Pakistan vs New Zealand: ਪਾਕਿਸਤਾਨ ਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ ਤੋਂ ਖੇਡਿਆ ਜਾਣਾ ਸੀ ਪਰ ਨਿਊਜ਼ੀਲੈਂਡ ਨੇ ਸੁਰੱਖਿਆ ਕਾਰਨਾਂ ਕਰਕੇ ਪਾਕਿਸਤਾਨ ਦਾ ਦੌਰਾ ਰੱਦ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ 18 ਸਾਲ ਬਾਅਦ ਨਿਊਜ਼ੀਲੈਂਡ ਦੀ ਟੀਮ ਪਾਕਿਸਤਾਨ ਦੇ ਦੌਰੇ ਉੱਤੇ ਆਈ ਹੈ। ਇਸ ਦੌਰੇ 'ਤੇ ਨਿਊਜ਼ੀਲੈਂਡ ਨੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਤੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਖੇਡਣੀ ਸੀ।



ਪਾਕਿਸਤਾਨ ਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਅੱਜ ਤੋਂ ਸ਼ੁਰੂ ਹੋਣੀ ਸੀ ਪਰ ਸੁਰੱਖਿਆ ਕਾਰਨਾਂ ਕਰਕੇ ਨਿਊਜ਼ੀਲੈਂਡ ਕ੍ਰਿਕਟ ਬੋਰਡ ਨੇ ਪਾਕਿਸਤਾਨ ਦਾ ਪੂਰਾ ਦੌਰਾ ਰੱਦ ਕਰ ਦਿੱਤਾ ਹੈ। ਨਿਊਜ਼ੀਲੈਂਡ ਦੀ ਟੀਮ ਤਿੰਨ ਮੈਚਾਂ ਦੀ ਵਨਡੇ ਤੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦੇ ਲਈ ਪਾਕਿਸਤਾਨ ਦੇ ਦੌਰੇ ਉੱਤੇ ਹੈ। ਹਾਲਾਂਕਿ ਪਾਕਿਸਤਾਨ ਕ੍ਰਿਕਟ ਬੋਰਡ ਦਾ ਕਹਿਣਾ ਹੈ ਕਿ ਇਹ ਸੀਰੀਜ਼ ਬਾਅਦ ਵਿੱਚ ਖੇਡੀ ਜਾਵੇਗੀ ਤੇ ਇਸ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।

ਨਿਊਜ਼ੀਲੈਂਡ ਨੇ 'ਵਧੇ ਹੋਏ' ਸੁਰੱਖਿਆ ਖਤਰੇ ਦੇ ਪੱਧਰ ਦਾ ਹਵਾਲਾ ਦਿੰਦੇ ਹੋਏ ਪਾਕਿਸਤਾਨ ਦਾ ਮੌਜੂਦਾ ਦੌਰਾ ਰੱਦ ਕਰ ਦਿੱਤਾ ਹੈ। ਨਿਊਜ਼ੀਲੈਂਡ ਕ੍ਰਿਕਟ (ਐਨਜੇਡਸੀ) ਦੇ ਮੁੱਖ ਕਾਰਜਕਾਰੀ ਡੇਵਿਡ ਵ੍ਹਾਈਟ ਨੇ ਕਿਹਾ ਕਿ ਉਨ੍ਹਾਂ ਨੂੰ ਜਿਹੜੀ ਸਲਾਹ ਮਿਲ ਰਹੀ ਸੀ ਉਸ ਨੂੰ ਦੇਖਦੇ ਹੋਏ ਇਸ ਦੌਰੇ ਨੂੰ ਜਾਰੀ ਰੱਖਣਾ ਸੰਭਵ ਨਹੀਂ ਸੀ। ਉਨ੍ਹਾਂ ਕਿਹਾ, "ਮੈਂ ਸਮਝਦਾ ਹਾਂ ਕਿ ਇਹ ਪਾਕਿਸਤਾਨ ਕ੍ਰਿਕਟ ਬੋਰਡ ਲਈ ਇੱਕ ਝਟਕਾ ਹੋਵੇਗਾ, ਜੋ ਇੱਕ ਸ਼ਾਨਦਾਰ ਮੇਜ਼ਬਾਨ ਰਿਹਾ ਹੈ ਪਰ ਖਿਡਾਰੀਆਂ ਦੀ ਸੁਰੱਖਿਆ ਸਭ ਤੋਂ ਜ਼ਰੂਰੀ ਹੈ ਅਤੇ ਸਾਡਾ ਮੰਨਣਾ ਹੈ ਕਿ ਇਹੀ ਇੱਕੋ ਇੱਕ ਜ਼ਿੰਮੇਵਾਰ ਵਿਕਲਪ ਹੈ।"

ਨਿਊਜ਼ੀਲੈਂਡ ਕ੍ਰਿਕਟ ਬੋਰਡ ਨੇ ਆਪਣੇ ਅਧਿਕਾਰਤ ਬਿਆਨ 'ਚ ਕਿਹਾ,' 'ਪੰਜ ਮੈਚਾਂ ਦੀ ਟੀ-20 ਸੀਰੀਜ਼ ਲਈ ਲਾਹੌਰ ਜਾਣ ਤੋਂ ਪਹਿਲਾਂ, ਅੱਜ ਤੋਂ ਸਾਨੂੰ ਪਾਕਿਸਤਾਨ ਦੇ ਖਿਲਾਫ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਖੇਡਣੀ ਸੀ। ਹਾਲਾਂਕਿ, ਨਿਊਜ਼ੀਲੈਂਡ ਸਰਕਾਰ ਵਲੋਂ ਅਸੀਂ ਪਾਕਿਸਤਾਨ ਵਿੱਚ ਖਤਰੇ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ, ਅਸੀਂ ਸੁਰੱਖਿਆ ਸਲਾਹਕਾਰਾਂ ਨਾਲ ਸਲਾਹ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਹੈ ਕਿ ਕੀਵੀ ਟੀਮ ਇਸ ਦੌਰੇ ਨੂੰ ਜਾਰੀ ਨਹੀਂ ਰੱਖੇਗੀ। ਹੁਣ ਟੀਮ ਦੇ ਵਾਪਸ ਪਰਤਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ।