ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਵੇਟਲਿਫਟਰ ਸੇਖੋਮ ਮੀਰਾਬਾਈ ਚਾਨੂ ਨੂੰ ਟੋਕਿਓ ਓਲੰਪਿਕਸ ਵਿੱਚ 49 ਕਿੱਲੋਗ੍ਰਾਮ ਵਰਗ ਵਿੱਚ ਭਾਰਤ ਲਈ ਚਾਂਦੀ ਦਾ ਤਗਮਾ ਜਿੱਤਣ ਲਈ ਵਧਾਈ ਦਿੱਤੀ।


ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਟਵੀਟ ਕੀਤਾ, "ਸਾਡਾ ਪਹਿਲਾ ਤਮਗਾ! ਸੇਖੋਮ ਮੀਰਾਬਾਈ ਚਾਨੂ ਨੂੰ ਔਰਤਾਂ ਦੇ 49 ਕਿੱਲੋ ਵਰਗ ਮੁਕਾਬਲੇ ਵਿੱਚ 202 ਕਿੱਲੋਗ੍ਰਾਮ ਦੀ ਸਾਂਝੇ ਲਿਫਟ ਨਾਲ ਟੋਕਿਓ ਓਲੰਪਿਕ ਵਿੱਚ ਚਾਂਦੀ ਦੀ ਜਿੱਤ ਲਈ ਵਧਾਈ। ਭਾਰਤ ਨੂੰ ਤੁਹਾਡੀ ਪ੍ਰਾਪਤੀ 'ਤੇ ਬਹੁਤ ਮਾਣ ਹੈ।"


 


 




ਇਸ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਦੇ ਸਹਾਇਕ ਕੋਚ ਸੰਦੀਪ ਕੁਮਾਰ ਨੂੰ ਵੀ ਵਧਾਈ ਦਿੱਤੀ ਜਿਨ੍ਹਾਂ ਦੀ ਨਿਰੰਤਰ ਅਗਵਾਈ ਹੇਠ ਚਾਨੂ ਨੇ ਉਸ ਦੇ ਹੁਨਰ ਦਾ ਸਨਮਾਨ ਕੀਤਾ।


ਸਹਾਇਕ ਕੋਚ ਸੰਦੀਪ ਕੁਮਾਰ ਜਲੰਧਰ ਜ਼ਿਲ੍ਹੇ ਦੇ ਬਾੜਾ ਪਿੰਡ ਦਾ ਰਹਿਣ ਵਾਲਾ ਹੈ ਅਤੇ ਉਸ ਨੇ 1996 ਦੇ ਐਟਲਾਂਟਾ ਓਲੰਪਿਕਸ ਤੋਂ ਇਲਾਵਾ ਕੁਆਲਾਲੰਪੁਰ (ਮਲੇਸ਼ੀਆ) ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਗ ਲਿਆ ਸੀ ਅਤੇ ਬਾਅਦ ਵਿੱਚ ਹੋਏ ਮੁਕਾਬਲੇ ਵਿੱਚ ਕਾਂਸੇ ਦਾ ਤਗਮਾ ਜਿੱਤਿਆ ਸੀ। 


ਉਹ ਪੰਜਾਬ ਪੁਲਿਸ ਵਿਚ ਬਤੌਰ ਇੰਸਪੈਕਟਰ ਸੇਵਾ ਨਿਭਾ ਰਿਹਾ ਹੈ ਅਤੇ ਪੀਏਪੀ, ਜਲੰਧਰ ਵਿਚ ਸਪੋਰਟਸ ਸੈਂਟਰ ਵਿਚ ਤਾਇਨਾਤ ਹੈ।


 


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


ਇਹ ਵੀ ਪੜ੍ਹੋ: ਤਪਦੀ ਗਰਮੀ 'ਚ ਚਲਾਉਂਦੇ ਹੋ CNG ਕਾਰ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ