Indian Hockey Team Bronze Medal: ਭਾਰਤੀ ਹਾਕੀ ਟੀਮ ਦਿੱਲੀ ਪਹੁੰਚ ਗਈ ਹੈ। ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ 2024 ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਦਿੱਲੀ ਹਵਾਈ ਅੱਡੇ 'ਤੇ ਹਾਕੀ ਟੀਮ ਦਾ ਢੋਲ-ਢਮਕੇ ਨਾਲ ਸਵਾਗਤ ਕੀਤਾ ਗਿਆ। ਹਾਕੀ ਟੀਮ 10 ਅਗਸਤ ਨੂੰ ਹੀ ਪੈਰਿਸ ਤੋਂ ਭਾਰਤ ਪਰਤੀ ਸੀ। ਭਾਰਤ ਵਾਪਸ ਆਉਣ ਤੋਂ ਬਾਅਦ ਹਾਕੀ ਟੀਮ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੀ ਸੀ। ਹਾਲਾਂਕਿ ਟੀਮ ਦੇ ਕੁਝ ਖਿਡਾਰੀ ਸਮਾਪਤੀ ਸਮਾਰੋਹ ਕਾਰਨ ਪੈਰਿਸ 'ਚ ਹੀ ਰੁਕੇ ਹੋਏ ਸਨ, ਜਿਨ੍ਹਾਂ ਦੀ ਵਾਪਸੀ ਦੂਜੇ ਬੈਚ 'ਚ ਹੋਈ।





ਤੁਹਾਨੂੰ ਦੱਸ ਦਈਏ ਕਿ ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਵਿੱਚ ਸਪੇਨ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ ਸੀ। ਸਪੇਨ ਖਿਲਾਫ ਮੈਚ 'ਚ ਭਾਰਤੀ ਟੀਮ ਨੇ 2-1 ਨਾਲ ਜਿੱਤ ਦਰਜ ਕਰਕੇ ਇਤਿਹਾਸ ਰਚ ਦਿੱਤਾ ਸੀ। ਪੈਰਿਸ ਓਲੰਪਿਕ ਵਿੱਚ ਭਾਰਤੀ ਹਾਕੀ ਟੀਮ ਨੇ ਇਤਿਹਾਸ ਰਚਿਆ ਅਤੇ 52 ਸਾਲਾਂ ਬਾਅਦ ਲਗਾਤਾਰ ਓਲੰਪਿਕ ਮੈਡਲ ਜਿੱਤੇ ਸਨ। ਇਸ ਤੋਂ ਪਹਿਲਾਂ 2021 ਵਿੱਚ ਖੇਡੇ ਗਏ ਟੋਕੀਓ ਓਲੰਪਿਕ ਵਿੱਚ ਵੀ ਹਾਕੀ ਟੀਮ ਨੇ ਕਾਂਸੀ ਦਾ ਤਗ਼ਮਾ ਜਿੱਤਿਆ ਸੀ।



ਹਾਕੀ ਟੀਮ ਦੇ ਮਹਾਨ ਗੋਲਕੀਪਰ ਪੀਆਰ ਸ਼੍ਰੀਜੇਸ਼ ਨੇ ਪੈਰਿਸ ਓਲੰਪਿਕ 'ਚ ਖੇਡੇ ਗਏ ਕਾਂਸੀ ਤਮਗੇ ਦੇ ਮੈਚ 'ਚ ਆਪਣੇ ਕਰੀਅਰ ਦਾ ਆਖਰੀ ਮੈਚ ਖੇਡਿਆ। ਪੀਆਰ ਸ਼੍ਰੀਜੇਸ਼ ਨੇ ਪੈਰਿਸ ਵਿੱਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਸੰਨਿਆਸ ਲੈ ਲਿਆ। ਓਲੰਪਿਕ ਦੇ ਸਮਾਪਤੀ ਸਮਾਰੋਹ ਵਿੱਚ ਨਿਸ਼ਾਨੇਬਾਜ਼ ਮਨੂ ਭਾਕਰ ਦੇ ਨਾਲ ਪੀਆਰ ਸ਼੍ਰੀਜੇਸ਼ ਨੂੰ ਵੀ ਝੰਡਾਬਰਦਾਰ ਵਜੋਂ ਦੇਖਿਆ ਗਿਆ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।