IND vs SL Live Score: ਸ਼ਮੀ ਨੇ ਲਈਆਂ 5 ਵਿਕਟਾਂ, ਸ਼੍ਰੀਲੰਕਾ ਦੀ ਬੱਲੇਬਾਜ਼ੀ ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ

ODI World Cup 2023 IND vs SL Live Update: ਭਾਰਤ ਅਤੇ ਸ਼੍ਰੀਲੰਕਾ ਵਿਚਕਾਰ ਵਿਸ਼ਵ ਕੱਪ 2023 ਦਾ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇੱਥੇ ਇਸ ਮੈਚ ਨਾਲ ਸਬੰਧਤ ਲਾਈਵ ਅੱਪਡੇਟ ਪੜ੍ਹੋ.

ਰੁਪਿੰਦਰ ਕੌਰ ਸੱਭਰਵਾਲ Last Updated: 02 Nov 2023 08:41 PM

ਪਿਛੋਕੜ

ODI World Cup 2023 Live Update: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਵਿਸ਼ਵ ਕੱਪ 2023 ਦਾ 33ਵਾਂ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾਵੇਗਾ। ਇਸ ਮੈਚ 'ਚ ਪ੍ਰਵੇਸ਼ ਕਰਨ ਵਾਲੀ ਭਾਰਤੀ...More

IND vs SL Live Score: ਭਾਰਤ ਸੈਮੀਫਾਈਨਲ 'ਚ ਪਹੁੰਚ ਗਿਆ

ਟੀਮ ਇੰਡੀਆ ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪਹੁੰਚਣ ਵਾਲੀ ਪਹਿਲੀ ਟੀਮ ਬਣ ਗਈ ਹੈ। ਭਾਰਤ ਨੇ ਸ਼੍ਰੀਲੰਕਾ ਨੂੰ 302 ਦੌੜਾਂ ਨਾਲ ਹਰਾਇਆ। 358 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਸ੍ਰੀਲੰਕਾ ਦੀ ਟੀਮ 19.4 ਓਵਰਾਂ ਵਿੱਚ 55 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਸ਼ਮੀ ਨੇ 18 ਦੌੜਾਂ ਦੇ ਕੇ 5 ਵਿਕਟਾਂ ਲਈਆਂ। ਸਿਰਾਜ ਨੇ ਤਿੰਨ ਵਿਕਟਾਂ ਹਾਸਲ ਕੀਤੀਆਂ। ਇਸ ਤੋਂ ਪਹਿਲਾਂ ਭਾਰਤ ਨੇ ਗਿੱਲ, ਵਿਰਾਟ ਅਤੇ ਅਈਅਰ ਦੀ ਤੂਫਾਨੀ ਪਾਰੀ ਦੀ ਬਦੌਲਤ 357 ਦੌੜਾਂ ਬਣਾਈਆਂ ਸਨ। ਭਾਰਤ ਅੰਕ ਸੂਚੀ 'ਚ ਸਿਖਰ 'ਤੇ ਪਹੁੰਚ ਗਿਆ ਹੈ।