Patiala News: ਨਾਭਾ ਬਲਾਕ ਦੇ ਪਿੰਡ ਮੈਹਸ ਦੀ ਧੀ ਹਰਜਿੰਦਰ ਕੌਰ ਨੇ ਨੈਸ਼ਨਲ ਵੇਟਲਿਫਟਿੰਗ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤ ਕੇ ਸੂਬੇ ਦੇ ਮਾਣ ਵਿੱਚ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਉਸ ਨੇ 123 ਕਿੱਲੋ ਕਲੀਨ ਜਰਕ ਭਾਰ ਚੁੱਕ ਕੇ ਨੈਸ਼ਨਲ ਰਿਕਾਰਡ ਵੀ ਕਾਇਮ ਕੀਤਾ ਹੈ।


ਤਮਿਲਨਾਡੂ ਵਿਚ ਚੱਲ ਰਹੀ ਚੈਂਪੀਅਨਸ਼ਿਪ ਦੇ ਸੱਤਵੇਂ ਦਿਨ ਹੋਏ ਮੁਕਾਬਲਿਆਂ ਵਿਚ ਹਰਜਿੰਦਰ ਕੌਰ ਨੇ 71 ਕਿੱਲੋ ਵਰਗ ਵਿਚ ਕੁੱਲ੍ਹ 214 ਕਿੱਲੋ ਭਾਰ ਚੁੱਕਿਆ। ਉਸ ਨੇ 91 ਕਿੱਲੋ ਸਨੈਚ ਤੇ 123 ਕਿੱਲੋ ਕਲੀਨ ਜਰਕ ਭਾਰ ਚੁੱਕ ਕੇ ਸੋਨੇ ਦਾ ਤਮਗਾ ਜਿੱਤਿਆ। ਇਸ ਦੇ ਨਾਲ ਹੀ ਹਰਜਿੰਦਰ ਕੌਰ 71 ਕਿੱਲੋ ਭਾਰ ਵਰਗ ਵਿਚ 123 ਕਲੀਨ ਜਰਕ ਕਿੱਲੋ ਭਾਰ ਚੁੱਕਣ ਵਾਲੀ ਪਹਿਲੀ ਵੇਟਲਿਫਟਰ ਬਣ ਗਈ ਹੈ।


ਜ਼ਿਕਰਯੋਗ ਹੈ ਕਿ ਹਰਜਿੰਦਰ ਕੌਰ ਨੇ ਕਾਮਨਵੈਲਥ ਗੇਮਸ ਵਿੱਚ ਵੇਟ ਲਿਫਟਰ ਮੁਕਾਬਲੇ ਦੌਰਾਨ ਕਾਂਸੀ ਪਦਕ ਦੇਸ਼ ਦੇ ਨਾਮ ਕੀਤਾ ਸੀ।