Bhagwant Mann-Harmanpreet singh: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਨੇ ਕਪਤਾਨ ਹਰਮਨਪ੍ਰੀਤ ਸਿੰਘ ਦੇ ਨਾਲ ਫੋਨ 'ਤੇ ਗੱਲਬਾਤ ਕੀਤੀ ਹੈ। ਇਸਦਾ ਵੀਡੀਓ ਉਨ੍ਹਾਂ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤਾ ਹੈ। ਇਸਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਲਿਖਿਆ, ਅੱਜ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨਾਲ ਫੋਨ 'ਤੇ ਗੱਲਬਾਤ ਕਰਕੇ ਉਹਨਾਂ ਦੀ ਹੌਂਸਲਾ ਅਫਜ਼ਾਈ ਕੀਤੀ... ਅਗਲੇ ਮੁਕਾਬਲੇ ਦੇਖਣ ਅਤੇ ਖਿਡਾਰੀਆਂ ਦਾ ਮਨੋਬਲ ਵਧਾਉਣ ਲਈ ਅਸੀਂ ਪੈਰਿਸ ਆਉਣਾ ਚਾਹੁੰਦੇ ਸੀ ਪਰ ਕੇਂਦਰ ਸਰਕਾਰ ਨੇ ਇਜਾਜ਼ਤ ਨਹੀਂ ਦਿੱਤੀ...ਅਸੀਂ ਦਿਲੋਂ ਤੁਹਾਡੇ ਨਾਲ ਹਾਂ... ਸਭ ਨੂੰ ਅਗਲੇ ਮੁਕਾਬਲੇ ਲਈ ਸ਼ੁੱਭਕਾਮਨਾਵਾਂ...








ਦੱਸ ਦੇਈਏ ਕਿ ਕੁਆਰਟਰ ਫਾਈਨਲ ਤੋਂ ਪਹਿਲਾਂ ਹਰਮਨਪ੍ਰੀਤ ਸਿੰਘ ਦੀ ਟੀਮ ਨੇ ਆਸਟਰੇਲੀਆ ਨੂੰ 3-2 ਨਾਲ ਹਰਾਇਆ। ਇਸ ਨਾਲ ਭਾਰਤ ਕੁਆਰਟਰ ਫਾਈਨਲ ਤੋਂ ਪਹਿਲਾਂ ਜਿੱਤ ਦੀ ਲੀਹ 'ਤੇ ਪਰਤ ਆਇਆ ਹੈ। ਦਿਲਚਸਪ ਗੱਲ ਇਹ ਹੈ ਕਿ ਓਲੰਪਿਕ ਦੇ ਇਤਿਹਾਸ ਵਿੱਚ ਭਾਰਤ ਨੇ 52 ਸਾਲ ਬਾਅਦ ਆਸਟਰੇਲੀਆ ਨੂੰ ਹਰਾਇਆ ਹੈ। ਇਸ ਤੋਂ ਪਹਿਲਾਂ 1972 ਵਿੱਚ ਭਾਰਤ ਨੇ ਆਸਟਰੇਲੀਆ ਖ਼ਿਲਾਫ਼ ਜਿੱਤ ਦਰਜ ਕੀਤੀ ਸੀ।


ਭਾਰਤ ਨੇ ਆਸਟ੍ਰੇਲੀਆ ਨੂੰ ਹਰਾਇਆ


ਸ਼ੁੱਕਰਵਾਰ ਨੂੰ ਖੇਡੇ ਗਏ ਮੈਚ 'ਚ ਅਭਿਸ਼ੇਕ ਨੇ ਪਹਿਲੇ ਕੁਆਰਟਰ ਦੇ 12ਵੇਂ ਮਿੰਟ 'ਚ ਗੋਲ ਕੀਤਾ ਅਤੇ ਭਾਰਤ ਨੇ 1-0 ਦੀ ਬੜ੍ਹਤ ਬਣਾ ਲਈ। ਹਰਮਨਪ੍ਰੀਤ ਸਿੰਘ ਨੇ 13ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਤੋਂ ਗੋਲ ਕੀਤਾ। ਇਸ ਨਾਲ ਭਾਰਤ 2-0 ਨਾਲ ਅੱਗੇ ਹੋ ਗਿਆ। ਆਸਟਰੇਲੀਆ ਦਾ ਖਾਤਾ ਦੂਜੀ ਤਿਮਾਹੀ ਵਿੱਚ ਖੁੱਲ੍ਹਿਆ। ਕ੍ਰੇਗ ਥਾਮਸ ਨੇ 25ਵੇਂ ਮਿੰਟ ਵਿੱਚ ਗੋਲ ਕੀਤਾ ਅਤੇ ਟੀਮ ਦਾ ਸਕੋਰ 2-1 ਹੋ ਗਿਆ। 26ਵੇਂ ਮਿੰਟ ਵਿੱਚ ਭਾਰਤ ਨੂੰ ਪੈਨਲਟੀ ਕਾਰਨਰ ਮਿਲਿਆ ਜਿਸ ਨੂੰ ਹਰਮਨਪ੍ਰੀਤ ਸਿੰਘ ਨੇ ਬਚਾ ਲਿਆ। ਅੱਧੇ ਸਮੇਂ ਤੱਕ ਭਾਰਤ 2-1 ਨਾਲ ਅੱਗੇ ਸੀ। ਤੀਜੇ ਕੁਆਰਟਰ ਵਿੱਚ ਹਰਮਨਪ੍ਰੀਤ ਸਿੰਘ ਨੇ 32ਵੇਂ ਮਿੰਟ ਵਿੱਚ ਪੈਨਲਟੀ ਸਟਰੋਕ ’ਤੇ ਗੋਲ ਕੀਤਾ।


ਇਸ ਨਾਲ ਭਾਰਤ 3-1 ਨਾਲ ਅੱਗੇ ਹੋ ਗਿਆ। ਤਿੰਨ ਕੁਆਰਟਰਾਂ ਤੋਂ ਬਾਅਦ ਭਾਰਤ ਨੇ ਆਸਟਰੇਲੀਆ 'ਤੇ 3-1 ਦੀ ਬੜ੍ਹਤ ਬਣਾਈ। ਚੌਥੇ ਕੁਆਰਟਰ ਵਿੱਚ ਬਲੇਕ ਗੋਵਰਸ ਨੇ 55ਵੇਂ ਮਿੰਟ ਵਿੱਚ ਆਸਟਰੇਲੀਆ ਲਈ ਗੋਲ ਕਰਕੇ ਆਸਟਰੇਲੀਆ ਨੂੰ 3-2 ਦੀ ਬੜ੍ਹਤ ਦਿਵਾਈ। ਇਸ ਨਾਲ ਭਾਰਤ ਨੇ ਜਿੱਤ ਦਰਜ ਕਰਕੇ ਕੁਆਰਟਰ ਫਾਈਨਲ ਵਿੱਚ ਥਾਂ ਬਣਾ ਲਈ ਹੈ।