟਾਂ ’ਤੇ 347 ਦੌੜਾਂ ਬਣਾਈਆਂ।