ਚੰਡੀਗੜ੍ਹ: ਪੰਜਾਬ ਦੀ ਧੀ ਗੁਰਜੀਤ ਕੌਰ ਨੇ ਅੱਜ ਦੇਸ਼ ਦਾ ਸਿਰ ਉੱਚਾ ਕਰ ਦਿੱਤਾ ਹੈ। ਟੋਕੀਓ ਓਲੰਪਿਕ 'ਚ ਗੁਰਜੀਤ ਕੌਰ ਨੇ ਇਕਲੌਤੇ ਗੋਲ ਨਾਲ ਹੀ ਭਾਰਤੀ ਮਹਿਲਾ ਹਾਕੀ ਟੀਮ ਨੂੰ ਸੈਮੀਫਾਈਨਲ 'ਚ ਐਂਟਰੀ ਦਵਾ ਦਿੱਤੀ। ਭਾਰਤੀ ਮਹਿਲਾ ਹਾਕੀ ਟੀਮ ਨੇ ਕੁਆਰਟਰ ਫਾਈਨਲ ਵਿੱਚ ਆਸਟਰੇਲੀਆ ਨੂੰ 1-0 ਨਾਲ ਹਰਾ ਦਿੱਤਾ।
ਇਸ ਲਈ ਇਹ ਮੈਚ ਦਾ ਫੈਸਲਾ ਗੁਰਜੀਤ ਕੌਰ ਦੇ ਇੱਕਲੌਤੇ ਗੋਲ ਨਾਲ ਹੀ ਹੋਇਆ। ਗੁਰਜੀਤ ਕੌਰ ਤਹਿਸੀਲ ਅਜਨਾਲਾ ਦੇ ਸਰਹੱਦੀ ਪਿੰਡ ਦੀ ਜੰਮਪਲ ਹੈ। ਇਸ ਖਬਰ ਮਗਰੋਂ ਉਸ ਦੇ ਪਿੰਡ ਵਿੱਚ ਖੁਸ਼ੀ ਦਾ ਮਾਹੌਲ ਹੈ। ਇਹ ਵੀ ਪਹਿਲੀ ਵਾਰ ਹੈ ਕਿ ਭਾਰਤੀ ਪੁਰਸ਼ ਤੇ ਮਹਿਲਾ ਹਾਕੀ ਟੀਮ ਸੈਮੀਫਾਈਨਲ ਵਿੱਚ ਪੁੱਜੀਆਂ ਹਨ।
ਮਹਿਲਾ ਹਾਕੀ ਟੀਮ ਦੀ ਸ਼ਾਨਦਾਰ ਜਿੱਤ ਤੇ ਕੇਂਦਰੀ ਖੇਡ ਮੰਤਰੀ ਨੇ ਦਿੱਤੀ ਸ਼ਾਬਾਸ਼ੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਓਲੰਪਿਕਸ ਚ ਹਰ ਕਦਮ ਤੇ ਮਹਿਲਾਵਾਂ ਇਤਿਹਾਸ ਰਚ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਦਿੱਤੀ ਵਧਾਈ ਹੈ। ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਗੋਲ ਦਾਗਣ ਵਾਲੀ ਗੁਰਜੀਤ ਤੇ ਮਾਣ ਜਤਾਇਆ ਹੈ।
ਭਾਰਤੀ ਮਹਿਲਾ ਟੀਮ ਨੇ ਮੈਚ ਦੀ ਚੰਗੀ ਸ਼ੁਰੂਆਤ ਕੀਤੀ। ਹਾਲਾਂਕਿ, ਭਾਰਤ ਤੇ ਆਸਟਰੇਲੀਆ ਦੋਵੇਂ ਪਹਿਲੇ ਕੁਆਰਟਰ ਵਿੱਚ ਗੋਲ ਨਹੀਂ ਕਰ ਸਕੇ। ਗੁਰਜੀਤ ਕੌਰ ਨੇ 22ਵੇਂ ਮਿੰਟ ਵਿੱਚ ਪੈਨਲਟੀ ਕਾਰਨਰ 'ਤੇ ਗੋਲ ਕਰਕੇ ਭਾਰਤ ਨੂੰ 1-0 ਦੀ ਬੜ੍ਹਤ ਦਿਵਾਈ। ਅੱਧੇ ਸਮੇਂ ਤੱਕ ਸਕੋਰ ਬਰਾਬਰ ਰਿਹਾ।
ਤੀਜੇ ਕੁਆਰਟਰ ਵਿੱਚ ਵੀ ਕੋਈ ਗੋਲ ਨਹੀਂ ਹੋਇਆ ਤੇ ਭਾਰਤੀ ਟੀਮ 1-0 ਨਾਲ ਅੱਗੇ ਸੀ। ਚੌਥੇ ਕੁਆਰਟਰ ਵਿੱਚ ਆਸਟਰੇਲੀਆ ਦੀ ਟੀਮ ਨੇ ਜ਼ੋਰਦਾਰ ਹਮਲਾ ਕੀਤਾ ਤੇ ਲਗਾਤਾਰ ਦੋ ਕਾਰਨਰ ਵੀ ਲਏ। ਉਸ ਨੂੰ ਮੈਚ 'ਚ ਕੁੱਲ 9 ਪੈਨਲਟੀ ਕਾਰਨਰ ਮਿਲੇ, ਪਰ ਉਹ ਇਸ 'ਤੇ ਗੋਲ ਨਹੀਂ ਕਰ ਸਕੀ। ਭਾਰਤੀ ਟੀਮ ਨੂੰ ਸਿਰਫ ਇੱਕ ਹੀ ਕਾਰਨਰ ਮਿਲਿਆ ਤੇ ਉਸ ਨੇ ਇਸ ਉੱਤੇ ਇੱਕ ਗੋਲ ਕੀਤਾ ਤੇ ਜਿੱਤ ਆਪਣੇ ਨਾਂ ਕੀਤੀ।
ਦੱਸ ਦਈਏ ਕਿ ਭਾਰਤੀ ਮਹਿਲਾ ਟੀਮ ਹਾਲਾਂਕਿ ਟੋਕੀਓ ਵਿੱਚ ਚੰਗੀ ਸ਼ੁਰੂਆਤ ਨਹੀਂ ਕਰ ਸਕੀ ਸੀ। ਟੀਮ ਨੂੰ ਪਹਿਲੇ ਤਿੰਨ ਮੈਚਾਂ ਵਿੱਚ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ। ਨੀਦਰਲੈਂਡਜ਼ ਨੇ 5-1, ਜਰਮਨੀ ਨੇ 2-0 ਤੇ ਬ੍ਰਿਟੇਨ ਨੇ 4-1 ਨਾਲ ਜਿੱਤ ਪ੍ਰਾਪਤ ਕੀਤੀ। ਅਜਿਹੇ ਵਿੱਚ ਅਜਿਹਾ ਲੱਗ ਰਿਹਾ ਸੀ ਕਿ ਟੀਮ ਟੂਰਨਾਮੈਂਟ ਤੋਂ ਬਾਹਰ ਹੋ ਜਾਵੇਗੀ।
ਇਸ ਤੋਂ ਬਾਅਦ ਟੀਮ ਨੇ ਜ਼ੋਰਦਾਰ ਵਾਪਸੀ ਕੀਤੀ। ਪਹਿਲਾਂ ਉਨ੍ਹਾਂ ਨੇ ਇੱਕ ਸੰਘਰਸ਼ਪੂਰਨ ਮੈਚ ਵਿੱਚ ਆਇਰਲੈਂਡ ਨੂੰ 1-0 ਨਾਲ ਹਰਾ ਕੇ ਆਪਣੀ ਪਹਿਲੀ ਜਿੱਤ ਦਰਜ ਕੀਤੀ। ਫਿਰ ਭਾਰਤੀ ਟੀਮ ਨੇ ਦੱਖਣੀ ਅਫਰੀਕਾ ਨੂੰ 4-3 ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਜਗ੍ਹਾ ਬਣਾਈ। ਹੁਣ ਆਸਟਰੇਲੀਆ ਨੂੰ ਹਰਾ ਕੇ ਟੀਮ ਨੇ ਸੈਮੀਫਾਈਨਲ ਵਿੱਚ ਜਗ੍ਹਾ ਪੱਕੀ ਕਰ ਲਈ ਹੈ। ਟੀਮ 4 ਅਗਸਤ ਨੂੰ ਸੈਮੀਫਾਈਨਲ ਵਿੱਚ ਅਰਜਨਟੀਨਾ ਨਾਲ ਭਿੜੇਗੀ। ਅਰਜਨਟੀਨਾ ਨੇ ਪਹਿਲੇ ਕੁਆਰਟਰ ਫਾਈਨਲ ਵਿੱਚ ਜਰਮਨੀ ਨੂੰ 3-0 ਨਾਲ ਹਰਾਇਆ।
ਪੰਜਾਬ ਦੀ ਧੀ ਗੁਰਜੀਤ ਕੌਰ ਨੇ ਰਚਿਆ ਇਤਿਹਾਸ, ਭਾਰਤ ਨੂੰ ਸੈਮੀਫਾਈਨਲ 'ਚ ਪਹੁੰਚਾਇਆ
ਏਬੀਪੀ ਸਾਂਝਾ
Updated at:
02 Aug 2021 12:30 PM (IST)
ਪੰਜਾਬ ਦੀ ਧੀ ਗੁਰਜੀਤ ਕੌਰ ਨੇ ਅੱਜ ਦੇਸ਼ ਦਾ ਸਿਰ ਉੱਚਾ ਕਰ ਦਿੱਤਾ ਹੈ। ਟੋਕੀਓ ਓਲੰਪਿਕ 'ਚ ਗੁਰਜੀਤ ਕੌਰ ਨੇ ਇਕਲੌਤੇ ਗੋਲ ਨਾਲ ਹੀ ਭਾਰਤੀ ਮਹਿਲਾ ਹਾਕੀ ਟੀਮ ਨੂੰ ਸੈਮੀਫਾਈਨਲ 'ਚ ਐਂਟਰੀ ਦਵਾ ਦਿੱਤੀ।
Hockey
NEXT
PREV
Published at:
02 Aug 2021 12:30 PM (IST)
- - - - - - - - - Advertisement - - - - - - - - -