Vinesh Phogat Retire From Wrestling: ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਵੀਰਵਾਰ (8 ਅਗਸਤ) ਨੂੰ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦਾ ਸੁਪਨਾ ਅਤੇ ਉਨ੍ਹਾਂ ਦਾ ਹੌਂਸਲਾ ਟੁੱਟ ਗਿਆ ਹੈ। ਉਨ੍ਹਾਂ ਕੋਲ ਹੁਣ ਬਹੁਤੀ ਤਾਕਤ ਨਹੀਂ ਬਚੀ ਹੈ। ਪੈਰਿਸ ਓਲੰਪਿਕ ਤੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਵਿਨੇਸ਼ ਫੋਗਾਟ ਕਾਫੀ ਪਰੇਸ਼ਾਨ ਸੀ। ਉਨ੍ਹਾਂ ਦਾ ਭਾਰ ਜ਼ਿਆਦਾ ਹੋ ਗਿਆ ਹੈ।
ਵਿਨੇਸ਼ ਫੋਗਾਟ ਨੇ ਐਕਸ 'ਤੇ ਲਿਖਿਆ, "ਮਾਂ, ਕੁਸ਼ਤੀ ਮੇਰੇ ਸਾਹਮਣੇ ਜਿੱਤ ਗਈ, ਮੈਂ ਹਾਰ ਗਈ, ਮਾਫ ਕਰਿਓ ਤੁਹਾਡਾ ਸੁਪਨਾ, ਮੇਰੀ ਹਿੰਮਤ ਸਭ ਕੁੱਝ ਟੁੱਟ ਗਿਆ। ਮੇਰੇ ਕੋਲ ਹੁਣ ਇਸ ਤੋਂ ਵੱਧ ਤਾਕਤ ਨਹੀਂ ਹੈ। ਅਲਵਿਦਾ ਕੁਸ਼ਤੀ 2001-2024। ਮੈਂ ਤੁਹਾਡੀ ਸਾਰਿਆਂ ਦੀ ਹਮੇਸ਼ਾ ਰਿਣੀ ਰਹਾਂਗੀ, ਮੁਆਫ ਕਰਨਾ।"