ਪੰਜਾਬ ਦੀਆਂ ਧੀਆਂ ਨੇ ਕੈਨੇਡਾ ਵਿਸ਼ਵ ਪੁਲਿਸ ਖੇਡਾਂ ’ਚ ਰਚਿਆ ਇਤਿਹਾਸ, ਸੋਨ ਤਮਗੇ ਜਿੱਤ ਕਰਵਾਈ ਬੱਲੇ-ਬੱਲੇ
Canada World Police Games: ਕੈਨੇਡਾ ਦੇ ਵਿਨੀਪੈਗ ਸ਼ਹਿਰ ’ਚ ਚੱਲ ਰਹੀਆਂ ਵਿਸ਼ਵ ਪੁਲਿਸ ਤੇ ਫਾਇਰ ਖੇਡਾਂ ’ਚ ਪੰਜਾਬ ਦੀਆਂ ਧੀਆਂ ਨੇ ਵੱਡੀ ਬਾਜ਼ੀ ਮਾਰੀ ਹੈ। ਇਸ ਦੌਰਾਨ ਜਿੱਤ ਦਾ ਸਹਿਰਾ ਆਪਣੇ ਨਾਂਅ ਕਰ ਉਨ੍ਹਾਂ ਇਤਿਹਾਸ ਰਚਿਆ ਹੈ।
Canada World Police Games: ਕੈਨੇਡਾ ਦੇ ਵਿਨੀਪੈਗ ਸ਼ਹਿਰ ’ਚ ਚੱਲ ਰਹੀਆਂ ਵਿਸ਼ਵ ਪੁਲਿਸ ਤੇ ਫਾਇਰ ਖੇਡਾਂ ’ਚ ਪੰਜਾਬ ਦੀਆਂ ਧੀਆਂ ਨੇ ਵੱਡੀ ਬਾਜ਼ੀ ਮਾਰੀ ਹੈ। ਇਸ ਦੌਰਾਨ ਜਿੱਤ ਦਾ ਸਹਿਰਾ ਆਪਣੇ ਨਾਂਅ ਕਰ ਉਨ੍ਹਾਂ ਇਤਿਹਾਸ ਰਚਿਆ ਹੈ। ਦਰਅਸਲ, ਜ਼ਿਲ੍ਹਾ ਤਰਨਤਾਰਨ ਦੀ ਪਹਿਲਵਾਨ ਗੁਰਸ਼ਰਨਪ੍ਰੀਤ ਕੌਰ ਨੇ 76 ਕਿਲੋ ਵਰਗ ਮੁਕਾਬਲੇ ’ਚ ਤੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਚਕਰ ਦੀ ਸ਼ਵਿੰਦਰ ਕੌਰ ਨੇ ਬਾਕਸਿੰਗ ’ਚ ਸੋਨ ਤਮਗਾ ਜਿੱਤ ਕੇ ਪੰਜਾਬੀਆਂ ਦਾ ਮਾਣ ਵਧਾਇਆ ਹੈ।
ਜਾਣਕਾਰੀ ਲਈ ਦੱਸ ਦੇਈਏ ਕਿ ਗੁਰਸ਼ਰਨਪ੍ਰੀਤ ਕੌਰ ਨੇ ਸੋਨ ਤਮਗਾ ਜਿੱਤ ਕੇ ਨਾ ਸਿਰਫ ਪੰਜਾਬ ਪੁਲਿਸ ਦਾ ਸਗੋਂ ਤਰਨਤਾਰਨ ਜ਼ਿਲ੍ਹੇ ਦਾ ਵੀ ਨਾਂ ਚਮਕਾਇਆ ਹੈ। ਇਸ ਵੱਡੀ ਪ੍ਰਾਪਤੀ ਦੇ ਚੱਲਦਿਆਂ ਪਰਿਵਾਰਕ ਮੈਂਬਰਾਂ ਵਲੋਂ ਭਾਰੀ ਖੁਸ਼ੀ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ’ਚ ਬਤੌਰ ਇੰਸਪੈਕਟਰ ਤਾਇਨਾਤ ਗੁਰਸ਼ਰਨਪ੍ਰੀਤ ਕੌਰ ਜ਼ਿਲ੍ਹੇ ਦੇ ਪਿੰਡ ਵੜਿੰਗ ਮੋਹਨਪੁਰ ਦੀ ਜੰਮਪਲ ਹੈ। ਸੋਨ ਤਮਗਾ ਜਿੱਤ ਕੇ ਵਤਨ ਪਰਤੀ ਗੁਰਸ਼ਨਪ੍ਰੀਤ ਕੌਰ ਨੇ ਦੱਸਿਆ ਕਿ ਘਰੇਲੂ ਸਮੱਸਿਆਵਾਂ ਹੋਣ ਦੇ ਬਾਵਜੂਦ ਉਹ ਪਿਛਲੇ ਕਈ ਸਾਲਾਂ ਤੋਂ ਭਾਰਤ ਦਾ ਨਾਂ ਰੌਸ਼ਨ ਕਰਦੀ ਆ ਰਹੀ ਹੈ। ਵਤਨ ਪਹੁੰਚਣ ’ਤੇ ਉਸ ਦੇ ਪਰਿਵਾਰਕ ਮੈਂਬਰਾਂ ਤੇ ਹੋਰਨਾਂ ਨੇ ਸ਼ਾਨਦਾਰ ਸਵਾਗਤ ਕੀਤਾ।
ਇਸ ਤੋਂ ਇਲਾਵਾ ਵਿਸ਼ਵ ਪੁਲਿਸ ਤੇ ਫਾਇਰ ਖੇਡਾਂ ’ਚ ਵਧੀਆ ਪ੍ਰਦਰਸ਼ਨ ਕਰਦਿਆਂ ਲਾਗਲੇ ਪਿੰਡ ਚਕਰ ਦੀ ਸ਼ਵਿੰਦਰ ਕੌਰ ਨੇ ਸੋਨ ਤਮਗਾ ਜਿੱਤਿਆ, ਜਿਸ ਨੂੰ ਲੈ ਕੇ ਪਿੰਡ ਵਾਸੀਆਂ ਤੇ ਇਲਾਕਾ ਨਿਵਾਸੀਆਂ ’ਚ ਖੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਪੋਰਟਸ ਅਕੈਡਮੀ ਦੇ ਜਸਕਿਰਨਪ੍ਰੀਤ ਸਿੱਧੂ ਤੇ ਅਮਿਤ ਕੁਮਾਰ ਨੇ ਦੱਸਿਆ ਕਿ ਸ਼ਵਿੰਦਰ ਕੌਰ ਚਕਰ ਦੀ ਪਹਿਲੀ ਮੁੱਕੇਬਾਜ਼ ਕੁੜੀ ਹੈ, ਜਿਸ ਨੇ ਨਵੰਬਰ 2022 ਵਿਚ ‘ਆਲ ਇੰਡੀਆ ਪੁਲਿਸ ਗੇਮਜ਼’ ਵਿਚ ਬਾਕਸਿੰਗ ਦਾ ਸੋਨ ਤਮਗਾ ਜਿੱਤਿਆ ਸੀ, ਜਿਸ ਆਧਾਰ ’ਤੇ ਉਸ ਨੂੰ ਵਿਸ਼ਵ ਪੁਲਸ ਖੇਡਾਂ ’ਚ ਹਿੱਸਾ ਲੈਣ ਲਈ ਚੁਣਿਆ ਗਿਆ। ਇਸ ਤਰ੍ਹਾਂ ਗੁਰਸ਼ਰਨਪ੍ਰੀਤ ਕੌਰ ਅਤੇ ਸ਼ਵਿੰਦਰ ਕੌਰ ਦੀ ਇਸ ਪ੍ਰਾਪਤੀ ਨਾਲ ਖੂਬ ਵਾਹੋ-ਵਾਹੀ ਬਟੇੋਰ ਰਹੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।