ਪੜਚੋਲ ਕਰੋ

Punjab News: ਏਸ਼ੀਆ ਕੱਪ 'ਚ ਪੰਜਾਬੀ ਖਿਡਾਰੀਆਂ ਨੇ ਗੱਡਿਆ ਝੰਡਾ ! ਜਾਣੋ ਕਿੰਨੇ ਜਿੱਤੇ ਤਮਗ਼ੇ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਕਤ ਪੰਜਾਬੀ ਖਿਡਾਰੀਆਂ ਦੀਆਂ ਜਿੱਤਾਂ ਉਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਸਖਤ ਮਿਹਨਤ ਅਤੇ ਕੋਚਾਂ ਦੇ ਮਾਰਗ ਦਰਸ਼ਨ ਦਾ ਸਿੱਟਾ ਹੈ।

Punjab News: ਕੌਮਾਂਤਰੀ ਪੱਧਰ ਉਤੇ ਪੰਜਾਬ ਦੇ ਖਿਡਾਰੀਆਂ ਵੱਲੋਂ ਨਿੱਤ ਦਿਨ ਦਿਖਾਏ ਜਾ ਰਹੇ ਬਿਹਤਰ ਪ੍ਰਦਰਸ਼ਨ ਦੇ ਚੱਲਦਿਆਂ ਤੀਰਅੰਦਾਜ਼ੀ, ਹਾਕੀ ਤੇ ਬੈਡਮਿੰਟਨ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ।

ਬਗਦਾਦ (ਇਰਾਕ) ਵਿਖੇ ਚੱਲ ਰਹੇ ਤੀਰਅੰਦਾਜ਼ੀ ਦੇ ਏਸ਼ੀਆ ਕੱਪ ਵਿੱਚ ਪੰਜਾਬ ਦੀਆਂ ਦੋ ਤੀਰਅੰਦਾਜ਼ ਖਿਡਾਰਨਾਂ ਸਿਮਰਨਜੀਤ ਕੌਰ ਤੇ ਪ੍ਰਨੀਤ ਕੌਰ ਨੇ ਤਿੰਨ ਸੋਨੇ ਤੇ ਦੋ ਚਾਂਦੀ ਦੇ ਤਮਗ਼ੇ ਜਿੱਤੇ। ਅਬੋਹਰ ਦੀ ਸਿਮਰਨਜੀਤ ਕੌਰ ਨੇ ਰਿਕਰਵ ਦੇ ਮਿਕਸ ਟੀਮ ਅਤੇ ਮਹਿਲਾ ਟੀਮ ਵਿੱਚ ਦੋ ਸੋਨ ਤਮਗ਼ੇ ਅਤੇ ਵਿਅਕਤੀਗਤ ਵਰਗ ਵਿੱਚ ਇਕ ਚਾਂਦੀ ਦਾ ਤਮਗ਼ਾ ਜਿੱਤਿਆ। ਇਸੇ ਤਰ੍ਹਾਂ ਮਾਨਸਾ ਦੀ ਪ੍ਰਨੀਤ ਕੌਰ ਨੇ ਕੰਪਾਊਂਡ ਦੇ ਵਿਅਕਤੀਗਤ ਵਰਗ ਵਿੱਚ ਸੋਨੇ ਅਤੇ ਟੀਮ ਵਰਗ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ।

ਹਾਕੀ ਖੇਡ ਵਿੱਚ ਚੱਲ ਰਹੀ ਐਫ.ਆਈ.ਐਚ. ਪ੍ਰੋ. ਹਾਕੀ ਲੀਗ ਵਿੱਚ ਭਾਰਤੀ ਲੈਗ ਦੇ ਆਖਰੀ ਮੈਚ ਵਿੱਚ ਭਾਰਤ ਨੇ ਆਇਰਲੈਂਡ ਨੂੰ 4-0 ਨਾਲ ਹਰਾਇਆ। ਇਸ ਲੀਗ ਵਿੱਚ ਭਾਰਤੀ ਟੀਮ ਨੇ ਹੁਣ ਤੱਕ 8 ਮੈਚ ਖੇਡ ਕੇ 15 ਅੰਕਾਂ ਨਾਲ ਤੀਜਾ ਸਥਾਨ ਮੱਲ ਲਿਆ ਹੈ। ਹੁਣ ਭਾਰਤੀ ਟੀਮ ਮਈ-ਜੂਨ ਵਿੱਚ ਯੂਰੋਪੀਅਨ ਲੈਗ ਦੇ ਬਾਕੀ ਅੱਠ ਮੈਚ ਖੇਡੇਗੀ। ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ 10 ਖਿਡਾਰੀ ਪੰਜਾਬ ਦੇ ਹਨ। ਬੈਡਮਿੰਟਨ ਖੇਡ ਵਿੱਚ ਲੁਧਿਆਣਾ ਦੇ ਧਰੁਵ ਕਪਿਲਾ ਨੇ ਆਪਣੀ ਜੋੜੀਦਾਰ ਅਰਜੁਨ ਨਾਲ ਮਿਲ ਕੇ ਯੁਗਾਂਡਾ ਇੰਟਰਨੈਸ਼ਨਲ  ਚੈਂਲੇਜ ਦਾ ਪੁਰਸ਼ ਡਬਲਜ਼ ਖਿਤਾਬ ਜਿੱਤਿਆ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਕਤ ਪੰਜਾਬੀ ਖਿਡਾਰੀਆਂ ਦੀਆਂ ਜਿੱਤਾਂ ਉਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਸਖਤ ਮਿਹਨਤ ਅਤੇ ਕੋਚਾਂ ਦੇ ਮਾਰਗ ਦਰਸ਼ਨ ਦਾ ਸਿੱਟਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਦੇ ਸਾਰਥਿਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਵੱਲੋਂ ਇਸ ਸਾਲ ਜ਼ੋਰਾਂ ਸ਼ੋਰਾਂ ਨਾਲ ਪੈਰਿਸ ਓਲੰਪਿਕ ਖੇਡਾਂ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਇਸ ਵਾਰ ਓਲੰਪਿਕਸ ਵਿੱਚ ਵੀ ਪੰਜਾਬੀ ਖਿਡਾਰੀ ਵੱਡੀ ਗਿਣਤੀ ਵਿੱਚ ਹਿੱਸਾ ਲੈਣਗੇ।

ਟਾਪ ਹੈਡਲਾਈਨ

ਅਸ਼ੋਕ ਸ਼ਰਮਾ ਕੌਣ ਹੈ? ਉਸਨੇ ZIM ਦੇ ਖਿਲਾਫ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ; ਇਸ ਡਰਾਉਣੇ ਗੇਂਦਬਾਜ਼ ਦੀ ਭਾਵੁਕ ਕਹਾਣੀ
ਅਸ਼ੋਕ ਸ਼ਰਮਾ ਕੌਣ ਹੈ? ਉਸਨੇ ZIM ਦੇ ਖਿਲਾਫ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ; ਇਸ ਡਰਾਉਣੇ ਗੇਂਦਬਾਜ਼ ਦੀ ਭਾਵੁਕ ਕਹਾਣੀ
1st T20 Series Team India Squad: ਟੀ-20 ਸੀਰੀਜ਼ ਲਈ ਟੀਮ ਇੰਡੀਆ ਦੀ ਪਲੇਇੰਗ 11? 3 ਖਿਡਾਰੀਆਂ ਨੂੰ ਮਿਲੇਗਾ ਡੈਬਿਊ ਦਾ ਮੌਕਾ, ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀ-20 ਸੀਰੀਜ਼ ਲਈ ਟੀਮ ਇੰਡੀਆ ਦੀ ਪਲੇਇੰਗ 11? 3 ਖਿਡਾਰੀਆਂ ਨੂੰ ਮਿਲੇਗਾ ਡੈਬਿਊ ਦਾ ਮੌਕਾ, ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Commonwealth Games History : ਗੁਲਾਮ ਦੇਸ਼ਾਂ ਲਈ ਸ਼ੁਰੂ ਹੋਈਆਂ ਰਾਸ਼ਟਰਮੰਡਲ ਖੇਡਾਂ ਦੇ ਇਤਿਹਾਸ ਬਾਰੇ ਜਾਣੋ!
Commonwealth Games History : ਗੁਲਾਮ ਦੇਸ਼ਾਂ ਲਈ ਸ਼ੁਰੂ ਹੋਈਆਂ ਰਾਸ਼ਟਰਮੰਡਲ ਖੇਡਾਂ ਦੇ ਇਤਿਹਾਸ ਬਾਰੇ ਜਾਣੋ!
ਜ਼ਿੰਬਾਬਵੇ ਵਿੱਚ 10,000 ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ? ਜਾਣੋ ਤੁਸੀਂ ਉੱਥੇ ਉਸ ਪੈਸੇ ਨਾਲ ਕੀ ਖਰੀਦ ਸਕਦੇ ਹੋ?
ਜ਼ਿੰਬਾਬਵੇ ਵਿੱਚ 10,000 ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ? ਜਾਣੋ ਤੁਸੀਂ ਉੱਥੇ ਉਸ ਪੈਸੇ ਨਾਲ ਕੀ ਖਰੀਦ ਸਕਦੇ ਹੋ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Embed widget