ਹਾਕੀ ਵਿਸ਼ਵ ਕੱਪ 'ਚ ਹਿੱਸਾ ਲੈਣ ਲਈ ਭਾਰਤ ਪਹੁੰਚੀ ਪਾਕਿ ਟੀਮ, 24 ਨਵੰਬਰ ਨੂੰ ਹੋਏਗਾ ਮੁਕਾਬਲਾ
ਪਾਕਿਸਤਾਨ ਦੀ ਜੂਨੀਅਰ ਹਾਕੀ ਟੀਮ ਸ਼ਨੀਵਾਰ ਨੂੰ ਭਾਰਤ ਪਹੁੰਚੀ। ਤੁਹਾਨੂੰ ਦੱਸ ਦੇਈਏ ਕਿ 24 ਨਵੰਬਰ ਤੋਂ 5 ਦਸੰਬਰ ਤੱਕ ਭੁਵਨੇਸ਼ਵਰ ਵਿੱਚ ਜੂਨੀਅਰ ਹਾਕੀ ਵਿਸ਼ਵ ਕੱਪ ਦਾ ਆਯੋਜਨ ਹੋਣਾ ਹੈ।
JWC 2021: ਪਾਕਿਸਤਾਨ ਦੀ ਜੂਨੀਅਰ ਹਾਕੀ ਟੀਮ ਸ਼ਨੀਵਾਰ ਨੂੰ ਭਾਰਤ ਪਹੁੰਚੀ। ਤੁਹਾਨੂੰ ਦੱਸ ਦੇਈਏ ਕਿ 24 ਨਵੰਬਰ ਤੋਂ 5 ਦਸੰਬਰ ਤੱਕ ਭੁਵਨੇਸ਼ਵਰ ਵਿੱਚ ਜੂਨੀਅਰ ਹਾਕੀ ਵਿਸ਼ਵ ਕੱਪ ਦਾ ਆਯੋਜਨ ਹੋਣਾ ਹੈ, ਜਿਸ ਵਿੱਚ ਹਿੱਸਾ ਲੈਣ ਲਈ ਪਾਕਿਸਤਾਨੀ ਟੀਮ ਭਾਰਤ ਆਈ ਹੈ।
ਹਾਕੀ ਇੰਡੀਆ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਪਾਕਿਸਤਾਨ ਦੀ ਟੀਮ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੀ ਜਿੱਥੇ ਪਾਕਿਸਤਾਨ ਹਾਈ ਕਮਿਸ਼ਨ ਦੇ ਇੰਚਾਰਜ ਆਫਤਾਬ ਹਸਨ ਖਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਜੂਨੀਅਰ ਹਾਕੀ ਵਿਸ਼ਵ ਕੱਪ ਵਿੱਚ ਹਿੱਸਾ ਲੈਣ ਲਈ ਕਈ ਦੇਸ਼ਾਂ ਦੀਆਂ ਟੀਮਾਂ ਭਾਰਤ ਪਹੁੰਚ ਚੁੱਕੀਆਂ ਹਨ। ਭਾਰਤ, ਜਰਮਨੀ, ਪੋਲੈਂਡ, ਬੈਲਜੀਅਮ, ਅਮਰੀਕਾ, ਕੈਨੇਡਾ, ਦੱਖਣੀ ਅਫਰੀਕਾ, ਨੀਦਰਲੈਂਡ ਸਮੇਤ ਕਈ ਟੀਮਾਂ ਟੂਰਨਾਮੈਂਟ ਤੋਂ ਪਹਿਲਾਂ ਹੀ ਭੁਵਨੇਸ਼ਵਰ ਪਹੁੰਚ ਚੁੱਕੀਆਂ ਹਨ ਤੇ ਅਗਲੇ ਦਿਨਾਂ ਵਿੱਚ ਕੁਝ ਹੋਰ ਟੀਮਾਂ ਇੱਥੇ ਆਉਣਗੀਆਂ।
ਕੋਰੋਨਾ ਦੇ ਮੱਦੇਨਜ਼ਰ ਵਿਦੇਸ਼ਾਂ ਤੋਂ ਆਉਣ ਵਾਲੀਆਂ ਟੀਮਾਂ ਲਈ ਕਈ ਗਾਈਡ ਲਾਈਨਜ਼ ਵੀ ਬਣਾਈਆਂ ਗਈਆਂ ਹਨ। ਜੂਨੀਅਰ ਪੁਰਸ਼ ਹਾਕੀ ਵਿਸ਼ਵ ਕੱਪ ਲਈ ਇੱਥੇ ਆਉਣ ਵਾਲੇ ਖਿਡਾਰੀਆਂ ਅਤੇ ਅਧਿਕਾਰੀਆਂ ਦਾ ਹਰ 72 ਘੰਟਿਆਂ ਬਾਅਦ ਆਰਟੀ-ਪੀਸੀਆਰ ਟੈਸਟ ਹੋਵੇਗਾ।
ਐਫਆਈਐਚ ਜੂਨੀਅਰ ਹਾਕੀ ਵਿਸ਼ਵ ਕੱਪ ਟੂਰਨਾਮੈਂਟ ਇਸ ਸਾਲ ਭੁਵਨੇਸ਼ਵਰ ਦੇ ਕਲਿੰਗਾ ਸਟੇਡੀਅਮ ਵਿੱਚ 24 ਨਵੰਬਰ ਤੋਂ 5 ਦਸੰਬਰ ਤੱਕ ਖੇਡਿਆ ਜਾਣਾ ਹੈ। ਭਾਰਤ ਇਸ ਟੂਰਨਾਮੈਂਟ ਦਾ ਮੌਜੂਦਾ ਚੈਂਪੀਅਨ ਹੈ। 2016 ਵਿੱਚ ਲਖਨਊ ਦੇ ਮੇਜਰ ਧਿਆਨ ਚੰਦ ਸਟੇਡੀਅਮ ਵਿੱਚ ਖੇਡੇ ਗਏ ਟੂਰਨਾਮੈਂਟ ਦੇ ਫਾਈਨਲ ਵਿੱਚ ਭਾਰਤ ਨੇ ਬੈਲਜੀਅਮ ਨੂੰ 2-1 ਨਾਲ ਹਰਾ ਕੇ ਖ਼ਿਤਾਬ ਜਿੱਤਿਆ ਸੀ। ਜਨਵਰੀ 2023 ਵਿੱਚ ਕਲਿੰਗਾ ਸਟੇਡੀਅਮ ਵਿੱਚ ਸੀਨੀਅਰ ਹਾਕੀ ਵਿਸ਼ਵ ਕੱਪ ਵੀ ਖੇਡਿਆ ਜਾਣਾ ਹੈ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :