(Source: ECI/ABP News)
ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਰਾਸ਼ਟਰਮੰਡਲ ਖੇਡਾਂ 'ਚ ਜਿੱਤਿਆ ਕਾਂਸੀ ਦਾ ਤਗਮਾ, ਮੀਤ ਹੇਅਰ ਨੇ ਦਿੱਤੀ ਵਧਾਈ
ਪੰਜਾਬ ਦੀ ਹਰਜਿੰਦਰ ਕੌਰ (Harjinder Kaur) ਨੇ ਸੋਮਵਾਰ ਨੂੰ ਰਾਸ਼ਟਰਮੰਡਲ ਖੇਡਾਂ ਵਿੱਚ ਔਰਤਾਂ ਦੇ 71 ਕਿਲੋਗ੍ਰਾਮ ਵੇਟਲਿਫਟਿੰਗ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਿਆ।
![ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਰਾਸ਼ਟਰਮੰਡਲ ਖੇਡਾਂ 'ਚ ਜਿੱਤਿਆ ਕਾਂਸੀ ਦਾ ਤਗਮਾ, ਮੀਤ ਹੇਅਰ ਨੇ ਦਿੱਤੀ ਵਧਾਈ Punjab's Harjinder Kaur wins bronze medal in Commonwealth Games, Meet Hare congratulates ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਰਾਸ਼ਟਰਮੰਡਲ ਖੇਡਾਂ 'ਚ ਜਿੱਤਿਆ ਕਾਂਸੀ ਦਾ ਤਗਮਾ, ਮੀਤ ਹੇਅਰ ਨੇ ਦਿੱਤੀ ਵਧਾਈ](https://feeds.abplive.com/onecms/images/uploaded-images/2022/08/02/aa0a9c00d234cf5b25ddda830ae7c7231659406101_original.jpg?impolicy=abp_cdn&imwidth=1200&height=675)
Commonwealth Games: ਪੰਜਾਬ ਦੀ ਹਰਜਿੰਦਰ ਕੌਰ (Harjinder Kaur) ਨੇ ਸੋਮਵਾਰ ਨੂੰ ਰਾਸ਼ਟਰਮੰਡਲ ਖੇਡਾਂ ਵਿੱਚ ਔਰਤਾਂ ਦੇ 71 ਕਿਲੋਗ੍ਰਾਮ ਵੇਟਲਿਫਟਿੰਗ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਿਆ।ਹਰਜਿੰਦਰ ਨੇ ਕਲੀਨ ਐਂਡ ਜਰਕ ਵਰਗ ਵਿੱਚ ਤਿੰਨ ਅਸਫਲ ਕੋਸ਼ਿਸ਼ਾਂ ਤੋਂ ਬਾਅਦ ਨਾਈਜੀਰੀਆ ਦੀ ਸੋਨ ਤਗਮਾ ਪਸੰਦੀਦਾ ਜੋਏ ਈਜ਼ ਨੂੰ ਬਾਹਰ ਕਰ ਦਿੱਤਾ।
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, "ਬਰਮਿੰਘਮ ਵਿਖੇ ਚੱਲ ਰਹੀਆਂ ਕਾਮਨਵੈਲਥ ਖੇਡਾਂ ਵਿੱਚ ਪੰਜਾਬ ਦੀ ਧੀ ਹਰਜਿੰਦਰ ਕੌਰ ਨੇ 71 ਕਿਲੋ ਵੇਟਲਿਫਟਿੰਗ ਵਿੱਚ ਕਾਂਸੀ ਦਾ ਮੈਡਲ ਜਿੱਤਿਆ। ਇਨ੍ਹਾਂ ਖੇਡਾਂ ਵਿੱਚ ਇਹ ਭਾਰਤ ਦਾ ਨੌਂਵਾਂ ਮੈਡਲ ਹੈ। ਨਾਭਾ ਨੇੜਲੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੂੰ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਬਹੁਤ ਬਹੁਤ ਮੁਬਾਰਕਾਂ"।
ਹਰਜਿੰਦਰ ਕੌਰ ਨੇ ਕੀਤਾ ਕਮਾਲ
ਹਰਜਿੰਦਰ ਕੌਰ ਨੇ ਸਨੈਚ ਵਿੱਚ 93 ਕਿਲੋ ਅਤੇ ਕਲੀਨ ਐਂਡ ਜਰਕ ਵਿੱਚ 119 ਕਿਲੋਗ੍ਰਾਮ ਕੁੱਲ 212 ਕਿਲੋਗ੍ਰਾਮ ਭਾਰ ਚੁੱਕ ਕੇ ਕਾਂਸੀ ਦਾ ਤਗਮਾ ਜਿੱਤਿਆ। ਇਸ ਈਵੈਂਟ ਦਾ ਸੋਨ ਤਮਗਾ ਇੰਗਲੈਂਡ ਦੀ ਸਾਰਾਹ ਡੇਵਿਸ ਨੇ ਜਿੱਤਿਆ ਜਦੋਂਕਿ ਚਾਂਦੀ ਦਾ ਤਗਮਾ ਕੈਨੇਡਾ ਦੇ ਅਲੈਕਸਿਸ ਐਸ਼ਵਰਥ ਨੇ ਜਿੱਤਿਆ। ਸਨੈਚ ਵਿੱਚ ਹਰਜਿੰਦਰ ਦੀ 90 ਕਿਲੋਗ੍ਰਾਮ ਦੀ ਪਹਿਲੀ ਕੋਸ਼ਿਸ਼ ਅਸਫਲ ਰਹੀ, ਪਰ ਦੂਜੀ ਕੋਸ਼ਿਸ਼ ਵਿੱਚ ਸਫਲਤਾਪੂਰਵਕ ਇਸ ਨੂੰ ਚੁੱਕਣ ਤੋਂ ਬਾਅਦ ਉਸ ਨੇ ਤੀਜੀ ਕੋਸ਼ਿਸ਼ ਵਿੱਚ 93 ਕਿਲੋ ਭਾਰ ਚੁੱਕਿਆ। ਉਸ ਨੇ ਇਸ ਤੋਂ ਬਾਅਦ ਕਲੀਨ ਐਂਡ ਜਰਗ ਵਿਚ 113, 116 ਅਤੇ ਫਿਰ 119 ਕਿਲੋਗ੍ਰਾਮ ਦਾ ਭਾਰ ਸਫਲਤਾਪੂਰਵਕ ਚੁੱਕਿਆ।
ਵੇਟਲਿਫਟਿੰਗ 'ਚ ਭਾਰਤ ਦਾ ਇਹ 7ਵਾਂ ਤਮਗਾ
ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤੀ ਵੇਟਲਿਫਟਰ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੇ ਹਨ। ਭਾਰਤ ਨੇ ਵੇਟਲਿਫਟਿੰਗ ਵਿੱਚ ਹੁਣ ਤੱਕ 7 ਤਗਮੇ ਜਿੱਤੇ ਹਨ। ਮੀਰਾਬਾਈ ਚਾਨੂ, ਜੇਰੇਮੀ ਲਾਲਰਿਨੁੰਗਾ ਅਤੇ ਅਚਿੰਤਾ ਸ਼ਿਉਲੀ ਨੇ ਸੋਨ ਤਗਮਾ ਜਿੱਤਿਆ। ਇਸ ਦੇ ਨਾਲ ਹੀ ਬਿੰਦਿਆਰਾਣੀ ਦੇਵੀ ਨੇ ਚਾਂਦੀ, ਹਰਜਿੰਦਰ ਕੌਰ ਨੇ ਕਾਂਸੀ, ਸੰਕੇਤ ਮਹਾਦੇਵ ਨੇ ਚਾਂਦੀ ਅਤੇ ਗੁਰੂਰਾਜ ਪੁਜਾਰੀ ਨੇ ਕਾਂਸੀ ਦਾ ਤਗਮਾ ਜਿੱਤਿਆ ਹੈ। ਪਿਛਲੇ ਐਡੀਸ਼ਨ ਵਿੱਚ ਭਾਰਤ ਨੇ ਵੇਟਲਿਫਟਿੰਗ ਵਿੱਚ 9 ਤਗਮੇ ਜਿੱਤੇ ਸਨ। ਹੁਣ ਦੇਖਣਾ ਇਹ ਹੈ ਕਿ ਭਾਰਤ ਆਪਣਾ ਪਿਛਲਾ ਰਿਕਾਰਡ ਤੋੜਦਾ ਹੈ ਜਾਂ ਨਹੀਂ।
ਸਾਰਾਹ ਨੇ ਇਹ ਰਿਕਾਰਡ ਬਣਾਇਆ
ਇਸ ਈਵੈਂਟ ਵਿੱਚ ਸਾਰਾ ਨੇ ਇਨ੍ਹਾਂ ਖੇਡਾਂ ਵਿੱਚ ਤਿੰਨ ਨਵੇਂ ਰਿਕਾਰਡ ਬਣਾਏ, ਉਸ ਨੇ ਸਨੈਚ ਵਿੱਚ 103 ਅਤੇ ਕਲੀਨ ਐਂਡ ਜਰਕ ਵਿੱਚ 126 ਕਿਲੋ ਤੋਂ ਇਲਾਵਾ ਕੁੱਲ 229 ਕਿਲੋ ਭਾਰ ਚੁੱਕ ਕੇ ਨਵਾਂ ਰਿਕਾਰਡ ਬਣਾਇਆ। ਐਸ਼ ਵਰਥ ਨੇ ਕੁੱਲ 214 (91 ਕਿਲੋ ਅਤੇ 123 ਕਿਲੋਗ੍ਰਾਮ) ਚੁੱਕਿਆ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)