ਪੜਚੋਲ ਕਰੋ

IPL 2024: ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼

ਮੁੱਖ ਸਕੱਤਰ ਵਰਮਾ ਨੇ  ਇਥੇ ਪੁੱਡਾ, ਗਮਾਡਾ ਦੇ ਅਧਿਕਾਰੀਆਂ ਅਤੇ ਪੰਜਾਬ ਕ੍ਰਿਕਟ ਐਸੋਸੀਏਸਨ ਦੇ ਨੁਮਾਇੰਦਿਆਂ ਨਾਲ ਮੁੱਲਾਂਪੁਰ ਕ੍ਰਿਕਟ ਸਟੇਡੀਅ ਨੇੜਲੇ ਚੱਲ ਰਹੇ ਇੰਜਨੀਅਰਿੰਗ ਤੇ ਸਿਵਲ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।

Punjab News: ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਨਿਊ ਚੰਡੀਗੜ੍ਹ ਸਥਿਤ ਉਸਾਰੇ ਗਏ ਕੌਮਾਂਤਰੀ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਨੂੰ ਆਗਾਮੀ ਇੰਡੀਅਨ ਪ੍ਰੀਮੀਅਰ ਲੀਗ ਦੇ ਮੈਚਾਂ ਲਈ ਇਸ ਦੇ ਨੇੜਲੇ ਖੇਤਰ ਵਿੱਚ ਚੱਲ ਰਹੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਖੇਡਾਂ ਪ੍ਰਤੀ ਬਿਹਤਰ ਤੇ ਢੁੱਕਵਾਂ ਬੁਨਿਆਦੀ ਢਾਂਚਾ ਉਸਾਰਨ ਲਈ ਦ੍ਰਿੜ ਹੈ ਅਤੇ ਇਸ ਸਬੰਧੀ ਚੱਲ ਰਹੇ ਕੰਮਾਂ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ।

ਮੁੱਖ ਸਕੱਤਰ ਵਰਮਾ ਨੇ  ਇਥੇ ਪੁੱਡਾ, ਗਮਾਡਾ ਦੇ ਅਧਿਕਾਰੀਆਂ ਅਤੇ ਪੰਜਾਬ ਕ੍ਰਿਕਟ ਐਸੋਸੀਏਸਨ ਦੇ ਨੁਮਾਇੰਦਿਆਂ ਨਾਲ ਮੁੱਲਾਂਪੁਰ ਕ੍ਰਿਕਟ ਸਟੇਡੀਅ ਨੇੜਲੇ ਚੱਲ ਰਹੇ ਇੰਜਨੀਅਰਿੰਗ ਤੇ ਸਿਵਲ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਉਸਾਰੀ ਕੰਮਾਂ ਦੀ ਰਿਪੋਰਟ ਰੋਜ਼ਾਨਾ ਆਧਾਰ ਉਤੇ ਦਿੱਤੀ ਜਾਵੇ ਅਤੇ ਇਸ ਸਬੰਧੀ ਅਗਲੀ ਸਮੀਖਿਆ ਮੀਟਿੰਗ 4 ਮਾਰਚ ਨੂੰ ਹੋਵੇਗੀ। 23 ਮਾਰਚ ਨੂੰ ਇਸ ਸਟੇਡੀਅਮ ਵਿੱਚ ਆਈ.ਪੀ.ਐਲ. ਦਾ ਮੈਚ ਖੇਡਿਆ ਜਾਵੇਗਾ।

ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਨ ਲਈ ਉਪਰਾਲੇ ਕਰ ਰਹੀ ਹੈ ਉਥੇ ਸ਼ਹਿਰਾਂ ਦੇ ਵਿਕਾਸ ਨੂੰ ਮੁੱਖ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਿਊ ਚੰਡੀਗੜ੍ਹ ਖੇਤਰ ਵਿੱਚ ਉਸਾਰੇ ਗਏ ਇਸ ਨਵੇਂ ਕੌਮਾਂਤਰੀ ਕ੍ਰਿਕਟ ਸਟੇਡੀਅਮ ਵਿਖੇ ਮੈਚ ਖੇਡੇ ਜਾਣ ਨਾਲ ਇਸ ਖੇਤਰ ਦੀ ਹੋਰ ਤਰੱਕੀ ਹੋਵੇਗੀ ਜਿਸ ਲਈ ਇਸ ਸਟੇਡੀਅਮ ਨੂੰ ਜਾਣ ਵਾਲੀਆਂ ਪਹੁੰਚ ਸੜਕਾਂ ਅਤੇ ਪੁੱਲਾਂ ਦੀ ਉਸਾਰੀ ਦਾ ਕੰਮ ਬਿਨਾਂ ਕਿਸੇ ਦੇਰੀ ਤੋਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਸਾਰੀ ਕੰਮਾਂ ਵਿੱਚ ਮਿਆਰ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ।

ਮੀਟਿੰਗ ਵਿੱਚ ਪੁੱਡਾ ਦੇ ਸੀ.ਏ. ਅਪਨੀਤ ਰਿਆਤ, ਗਮਾਡਾ ਦੇ ਸੀ.ਏ. ਰਾਜੀਵ ਕੁਮਾਰ ਗੁਪਤਾ, ਚੀਫ ਇੰਜਨੀਅਰ ਬਲਵਿੰਦਰ, ਚੀਫ ਟਾਊਨ ਪਲਾਨਰ ਮਨਦੀਪ ਕੌਰ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਦਿਲਸ਼ੇਰ ਖੰਨਾ ਵੀ ਹਾਜ਼ਰ ਸਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

IND vs ENG 4th T20I: 14 ਸਾਲਾਂ ਵਿੱਚ ਪਹਿਲੀ ਵਾਰ ਟੁੱਟ ਸਕਦਾ ਹੈ ਟੀਮ ਇੰਡੀਆ ਦਾ ਰਿਕਾਰਡ, ਚੌਥੇ T20 ਵਿੱਚ ਸੀਰੀਜ਼ ਬਚਾਉਣ ਦੀ ਚੁਣੌਤੀ
IND vs ENG 4th T20I: 14 ਸਾਲਾਂ ਵਿੱਚ ਪਹਿਲੀ ਵਾਰ ਟੁੱਟ ਸਕਦਾ ਹੈ ਟੀਮ ਇੰਡੀਆ ਦਾ ਰਿਕਾਰਡ, ਚੌਥੇ T20 ਵਿੱਚ ਸੀਰੀਜ਼ ਬਚਾਉਣ ਦੀ ਚੁਣੌਤੀ
T20 Series 2026: ਆਗਾਮੀ ਟੀ-20 ਸੀਰੀਜ਼ ਦਾ ਹੋਇਆ ਐਲਾਨ, ਜਾਣੋ ਕਿਹੜੇ 2 ਨਵੇਂ ਖਿਡਾਰੀਆਂ ਦੀ ਟੀਮ 'ਚ ਹੋਈ ਐਂਟਰੀ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਆਗਾਮੀ ਟੀ-20 ਸੀਰੀਜ਼ ਦਾ ਹੋਇਆ ਐਲਾਨ, ਜਾਣੋ ਕਿਹੜੇ 2 ਨਵੇਂ ਖਿਡਾਰੀਆਂ ਦੀ ਟੀਮ 'ਚ ਹੋਈ ਐਂਟਰੀ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
 Team India: ਟੀਮ ਇੰਡੀਆ ਤੋਂ ਬਾਹਰ ਹੋਣਗੇ ਰੋਹਿਤ ਸ਼ਰਮਾ! ਜਾਣੋ ਕਿਉਂ ਕੱਟਿਆ ਜਾਏਗਾ ਪੱਤਾ? ਇੰਗਲੈਂਡ ਸੀਰੀਜ਼ 'ਚ ਖੁਦ ਨੂੰ ਸਾਬਤ ਕਰਨ ਦਾ ਆਖਰੀ ਮੌਕਾ...
ਟੀਮ ਇੰਡੀਆ ਤੋਂ ਬਾਹਰ ਹੋਣਗੇ ਰੋਹਿਤ ਸ਼ਰਮਾ! ਜਾਣੋ ਕਿਉਂ ਕੱਟਿਆ ਜਾਏਗਾ ਪੱਤਾ? ਇੰਗਲੈਂਡ ਸੀਰੀਜ਼ 'ਚ ਖੁਦ ਨੂੰ ਸਾਬਤ ਕਰਨ ਦਾ ਆਖਰੀ ਮੌਕਾ...
Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget