Punjab News: ਖਿਡਾਰੀਆਂ ਨੂੰ ਤਿਆਰੀ ਲਈ ਮਿਲੇਗੀ 15 ਲੱਖ ਦੀ ਵਿੱਤੀ ਮਦਦ, ਤਮਗਾ ਜਿੱਤਣ 'ਤੇ ਸਰਕਾਰੀ ਨੌਕਰੀ
ਨਵੀਂ ਖੇਡ ਨੀਤੀ-2023 ਤਹਿਤ ਪਿੰਡਾਂ, ਸ਼ਹਿਰਾਂ ਤੇ ਜ਼ਿਲ੍ਹਾ ਤੇ ਸੂਬਾ ਪੱਧਰ ’ਤੇ ਮਿਆਰੀ ਖੇਡ ਢਾਂਚਾ ਵਿਕਸਤ ਹੋਵੇਗਾ। ਕੌਮੀ ਤੇ ਕੌਮਾਂਤਰੀ ਪੱਧਰ ਤੇ ਹੋਰ ਖੇਡ ਟੂਰਨਾਮੈਂਟਾਂ ਦੇ ਜੇਤੂ ਖਿਡਾਰੀਆਂ ਲਈ ਕਰੋੜਾਂ ਰੁਪਏ ਦੇ ਨਕਦ ਇਨਾਮ ਤੇ ਨੌਕਰੀਆਂ ਦੇਣ ਦੇ ਫ਼ੈਸਲਾ
Punjab News: ਪੰਜਾਬ ਸਰਕਾਰ ਨੌਜਵਾਨਾਂ ਦਾ ਖੇਡਾਂ ਵਿੱਚ ਰੁਝਾਨ ਵਧਾਉਣ ਲਈ ਹੰਭਲਾ ਮਾਰ ਰਹੀ ਹੈ। ਇਸ ਲਈ ਖਿਡਾਰੀਆਂ ਨੂੰ ਤਿਆਰੀ ਲਈ 15 ਲੱਖ ਰੁਪਏ ਤੱਕ ਦੀ ਵਿੱਤੀ ਮਦਦ ਮਿਲੇਗੀ। ਇਸ ਮਗਰੋਂ ਤਮਗਾ ਜਿੱਤਣ 'ਤੇ ਨਗਦ ਇਨਾਮ ਦੇ ਨਾਲ ਹੀ ਸਰਕਾਰੀ ਨੌਕਰੀ ਮਿਲੇਗੀ। ਇਹ ਸਾਰੇ ਪ੍ਰਬੰਧ ਨਵੀਂ ਖੇਡ ਨੀਤੀ ਵਿੱਚ ਕੀਤੇ ਗਏ ਹਨ।
ਦੱਸ ਦਈਏ ਕਿ ਪੰਜਾਬ ਮੰਤਰੀ ਮੰਡਲ ਨੇ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਸ਼ਾਨ ਬਹਾਲ ਲਈ ਨਵੀਂ ਖੇਡ ਨੀਤੀ-2023 ਨੂੰ ਹਰੀ ਝੰਡੀ ਦਿੱਤੀ ਹੈ। ਇਹ ਖੇਡ ਨੀਤੀ ਹਾਕੀ ਕੋਚ ਸੁਰਿੰਦਰ ਸਿੰਘ ਸੋਢੀ, ਗੁਰਬਖਸ਼ ਸਿੰਘ ਸੰਧੂ, ਰਾਜਦੀਪ ਸਿੰਘ ਗਿੱਲ, ਡਾ. ਰਾਜ ਕੁਮਾਰ ਸ਼ਰਮਾ ਤੇ ਜਨਰਲ ਚੀਮਾ ਦੀ ਅਗਵਾਈ ਹੇਠਲੀ ਟੀਮ ਨੇ ਇੱਕ ਸਾਲ ਦੀ ਮਿਹਨਤ ਨਾਲ ਤਿਆਰ ਕੀਤੀ ਹੈ।
ਨਵੀਂ ਖੇਡ ਨੀਤੀ-2023 ਤਹਿਤ ਕੋਚ ਤੇ ਖੇਡ ਮਾਹਿਰਾਂ ਦੀ ਢੁੱਕਵੀਂ ਗਿਣਤੀ ਨਾਲ ਪਿੰਡਾਂ, ਸ਼ਹਿਰਾਂ ਤੇ ਜ਼ਿਲ੍ਹਾ ਤੇ ਸੂਬਾ ਪੱਧਰ ’ਤੇ ਮਿਆਰੀ ਖੇਡ ਢਾਂਚਾ ਵਿਕਸਤ ਹੋਵੇਗਾ। ਇਸ ਨੀਤੀ ਤਹਿਤ ਕੌਮੀ ਤੇ ਕੌਮਾਂਤਰੀ ਪੱਧਰ ਤੇ ਹੋਰ ਖੇਡ ਟੂਰਨਾਮੈਂਟਾਂ ਦੇ ਜੇਤੂ ਖਿਡਾਰੀਆਂ ਲਈ ਕਰੋੜਾਂ ਰੁਪਏ ਦੇ ਨਕਦ ਇਨਾਮਾਂ ਤੇ ਨੌਕਰੀਆਂ ਦੇਣ ਦੇ ਫ਼ੈਸਲਾ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਖਿਡਾਰੀਆਂ ਦੇ ਕੋਚਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਨਵੀਂ ਖੇਡ ਨੀਤੀ ਅਨੁਸਾਰ ਖਿਡਾਰੀਆਂ ਨੂੰ ਤਿਆਰੀ ਲਈ ਇੱਕ ਲੱਖ ਰੁਪਏ ਤੋਂ 15 ਲੱਖ ਰੁਪਏ ਤੱਕ ਦੀ ਵਿੱਤੀ ਮਦਦ ਕੀਤੀ ਜਾਵੇਗੀ। ਇਹ ਨੀਤੀ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਕੋਚਾਂ ਦੀ ਸਿਖਲਾਈ ਲਈ ਮੌਕੇ ਮੁਹੱਈਆ ਕਰਵਾਉਣ ’ਤੇ ਆਧਾਰਿਤ ਹੋਵੇਗੀ। ਇਸ ਵਿੱਚ ਪੈਰਾ ਖਿਡਾਰੀਆਂ ਦੀਆਂ ਸਹੂਲਤਾਂ ਦੇਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ: Punjab News: ਪੰਜਾਬ ਦੇ ਲੋਕਾਂ ਨੂੰ ਮਿਲੇਗਾ ਸਸਤੀਆਂ ਦਰਾਂ 'ਤੇ ਰੇਤਾ ਤੇ ਬਜਰੀ, ਜਾਣੋ ਨਵੀਂ ਨੀਤੀ 'ਚ ਕੀ ਕੁਝ ਖਾਸ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।