Varun Kumar:  ਭਾਰਤੀ ਹਾਕੀ ਟੀਮ ਦੇ ਸਟਾਰ ਖਿਡਾਰੀ ਵਰੁਣ ਕੁਮਾਰ ਖ਼ਿਲਾਫ਼ ਬੈਂਗਲੁਰੂ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਪੀੜਿਤਾ ਨੇ ਪੋਸਕੋ ਐਕਟ ਦੇ ਤਹਿਤ ਬੈਂਗਲੁਰੂ ਪੁਲਿਸ ਸਟੇਸ਼ਨ ਵਿੱਚ ਵਰੁਣ ਕੁਮਾਰ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਪੀੜਤਾ ਦਾ ਦੋਸ਼ ਹੈ ਕਿ ਜਦੋਂ ਉਹ 17 ਸਾਲ ਦੀ ਸੀ ਤਾਂ ਵਰੁਣ ਕੁਮਾਰ ਨੇ ਉਸ ਨੂੰ ਸਰੀਰਕ ਤੌਰ 'ਤੇ ਤੰਗ ਕੀਤਾ। ਪੀੜਤਾ ਨੇ ਵਰੁਣ ਕੁਮਾਰ 'ਤੇ ਵਿਆਹ ਦੇ ਬਹਾਨੇ ਉਸ ਨੂੰ ਵਰਗਲਾਉਣ ਦਾ ਦੋਸ਼ ਲਗਾਇਆ ਹੈ। ਪੀੜਤਾ ਦਾ ਦੋਸ਼ ਹੈ ਕਿ ਵਰੁਣ ਕੁਮਾਰ ਉਸ ਨੂੰ ਪਿਛਲੇ 5 ਸਾਲਾਂ ਤੋਂ ਤੰਗ-ਪ੍ਰੇਸ਼ਾਨ ਕਰ ਰਿਹਾ ਹੈ। ਵਰੁਣ ਕੁਮਾਰ ਨੇ ਇਸ ਔਰਤ ਨਾਲ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ਦੇ ਜ਼ਰੀਏ ਮੁਲਾਕਾਤ ਕੀਤੀ। ਵਰੁਣ ਕੁਮਾਰ ਨੂੰ ਸਾਲ 2018 ਵਿੱਚ ਅਰਜੁਨ ਐਵਾਰਡ ਵੀ ਦਿੱਤਾ ਗਿਆ ਸੀ।        


ਵਰੁਣ ਕੁਮਾਰ ਅਤੇ ਪੀੜਤਾ ਦੀ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ਰਾਹੀਂ ਹੋਈ ਸੀ ਮੁਲਾਕਾਤ
ਮੀਡੀਆ ਰਿਪੋਰਟਾਂ ਮੁਤਾਬਕ ਵਰੁਣ ਕੁਮਾਰ ਅਤੇ ਪੀੜਤਾ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ਦੇ ਜ਼ਰੀਏ ਇੱਕ ਦੂਜੇ ਨੂੰ ਮਿਲੇ ਸਨ। ਜਦੋਂ ਦੋਵਾਂ ਦੀ ਜਾਣ-ਪਛਾਣ ਹੋਈ ਤਾਂ ਪੀੜਤਾ ਸਿਰਫ 17 ਸਾਲ ਦੀ ਸੀ। ਦੱਸਿਆ ਜਾਂਦਾ ਹੈ ਕਿ ਵਰੁਣ ਕੁਮਾਰ ਅਤੇ ਪੀੜਤਾ ਸਪੋਰਟਸ ਅਥਾਰਟੀ ਆਫ ਇੰਡੀਆ (ਸਾਈ) ਵਿੱਚ ਸਿਖਲਾਈ ਲੈ ਰਹੇ ਸਨ। ਦੋਵੇਂ ਇੱਕ ਦੂਜੇ ਨੂੰ 2019 ਤੋਂ ਜਾਣਦੇ ਹਨ। ਹਾਲਾਂਕਿ ਭਾਰਤੀ ਹਾਕੀ ਟੀਮ ਦੇ ਖਿਡਾਰੀ ਵਰੁਣ ਕੁਮਾਰ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਐਫਆਈਆਰ ਦਰਜ ਕਰਨ ਤੋਂ ਬਾਅਦ ਗਿਆਨ ਭਾਰਤੀ ਪੁਲੀਸ ਮੁਲਜ਼ਮ ਵਰੁਣ ਦੀ ਜਲੰਧਰ ਵਿੱਚ ਭਾਲ ਕਰ ਰਹੀ ਹੈ। ਵਰੁਣ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਹੈ, ਪਰ ਜਲੰਧਰ 'ਚ ਰਹਿੰਦਾ ਹੈ। ਵਰੁਣ ਬਾਰੇ ਅਧਿਕਾਰੀਆਂ ਨੇ ਕਿਹਾ, ''ਉਹ ਭੱਜ ਰਿਹਾ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।


ਜ਼ਿਕਰਯੋਗ ਹੈ ਕਿ ਵਰੁਣ ਮੂਲ ਰੂਪ ਤੋਂ ਹਿਮਾਚਲ ਦਾ ਰਹਿਣ ਵਾਲਾ ਹੈ ਪਰ ਉਹ ਹਾਕੀ ਲਈ ਪੰਜਾਬ ਆਇਆ ਸੀ। ਇਸ ਖਿਡਾਰੀ ਨੇ ਸਾਲ 2017 ਵਿੱਚ ਭਾਰਤ ਲਈ ਡੈਬਿਊ ਕੀਤਾ ਸੀ। ਵਰੁਣ 2022 'ਚ ਹੋਈਆਂ ਰਾਸ਼ਟ ਰਮੰਡਲਖੇਡਾਂ ਤੋਂ ਇਲਾਵਾ 2022 ਦੀਆਂ ਏਸ਼ੀਆਈ ਖੇਡਾਂ 'ਚ ਸੋਨ ਤਮਗਾ ਜਿੱਤਣ ਵਾਲੀ ਟੀਮ ਦਾ ਹਿੱਸਾ ਸੀ ਪਰ ਹੁਣ ਇਸ ਖਿਡਾਰੀ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।