Vinesh Phogat: ਵਿਨੇਸ਼ ਫੋਗਾਟ ਨੇ ਪੈਰਿਸ ਓਲੰਪਿਕ 2024 ਦੇ ਫਾਈਨਲ ਵਿੱਚ ਥਾਂ ਬਣਾ ਲਈ ਹੈ। ਵਿਨੇਸ਼ ਨੇ 50 ਕਿਲੋਗ੍ਰਾਮ ਭਾਰ ਵਰਗ 'ਚ ਸੈਮੀਫਾਈਨਲ 5-0 ਨਾਲ ਜਿੱਤ ਕੇ ਫਾਈਨਲ 'ਚ ਜਗ੍ਹਾ ਬਣਾਈ ਅਤੇ ਇਸ ਨਾਲ ਉਸ ਨੇ ਤਮਗਾ ਪੱਕਾ ਕਰ ਲਿਆ। ਇਸ ਤਰ੍ਹਾਂ ਵਿਨੇਸ਼ ਓਲੰਪਿਕ ਵਿੱਚ ਕੁਸ਼ਤੀ ਦੇ ਫਾਈਨਲ ਵਿੱਚ ਪਹੁੰਚਣ ਵਾਲੀ ਦੇਸ਼ ਦੀ ਪਹਿਲੀ ਮਹਿਲਾ ਪਹਿਲਵਾਨ ਵੀ ਬਣ ਗਈ ਹੈ। ਵਿਨੇਸ਼ ਨੇ ਸੈਮੀਫਾਈਨਲ 'ਚ ਕਿਊਬਾ ਦੇ ਪਹਿਲਵਾਨ ਗੁਜ਼ਮੈਨ ਲੋਪੇਜ਼ ਨੂੰ 5-0 ਨਾਲ ਹਰਾਇਆ।



ਪਹਿਲੀ ਪੀਰੀਅਡ ਕਾਫੀ ਤਣਾਅਪੂਰਨ ਸੀ, ਜਿਸ ਵਿੱਚ ਕੋਈ ਵੀ ਪੂਰੀ ਤਰ੍ਹਾਂ ਹਾਵੀ ਨਹੀਂ ਸੀ। ਹਾਲਾਂਕਿ ਇਸ ਦੌਰਾਨ ਵਿਨੇਸ਼ ਨੇ 1-0 ਦੀ ਬੜ੍ਹਤ ਹਾਸਲ ਕਰ ਲਈ ਸੀ। ਫਿਰ ਦੂਜੇ ਦੌਰ ਦੀ ਸ਼ੁਰੂਆਤ 'ਚ ਵਿਨੇਸ਼ ਨੇ ਲਗਾਤਾਰ 2-2 ਅੰਕ ਹਾਸਲ ਕਰਕੇ 5-0 ਦੀ ਬੜ੍ਹਤ ਬਣਾ ਲਈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।