Tokyo Olympics 2020: 31 ਜੁਲਾਈ ਟੋਕੀਓ ਓਲੰਪਿਕ 2020 ਵਿੱਚ ਭਾਰਤੀ ਹਾਕੀ ਲਈ ਇਤਿਹਾਸਕ ਦਿਨ ਸਾਬਤ ਹੋਇਆ ਹੈ। ਭਾਰਤੀ ਮਹਿਲਾ ਹਾਕੀ ਟੀਮ ਨੇ ਟੋਕੀਓ ਓਲੰਪਿਕ ਦੇ ਕੁਆਰਟਰ ਫਾਈਨਲ ਵਿੱਚ ਥਾਂ ਬਣਾ ਲਈ ਹੈ। ਓਲੰਪਿਕ ਦੇ ਇਤਿਹਾਸ ਵਿੱਚ ਪਹਿਲੀ ਵਾਰ ਭਾਰਤੀ ਟੀਮ ਕੁਆਰਟਰ ਫਾਈਨਲ ਵਿੱਚ ਪਹੁੰਚਣ ਵਿੱਚ ਕਾਮਯਾਬ ਹੋਈ ਹੈ।


ਕਪਤਾਨ ਰਾਣੀ ਰਾਮਪਾਲ ਦੀ ਟੀਮ ਨੇ ਗਰੁੱਪ ਪੜਾਅ ਵਿੱਚ 2 ਮੈਚ ਜਿੱਤੇ, ਜਦੋਂ ਕਿ ਇਹ 3 ਵਿੱਚ ਟੀਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਬਾਅਦ ਭਾਰਤੀ ਟੀਮ ਦੇ ਕੁਆਰਟਰ ਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਗ੍ਰੇਟ ਬ੍ਰਿਟੇਨ ਅਤੇ ਆਇਰਲੈਂਡ ਦੇ ਨਤੀਜਿਆਂ 'ਤੇ ਟਿਕੀਆਂ ਹਨ, ਜਿੱਥੇ ਬ੍ਰਿਟੇਨ ਨੇ ਜਿੱਤ ਹਾਸਲ ਕੀਤੀ ਅਤੇ ਭਾਰਤ ਲਈ ਕੁਆਰਟਰ ਫਾਈਨਲ ਵਿੱਚ ਪਹੁੰਚਣ ਦਾ ਰਸਤਾ ਸਾਫ਼ ਕਰ ਦਿੱਤਾ। ਇਸ ਨਾਲ ਭਾਰਤੀ ਟੀਮ ਨੇ ਇਤਿਹਾਸ ਰਚ ਦਿੱਤਾ।


ਇਹ ਵੀ ਪੜ੍ਹੋ: ਕੋਵਿਡ ਨੂੰ ਰੋਕਣ ਲਈ ਜਾਪਾਨ ਨੇ 31 ਅਗਸਤ ਤੱਕ ਐਲਾਨੀ ਐਮਰਜੈਂਸੀ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904