ਨਵੀਂ ਦਿੱਲੀ: ਸਲਾਮੀ ਬੱਲੇਬਾਜ਼ ਪ੍ਰਿਥਵੀ ਸ਼ਾਹ ਨੇ ਮੰਗਲਵਾਰ ਨੂੰ ਨਿਊਜ਼ੀਲੈਂਡ ਖ਼ਿਲਾਫ਼ ਦੋ ਮੈਚਾਂ ਦੀ ਸੀਰੀਜ਼ ਲਈ ਭਾਰਤੀ ਟੈਸਟ ਟੀਮ 'ਚ ਵਾਪਸੀ ਕੀਤੀ। ਇਸ 16 ਮੈਂਬਰੀ ਟੀਮ ਵਿੱਚ ਪੰਜਾਬ ਦੇ ਸ਼ੁਭਮਨ ਗਿੱਲ ਦਾ ਨਾਂ ਵੀ ਸ਼ਾਮਲ ਹੈ।
ਸ਼ਾਹ ਆਖਰੀ ਵਾਰ ਅਕਤੂਬਰ 2018 'ਚ ਭਾਰਤ ਲਈ ਖੇਡਿਆ ਸੀ। ਦੱਸ ਦਈਏ ਕਿ ਰੋਹਿਤ ਸ਼ਰਮਾ ਦੇ ਖੱਬੇ ਪਾਸੇ ਦੀ ਮਾਸਪੇਸ਼ੀਆਂ ਦੇ ਦਬਾਅ ਕਾਰਨ ਵਨਡੇ ਤੇ ਟੈਸਟ ਸੀਰੀਜ਼ ਵਿੱਚੋਂ ਬਾਹਰ ਹੋਣ ਤੋਂ ਬਾਅਦ ਸ਼ਾਹ ਨੂੰ ਟੀਮ 'ਚ ਲਿਆ ਗਿਆ ਹੈ। ਦੋ ਟੈਸਟ ਮੈਚਾਂ ਦੀ ਸੀਰੀਜ਼ ਵੈਲਿੰਗਟਨ 'ਚ 21 ਫਰਵਰੀ ਤੋਂ ਸ਼ੁਰੂ ਹੋ ਰਹੀ ਹੈ।
ਬੁੱਧਵਾਰ ਤੋਂ ਇੱਥੇ ਸ਼ੁਰੂ ਹੋ ਰਹੀ ਤਿੰਨ ਮੈਚਾਂ ਦੀ ਵਨ ਡੇ ਸੀਰੀਜ਼ ਲਈ, ਮਿਯੰਕ ਅਗਰਵਾਲ ਨੂੰ ਰੋਹਿਤ ਦੀ ਥਾਂ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। “ਉਪ ਕਪਤਾਨ ਰੋਹਿਤ ਸ਼ਰਮਾ, ਐਤਵਾਰ ਨੂੰ ਟੌਰੰਗਾ ਵਿੱਚ ਨਿਊਜ਼ੀਲੈਂਡ ਖ਼ਿਲਾਫ਼ 5ਵੇਂ ਟੀ-20 'ਚ ਜ਼ਖ਼ਮੀ ਹੋ ਗਿਆ ਸੀ।
ਪੰਜਾਬ ਦੇ ਸ਼ੁਭਮਨ ਗਿੱਲ ਨੂੰ ਮਿਲਿਆ ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਟੀਮ 'ਚ ਖੇਡਣ ਦਾ ਮੌਕਾ
ਏਬੀਪੀ ਸਾਂਝਾ
Updated at:
04 Feb 2020 02:36 PM (IST)
ਸਲਾਮੀ ਬੱਲੇਬਾਜ਼ ਪ੍ਰਿਥਵੀ ਸ਼ਾਹ ਨੇ ਮੰਗਲਵਾਰ ਨੂੰ ਨਿਊਜ਼ੀਲੈਂਡ ਖ਼ਿਲਾਫ਼ ਦੋ ਮੈਚਾਂ ਦੀ ਸੀਰੀਜ਼ ਲਈ ਭਾਰਤੀ ਟੈਸਟ ਟੀਮ 'ਚ ਵਾਪਸੀ ਕੀਤੀ। ਇਸ 16 ਮੈਂਬਰੀ ਟੀਮ ਵਿੱਚ ਪੰਜਾਬ ਦੇ ਸ਼ੁਭਮਨ ਗਿੱਲ ਦਾ ਨਾਂ ਵੀ ਸ਼ਾਮਲ ਹੈ।
- - - - - - - - - Advertisement - - - - - - - - -