Punjab News: ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਬਿਹਤਰ ਪ੍ਰਦਰਸ਼ਨ ਜਾਰੀ ਹੈ। ਅੱਜ ਪੰਜਾਬ ਦੇ ਅਰਜੁਨ ਸਿੰਘ ਚੀਮਾ ਨੇ ਨਿਸ਼ਾਨੇਬਾਜ਼ੀ ਦੇ ਟੀਮ ਮੁਕਾਬਲੇ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ।
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਰਜੁਨ ਸਿੰਘ ਚੀਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀ ਨਿੱਤ ਦਿਨ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ। ਸੂਬੇ ਨੂੰ ਆਪਣੇ ਖਿਡਾਰੀਆਂ ਉੱਤੇ ਮਾਣ ਹੈ। ਰੋਇੰਗ ਤੇ ਕ੍ਰਿਕਟ ਤੋਂ ਬਾਅਦ ਨਿਸ਼ਾਨੇਬਾਜ਼ੀ ਵਿੱਚ ਪੰਜਾਬ ਦੇ ਖਿਡਾਰੀ ਚੰਗਾ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ ਦੇ ਖਿਡਾਰੀਆਂ ਨੇ ਹੁਣ ਤੱਕ 3 ਸੋਨੇ, 2 ਚਾਂਦੀ ਤੇ 4 ਕਾਂਸੀ ਦੇ ਤਮਗ਼ੇ ਜਿੱਤੇ ਹਨ।
ਫਤਿਹਗੜ੍ਹ ਸਾਹਿਬ ਜ਼ਿਲੇ ਦੇ ਮੰਡੀ ਗੋਬਿੰਦਗੜ੍ਹ ਦੇ ਅਰਜੁਨ ਸਿੰਘ ਚੀਮਾ ਨੇ ਅੱਜ ਏਸ਼ੀਅਨ ਗੇਮਜ਼ ਵਿੱਚ ਪੁਰਸ਼ਾਂ ਦੇ 10 ਮੀਟਰ ਏਅਰ ਪਿਸਟਲ ਟੀਮ ਮੁਕਾਬਲੇ ਵਿੱਚ ਹਿੱਸਾ ਲੈਂਦਿਆ ਸੋਨੇ ਦਾ ਤਮਗ਼ਾ ਜਿੱਤਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।