ਪੜਚੋਲ ਕਰੋ

Olympics 2024: ਅਮਨ ਸਹਿਰਾਵਤ ਨੇ ਕੁਸ਼ਤੀ ਵਿੱਚ ਜਿੱਤਿਆ ਕਾਂਸੀ ਦਾ ਤਗਮਾ; 16 ਸਾਲਾਂ ਤੋਂ ਚੱਲੀ ਆ ਰਹੀ ਵਿਰਾਸਤ ਕਾਇਮ, ਪੀਐਮ ਮੋਦੀ ਨੇ ਦਿੱਤੀ ਵਧਾਈ

Paris Olympics 2024: ਭਾਰਤ ਦੇ ਅਮਨ ਸਹਿਰਾਵਤ ਨੇ ਕੁਸ਼ਤੀ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ। ਪੈਰਿਸ ਓਲੰਪਿਕ ਵਿੱਚ ਭਾਰਤ ਦਾ ਇਹ ਛੇਵਾਂ ਤਮਗਾ ਹੈ।

Aman Sehrawat wins Bronze Medal: ਭਾਰਤ ਦੇ ਅਮਨ ਸਹਿਰਾਵਤ ਨੇ ਕੁਸ਼ਤੀ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ। ਉਸ ਨੇ ਪੁਰਸ਼ਾਂ ਦੇ 57 ਕਿਲੋ ਭਾਰ ਵਰਗ ਦੇ ਮੁਕਾਬਲੇ ਵਿੱਚ ਪੋਰਟੋ ਰੀਕੋ ਦੇ ਪਹਿਲਵਾਨ ਨੂੰ 13-5 ਦੇ ਵੱਡੇ ਫਰਕ ਨਾਲ ਹਰਾ ਕੇ ਭਾਰਤ ਦਾ ਝੰਡਾ ਲਹਿਰਾਇਆ। ਪੈਰਿਸ ਓਲੰਪਿਕ ਵਿੱਚ ਭਾਰਤ ਦਾ ਇਹ ਛੇਵਾਂ ਤਗਮਾ ਹੈ। ਭਾਰਤੀ ਐਥਲੀਟਾਂ ਨੇ ਹੁਣ ਤੱਕ ਇੱਕ ਚਾਂਦੀ ਅਤੇ 5 ਕਾਂਸੀ ਸਮੇਤ ਕੁੱਲ 6 ਤਗਮੇ ਜਿੱਤੇ ਹਨ। ਤੁਹਾਨੂੰ ਦੱਸ ਦੇਈਏ ਕਿ 2024 ਦੀਆਂ ਓਲੰਪਿਕ ਖੇਡਾਂ 'ਚ ਭਾਰਤੀ ਟੀਮ 'ਚ ਸ਼ਾਮਲ ਅਮਨ ਇਕਲੌਤਾ ਪੁਰਸ਼ ਪਹਿਲਵਾਨ ਸੀ ਅਤੇ ਉਸ ਨੇ ਆਪਣੇ ਓਲੰਪਿਕ ਡੈਬਿਊ 'ਚ ਕਾਂਸੀ ਦਾ ਤਗਮਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ।

ਪੋਰਟੋ ਰੀਕੋ ਦੇ ਪਹਿਲਵਾਨ ਨੇ ਕਾਂਸੀ ਦੇ ਤਗਮੇ ਦੇ ਮੈਚ ਵਿੱਚ ਸ਼ੁਰੂਆਤੀ ਬੜ੍ਹਤ ਹਾਸਲ ਕਰ ਲਈ ਸੀ ਪਰ ਹਾਲਾਤ ਨੂੰ ਦੇਖਦੇ ਹੋਏ ਅਮਨ ਸਹਿਰਾਵਤ ਨੇ ਜ਼ੋਰਦਾਰ ਵਾਪਸੀ ਕੀਤੀ। ਭਾਰਤੀ ਪਹਿਲਵਾਨ ਪਹਿਲੇ ਦੌਰ ਦੇ ਅੰਤ ਤੱਕ 4-3 ਨਾਲ ਅੱਗੇ ਸਨ। ਅਮਨ ਨੇ ਦੂਜੇ ਦੌਰ 'ਚ ਇਕਤਰਫਾ ਖੇਡ ਦਿਖਾਈ ਅਤੇ ਆਪਣੇ ਵਿਰੋਧੀ ਨੂੰ ਹਰਾਉਣ 'ਚ ਸਫਲ ਰਿਹਾ। ਅੰਤ ਵਿੱਚ 21 ਸਾਲਾ ਅਮਨ ਸਹਿਰਾਵਤ ਨੇ ਇਹ ਮੈਚ 13-5 ਦੇ ਫਰਕ ਨਾਲ ਮੈਚ ਜਿੱਤ ਲਿਆ।

16 ਸਾਲਾਂ ਦੀ ਵਿਰਾਸਤ ਨੂੰ ਸੰਭਾਲ ਕੇ ਰੱਖਿਆ
ਤੁਹਾਨੂੰ ਦੱਸ ਦੇਈਏ ਕਿ ਭਾਰਤ 2008 ਬੀਜਿੰਗ ਓਲੰਪਿਕ ਤੋਂ ਬਾਅਦ ਹਰ ਵਾਰ ਕੁਸ਼ਤੀ ਵਿੱਚ ਓਲੰਪਿਕ ਮੈਡਲ ਜਿੱਤਦਾ ਆ ਰਿਹਾ ਹੈ। 2008 ਵਿੱਚ ਸੁਸ਼ੀਲ ਕੁਮਾਰ ਨੇ ਕਾਂਸੀ ਦਾ ਤਗ਼ਮਾ ਜਿੱਤ ਕੇ ਇਤਿਹਾਸ ਰਚਿਆ ਸੀ। ਸੁਸ਼ੀਲ ਨੇ ਫਿਰ 2012 ਵਿੱਚ ਆਪਣੇ ਤਗਮੇ ਦਾ ਰੰਗ ਬਦਲ ਕੇ ਚਾਂਦੀ ਵਿੱਚ ਕਰ ਲਿਆ ਅਤੇ ਉਸੇ ਸਾਲ ਯੋਗੇਸ਼ਵਰ ਦੱਤ ਨੇ ਕਾਂਸੀ ਦਾ ਤਗਮਾ ਜਿੱਤਿਆ। ਜਦੋਂ 2016 ਰੀਓ ਓਲੰਪਿਕ ਦੀ ਗੱਲ ਆਉਂਦੀ ਹੈ, ਤਾਂ ਸਾਕਸ਼ੀ ਮਲਿਕ ਨੇ ਕਾਂਸੀ ਦਾ ਤਗਮਾ ਜਿੱਤਿਆ ਸੀ ਅਤੇ ਓਲੰਪਿਕ ਖੇਡਾਂ ਵਿੱਚ ਤਮਗਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਵੀ ਬਣ ਗਈ ਸੀ। 2020 ਵਿੱਚ ਰਵੀ ਦਹੀਆ ਅਤੇ ਬਜਰੰਗ ਪੂਨੀਆ ਅਤੇ ਹੁਣ ਅਮਨ ਸਹਿਰਾਵਤ ਨੇ ਇਸ ਵਿਰਾਸਤ ਨੂੰ ਸੰਭਾਲਿਆ ਹੈ।

2008 ਬੀਜਿੰਗ ਓਲੰਪਿਕ - ਸੁਸ਼ੀਲ ਕੁਮਾਰ (ਕਾਂਸੀ)

2012 ਲੰਡਨ ਓਲੰਪਿਕ - ਸੁਸ਼ੀਲ ਕੁਮਾਰ (ਸਿਲਵਰ), ਯੋਗੇਸ਼ਵਰ ਦੱਤ (ਕਾਂਸੀ)

2016 ਰੀਓ ਓਲੰਪਿਕ - ਸਾਕਸ਼ੀ ਮਲਿਕ (ਕਾਂਸੀ)

2020 ਟੋਕੀਓ ਓਲੰਪਿਕ - ਰਵੀ ਦਹੀਆ (ਚਾਂਦੀ), ਬਜਰੰਗ ਪੂਨੀਆ (ਕਾਂਸੀ)

2024 ਪੈਰਿਸ ਓਲੰਪਿਕ - ਅਮਨ ਸਹਿਰਾਵਤ (ਕਾਂਸੀ)

ਮਾਪਿਆਂ ਨੂੰ ਸਮਰਪਿਤ ਮੈਡਲ
ਤਮਗਾ ਜਿੱਤਣ ਤੋਂ ਬਾਅਦ ਅਮਨ ਸਹਿਰਾਵਤ ਨੇ ਆਪਣੀ ਇਤਿਹਾਸਕ ਜਿੱਤ ਆਪਣੇ ਮਾਤਾ-ਪਿਤਾ ਨੂੰ ਸਮਰਪਿਤ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਿੱਤ ਉਨ੍ਹਾਂ ਦੇ ਮਾਤਾ-ਪਿਤਾ ਅਤੇ ਪੂਰੇ ਦੇਸ਼ ਵਾਸੀਆਂ ਨੂੰ ਸਮਰਪਿਤ ਹੈ। ਤੁਹਾਨੂੰ ਦੱਸ ਦੇਈਏ ਕਿ ਅਮਨ ਦੀ ਉਮਰ ਸਿਰਫ 21 ਸਾਲ ਹੈ ਅਤੇ ਉਸ ਦਾ ਪਹਿਲੇ ਓਲੰਪਿਕ ਵਿੱਚ ਤਮਗਾ ਜਿੱਤਣਾ ਉਸ ਦੇ ਪਰਿਵਾਰ ਅਤੇ ਸਾਰੇ ਦੇਸ਼ ਵਾਸੀਆਂ ਲਈ ਮਾਣ ਵਾਲੀ ਗੱਲ ਹੈ।

PM Modi Congratulate Aman Sehrawat: ਅਮਨ ਸਹਿਰਾਵਤ ਨੇ ਪੈਰਿਸ ਓਲੰਪਿਕ ਵਿੱਚ ਭਾਰਤ ਨੂੰ ਛੇਵਾਂ ਤਮਗਾ ਦਿਵਾਇਆ। ਪੈਰਿਸ ਓਲੰਪਿਕ ਵਿੱਚ ਕੁਸ਼ਤੀ ਵਿੱਚ ਭਾਰਤ ਦਾ ਇਹ ਪਹਿਲਾ ਤਮਗਾ ਸੀ। ਇਸ ਮੈਡਲ ਜਿੱਤਣ ਦੀ ਖੁਸ਼ੀ 'ਚ ਪੀਐਮ ਮੋਦੀ ਨੇ ਖਾਸ ਅੰਦਾਜ਼ 'ਚ ਅਮਨ ਸਹਿਰਾਵਤ ਨੂੰ ਵਧਾਈ ਦਿੱਤੀ। ਭਾਰਤੀ ਪਹਿਲਵਾਨ ਨੇ ਪੁਰਸ਼ਾਂ ਦੇ ਫ੍ਰੀਸਟਾਈਲ 57 ਕਿਲੋ ਭਾਰ ਵਰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਅਮਨ ਨੇ ਪੋਰਟੋ ਰੀਕੋ ਦੇ ਡੇਰਿਅਨ ਕਰੂਜ਼ ਵਿਰੁੱਧ ਮੈਚ ਖੇਡਿਆ ਸੀ ਅਤੇ ਜਿੱਤ ਹਾਸਲ ਕੀਤੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
Embed widget