Gulzar Singh resigns: ਪੰਜਾਬ ਕ੍ਰਿਕਟ ਐਸੋਸੀਏਸ਼ਨ ( PCA ) ਦੇ ਪ੍ਰਧਾਨ ਗੁਲਜ਼ਾਰ ਇੰਦਰ ਸਿੰਘ ਚਾਹਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਗੁਲਜ਼ਾਰ ਨੇ ਇਹ ਫੈਸਲਾ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਵੱਲੋਂ ਪੀਸੀਏ 'ਤੇ ਗੈਰ-ਕਾਨੂੰਨੀ ਗਤੀਵਿਧੀਆਂ ਦੇ ਦੋਸ਼ਾਂ ਦੇ ਕੁਝ ਦਿਨ ਬਾਅਦ ਲਿਆ ਹੈ। ਉਨ੍ਹਾਂ ਨੇ ਇਸ ਸਾਲ ਮਈ 'ਚ ਹੀ ਅਹੁਦਾ ਸੰਭਾਲਿਆ ਸੀ।


 

ਗੁਲਜ਼ਾਰ ਨੇ ਸਮਾਚਾਰ ਏਜੰਸੀ ਪੀਟੀਆਈ ਨੂੰ ਦੱਸਿਆ ਕਿ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪੀਸੀਏ ਦੇ ਮੁੱਖ ਸਲਾਹਕਾਰ ਹਰਭਜਨ ਸਿੰਘ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਪੀਸੀਏ ਵਿੱਚ ਦੋਸ਼ ਲਗਾਇਆ ਸੀ। ਹਾਲਾਂਕਿ ਉਨ੍ਹਾਂ ਨੇ ਆਪਣੀ ਚਿੱਠੀ 'ਚ ਕਿਸੇ ਦਾ ਨਾਂ ਨਹੀਂ ਲਿਆ ਹੈ। ਭੱਜੀ ਨੇ ਇਹ ਪੱਤਰ ਪੀਸੀਏ ਮੈਂਬਰਾਂ ਅਤੇ ਜ਼ਿਲ੍ਹਾ ਇਕਾਈਆਂ ਨੂੰ ਭੇਜਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਇਸ ਪੱਤਰ ਦੀ ਕਾਪੀ ਪੰਜਾਬ ਦੇ ਮੁੱਖ ਮੰਤਰੀ ਭਾਗਵਤ ਮਾਨ ਨੂੰ ਵੀ ਭੇਜੀ ਹੈ।

 

ਇਹ ਵੀ ਪੜ੍ਹੋ :China Lockdown Protest : ਚੀਨ 'ਚ ਕੋਰੋਨਾ ਨੇ ਫ਼ਿਰ ਦਿੱਤੀ ਦਸਤਕ ? Shanghai 'ਚ ਸਕੂਲ ,ਦੁਕਾਨਾਂ ,ਜਿੰਮ, ਪਾਰਕ ਅਤੇ ਥੀਏਟਰ ਬੰਦ

 


ਦੱਸ ਦੇਈਏ ਕਿ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਪੀਸੀਏ ਵਿੱਚ ਧਾਂਦਲੀ ਦਾ ਦੋਸ਼ ਲਗਾਉਂਦੇ ਹੋਏ ਜਾਂਚ ਦੀ ਮੰਗ ਕੀਤੀ ਸੀ ਅਤੇ ਉਨ੍ਹਾਂ ਨੇ ਕਿਹਾ ਸੀ ਕਿ ਪੀਸੀਏ ਦੇ ਮੁੱਖ ਸਲਾਹਕਾਰ ਹੋਣ ਦੇ ਨਾਤੇ ਇਸ ਮੁੱਦੇ ਨੂੰ ਉਠਾਉਣਾ ਉਨ੍ਹਾਂ ਦਾ ਫਰਜ਼ ਹੈ। ਬੀਸੀਸੀਆਈ ਨੂੰ ਹਰਭਜਨ ਸਿੰਘ ਦੀ ਚਿੱਠੀ ਤੋਂ ਬਾਅਦ ਹੀ ਗੁਲਜ਼ਾਰ ਇੰਦਰ ਸਿੰਘ ਚਾਹਲ ਵਿਵਾਦਾਂ ਵਿੱਚ ਘਿਰ ਗਏ ਅਤੇ ਆਖਰਕਾਰ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।


 

ਹਰਭਜਨ ਨੇ ਕਿਹਾ ਸੀ ਕਿ ਜੇਕਰ ਪੀਸੀਏ ਵਿੱਚ ਕਿਸੇ ਕਿਸਮ ਦਾ ਭ੍ਰਿਸ਼ਟਾਚਾਰ ਜਾਂ ਕੁਸ਼ਾਸਨ ਹੁੰਦਾ ਹੈ ਤਾਂ ਮੈਂ ਇਸਨੂੰ ਬਰਦਾਸ਼ਤ ਨਹੀਂ ਕਰਾਂਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਸੀ ਕਿ ਮੇਰੇ ਸਾਹਮਣੇ ਕਿਸੇ ਤਰ੍ਹਾਂ ਦਾ ਭ੍ਰਿਸ਼ਟਾਚਾਰ ਨਹੀਂ ਹੋਣਾ ਚਾਹੀਦਾ।' ਹਰਭਜਨ ਨੇ ਇਹ ਵੀ ਕਿਹਾ ਕਿ ਉਹ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੀ ਆਮ ਬੈਠਕ 'ਚ ਪੀਸੀਏ ਦੀ ਪ੍ਰਤੀਨਿਧਤਾ ਨਹੀਂ ਕਰੇਗਾ। ਮੈਂਬਰ ਇਸ ਸਬੰਧੀ ਫੈਸਲਾ ਲੈਣਗੇ।

 

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।