ਪੜਚੋਲ ਕਰੋ

Punjab ਦੇ ਲੋਕਪਾਲ ਪਿੰਡ ਓਇੰਦ ਵਿਖੇ ਕਬੱਡੀ ਕੱਪ ਅਤੇ ਕੁਸ਼ਤੀ ਮੁਕਾਬਲੇ ਵਿੱਚ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਿਲ

Kabbadi ਕੁਸ਼ਤੀ ਅਤੇ ਕਬੱਡੀ ਸਾਡੇ ਅਮੀਰ ਵਿਰਸੇ ਦਾ ਅਨਿੱਖੜਵਾਂ ਅੰਗ ਹਨ ਅਤੇ ਇਹ ਖੇਡਾਂ ਸਾਡੇ ਸੱਭਿਆਚਾਰ ਦੀ ਅਸਲ ਭਾਵਨਾ ਨੂੰ ਦਰਸਾਉਂਦੀਆਂ ਹਨ। ਖੇਡਾਂ ਸਾਡੇ ਨੌਜਵਾਨਾਂ ਨੂੰ

Sports News - ਕੁਸ਼ਤੀ ਅਤੇ ਕਬੱਡੀ ਸਾਡੇ ਅਮੀਰ ਵਿਰਸੇ ਦਾ ਅਨਿੱਖੜਵਾਂ ਅੰਗ ਹਨ ਅਤੇ ਇਹ ਖੇਡਾਂ ਸਾਡੇ ਸੱਭਿਆਚਾਰ ਦੀ ਅਸਲ ਭਾਵਨਾ ਨੂੰ ਦਰਸਾਉਂਦੀਆਂ ਹਨ। ਖੇਡਾਂ ਸਾਡੇ ਨੌਜਵਾਨਾਂ ਨੂੰ ਖੇਡਾਂ ਦੇ ਮੈਦਾਨਾਂ ਵਿੱਚ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਅਦਾ ਕਰਦੀਆਂ ਹਨ। ਇਹ ਵਿਚਾਰ ਸ਼ਨੀਵਾਰ ਨੂੰ ਮੋਰਿੰਡਾ ਦੇ ਪਿੰਡ ਓਇੰਦ ਵਿਖੇ ਕਰਵਾਏ ਕਬੱਡੀ ਕੱਪ ਅਤੇ ਕੁਸ਼ਤੀ ਦੰਗਲ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਲੋਕਪਾਲ ਪੰਜਾਬ ਜਸਟਿਸ ਵਿਨੋਦ ਕੇ. ਸ਼ਰਮਾ ਨੇ ਪ੍ਰਗਟ ਕੀਤੇ।

ਜਸਟਿਸ ਵਿਨੋਦ ਕੇ.ਸ਼ਰਮਾ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਨੌਜਵਾਨਾਂ ਨੂੰ ਉਤਸ਼ਾਹਿਤ ਕੀਤਾ ਅਤੇ ਬਿਹਤਰ ਜ਼ਿੰਦਗੀ ਜਿਊਣ ਲਈ ਖੇਡਾਂ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ ਦਿੱਤਾ। ਨਰੋਏ ਸਮਾਜ ਦੀ ਸਿਰਜਣਾ ਲਈ ਜ਼ਰੂਰੀ ਹੈ ਕਿ ਸਾਰਿਆਂ ਨੂੰ ਆਪਣੀ ਰੋਜ਼ਾਨਾਂ ਦੀਆਂ ਗਤੀਵਿਧੀਆਂ ਵਿੱਚ ਖੇਡਾਂ ਨੂੰ ਅਪਣਾ ਕੇ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਬਣਾਇਆ ਜਾਵੇ।

ਹਜ਼ਰਤ ਗੁੱਗਾ ਜਾਹਰ ਪੀਰ ਜੀ ਦੀ ਯਾਦ ਨੂੰ ਸਮਰਪਿਤ ਇਹ ਸਮਾਗਮ ਨਹਿਰੂ ਯੁਵਾ ਕੇਂਦਰ ਰੋਪੜ, ਯੂਥ ਵੈਲਫੇਅਰ ਕਲੱਬ, ਗ੍ਰਾਮ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਸੀ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਕੁਸ਼ਤੀ ਮੁਕਾਬਲੇ ਦੇ ਜੇਤੂ ਨੂੰ ਇਨਾਮ ਵਜੋਂ ਇੱਕ ਲੱਖ ਰੁਪਏ ਅਤੇ ਇੱਕ ਝੋਟੀ ਦਿੱਤੀ ਗਈ।

ਇਸ ਮੌਕੇ ਸਕੱਤਰ ਲੋਕਪਾਲ ਪੰਜਾਬ ਹਰਬੰਸ ਸਿੰਘ, ਐਸ.ਡੀ.ਐਮ. ਮੋਰਿੰਡਾ ਦੀਪਾਂਕਰ ਗਰਗ, ਡੀ.ਐਸ.ਪੀ. ਮੋਰਿੰਡਾ ਮਨਜੀਤ ਸਿੰਘ ਔਲਖ, ਤਹਿਸੀਲਦਾਰ ਮੋਰਿੰਡਾ ਮਨਿੰਦਰ ਸਿੰਘ ਸਿੱਧੂ, ਐਡਵੋਕੇਟ ਅਨਮੋਲ ਮਾਨ, ਐਡਵੋਕੇਟ ਪ੍ਰਿੰਸ ਮਾਨ, ਐਸ.ਐਚ.ਓ. ਸਦਰ ਮੋਰਿੰਡਾ ਸਿਮਰਨਜੀਤ ਸਿੰਘ, ਯੂਥ ਵੈਲਫੇਅਰ ਕਲੱਬ ਦੇ ਪ੍ਰਧਾਨ ਕੁਲਦੀਪ ਸਿੰਘ, ਨੰਬਰਦਾਰ ਬਹਾਦਰਪੁਰ ਸਿੰਘ, ਜਸਕਰਨ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget