(Source: ECI/ABP News/ABP Majha)
ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ
ਪੈਰਿਸ ਓਲੰਪਿਕ 2024 ਸ਼ੁਰੂ ਹੋਣ ਵਿੱਚ ਹੁਣ ਸਿਰਫ 11 ਦਿਨ ਬਾਕੀ ਰਹਿ ਗਏ ਹਨ। ਖੇਡਾਂ ਦੇ ਇਸ ਮਹਾਕੁੰਭ ਲਈ ਖਿਡਾਰੀਆਂ ਦੀ ਚੋਣ ਕੀਤੀ ਗਈ ਹੈ। ਪੂਰੀ ਟੀਮ ਵਿੱਚ ਪੰਜਾਬ ਦੇ 10 ਖਿਡਾਰੀ ਸ਼ਾਮਲ ਹਨ।
Paris Olympics Hockey Team: ਪੈਰਿਸ ਓਲੰਪਿਕ 2024 ਸ਼ੁਰੂ ਹੋਣ ਵਿੱਚ ਹੁਣ ਸਿਰਫ 11 ਦਿਨ ਬਾਕੀ ਰਹਿ ਗਏ ਹਨ। ਖੇਡਾਂ ਦੇ ਇਸ ਮਹਾਕੁੰਭ ਲਈ ਖਿਡਾਰੀਆਂ ਦੀ ਚੋਣ ਕੀਤੀ ਗਈ ਹੈ। ਪੂਰੀ ਟੀਮ ਵਿੱਚ ਪੰਜਾਬ ਦੇ 10 ਖਿਡਾਰੀ ਸ਼ਾਮਲ ਹਨ। ਇਸ ਵਾਰ ਹਾਕੀ ਦੇ ਵੱਡੇ ਨਾਮ ਵਰੁਣ ਕੁਮਾਰ ਨੂੰ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਪੈਰਿਸ ਓਲੰਪਿਕ ਦਾ ਪਹਿਲਾ ਹਾਕੀ ਮੈਚ ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ।
ਹਾਸਲ ਜਾਣਕਾਰੀ ਮੁਤਾਬਕ ਜਲੰਧਰ ਤੋਂ ਮਿਡਫੀਲਡਰ ਮਨਦੀਪ ਸਿੰਘ, ਸੁਖਜੀਤ ਸਿੰਘ, ਮਿਡਫੀਲਡਰ ਮਨਪ੍ਰੀਤ ਸਿੰਘ, ਹਾਰਦਿਕ, ਅੰਮ੍ਰਿਤਸਰ ਦੇ (ਹਾਕੀ ਟੀਮ ਦੇ ਕਪਤਾਨ) ਹਰਮਨਪ੍ਰੀਤ ਸਿੰਘ, ਮਿਡਫੀਲਡਰ ਗੁਰਜੰਟ ਸਿੰਘ, ਡਿਫੈਂਡਰ ਜਰਮਨਪ੍ਰੀਤ ਸਿੰਘ, ਮਿਡਫੀਲਡਰ ਸ਼ਮਸ਼ੇਰ ਸਿੰਘ, ਕਪੂਰਥਲਾ ਤੋਂ ਪਾਠਕ ਤੇ ਯੁਗਰਾਜ। ਇਹ 10 ਖਿਡਾਰੀ ਪੰਜਾਬ ਤੋਂ ਭਾਰਤੀ ਹਾਕੀ ਟੀਮ ਵਿੱਚ ਖੇਡ ਰਹੇ ਹਨ।
ਦੱਸ ਦਈਏ ਕਿ ਪਿਛਲੇ ਕਈ ਸਾਲਾਂ ਤੋਂ ਭਾਰਤੀ ਹਾਕੀ ਟੀਮ ਦਾ ਪ੍ਰਦਰਸ਼ਨ ਕਾਫੀ ਵਧੀਆ ਰਿਹਾ ਹੈ। ਅਜਿਹੇ 'ਚ ਭਾਰਤੀ ਚੋਣਕਰਤਾਵਾਂ ਨੂੰ ਉਮੀਦ ਹੈ ਕਿ ਇਸ ਵਾਰ ਭਾਰਤੀ ਹਾਕੀ ਟੀਮ ਚੰਗਾ ਖੇਡੇਗੀ ਤੇ ਓਲੰਪਿਕ 'ਚ ਤਮਗਾ ਜਿੱਤੇਗੀ। ਭਾਰਤੀ ਪੁਰਸ਼ ਹਾਕੀ ਟੀਮ ਨੇ ਏਸ਼ਿਆਈ ਚੈਂਪੀਅਨ ਵਜੋਂ ਓਲੰਪਿਕ ਲਈ ਕੁਆਲੀਫਾਈ ਕੀਤਾ ਸੀ। ਟੀਮ ਨੂੰ ਗਰੁੱਪ ਬੀ 'ਚ ਰੱਖਿਆ ਗਿਆ ਹੈ, ਜਿਸ 'ਚ ਉਸ ਦਾ ਸਾਹਮਣਾ ਬੈਲਜੀਅਮ, ਆਇਰਲੈਂਡ, ਆਸਟ੍ਰੇਲੀਆ, ਅਰਜਨਟੀਨਾ ਤੇ ਨਿਊਜ਼ੀਲੈਂਡ ਨਾਲ ਹੋਵੇਗਾ।
ਭਾਰਤ ਦਾ ਇਹ ਟੂਰਨਾਮੈਂਟ 27 ਜੁਲਾਈ 2024 ਤੋਂ ਸ਼ੁਰੂ ਹੋਵੇਗਾ। ਭਾਰਤ ਦਾ ਹਾਕੀ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਟੀਮ ਆਪਣੇ ਗਰੁੱਪ ਦੀਆਂ ਪੰਜ ਹੋਰ ਟੀਮਾਂ ਨਾਲ ਖੇਡੇਗੀ। ਚੋਟੀ ਦੀਆਂ ਅੱਠ ਟੀਮਾਂ ਕੁਆਰਟਰ ਫਾਈਨਲ ਵਿੱਚ ਪਹੁੰਚਣਗੀਆਂ। ਕੁਆਰਟਰ ਫਾਈਨਲ 4 ਅਗਸਤ ਤੋਂ ਸ਼ੁਰੂ ਹੋਣਗੇ। 6 ਅਗਸਤ ਨੂੰ ਸੈਮੀਫਾਈਨਲ ਤੇ 8 ਅਗਸਤ ਨੂੰ ਮੈਡਲ ਮੈਚ ਖੇਡੇ ਜਾਣਗੇ।
ਪੈਰਿਸ ਓਲੰਪਿਕ ਲਈ ਹਰਮਨਪ੍ਰੀਤ ਸਿੰਘ ਦੀ ਅਗਵਾਈ ਵਾਲੀ ਭਾਰਤੀ ਹਾਕੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ, ਇਸ ਵਿੱਚ 16 ਰੈਗੂਲਰ ਖਿਡਾਰੀ ਤੇ 3 ਬਦਲਵੇਂ ਖਿਡਾਰੀ ਸ਼ਾਮਲ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ