Dharamsala Weather Forecast: ਭਾਰਤ ਅਤੇ ਇੰਗਲੈਂਡ ਵਿਚਾਲੇ ਵੀਰਵਾਰ ਤੋਂ ਪੰਜਵਾਂ ਟੈਸਟ ਮੈਚ ਖੇਡਿਆ ਜਾਵੇਗਾ। ਦੋਵੇਂ ਟੀਮਾਂ ਧਰਮਸ਼ਾਲਾ 'ਚ ਆਹਮੋ-ਸਾਹਮਣੇ ਹੋਣਗੀਆਂ। ਪਰ ਇਸ ਟੈਸਟ ਤੋਂ ਪਹਿਲਾਂ ਕ੍ਰਿਕਟ ਪ੍ਰਸ਼ੰਸਕਾਂ ਲਈ ਕੋਈ ਚੰਗੀ ਖ਼ਬਰ ਨਹੀਂ ਹੈ। ਮੌਸਮ ਵਿਭਾਗ ਮੁਤਾਬਕ ਧਰਮਸ਼ਾਲਾ 'ਚ ਕੜਾਕੇ ਦੀ ਠੰਡ ਪੈਣ ਵਾਲੀ ਹੈ। ਇਸ ਤੋਂ ਇਲਾਵਾ ਟੈਸਟ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ। ਯਾਨੀ ਭਾਰਤ-ਇੰਗਲੈਂਡ ਪੰਜਵੇਂ ਟੈਸਟ 'ਚ ਬਾਰਿਸ਼ ਖਲਨਾਇਕ ਬਣ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਧਰਮਸ਼ਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 1 ਡਿਗਰੀ ਦੇ ਆਸਪਾਸ ਰਹੇਗਾ। ਨਾਲ ਹੀ ਤਾਪਮਾਨ -4 ਡਿਗਰੀ ਸੈਲਸੀਅਸ ਦੇ ਆਸਪਾਸ ਰਹੇਗਾ। ਇਸ ਕੜਾਕੇ ਦੀ ਠੰਢ ਵਿੱਚ ਖੇਡਣਾ ਦੋਵਾਂ ਟੀਮਾਂ ਦੇ ਖਿਡਾਰੀਆਂ ਲਈ ਵੱਡੀ ਚੁਣੌਤੀ ਹੋਵੇਗੀ।
ਧਰਮਸ਼ਾਲਾ ਟੈਸਟ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਨਜ਼ਰੀਏ ਤੋਂ ਮਹੱਤਵਪੂਰਨ
ਹਾਲਾਂਕਿ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਟੈਸਟ ਸੀਰੀਜ਼ ਜਿੱਤ ਲਈ ਹੈ। ਪਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੀ ਅੰਕ ਸੂਚੀ ਦੇ ਨਜ਼ਰੀਏ ਤੋਂ ਪੰਜਵਾਂ ਟੈਸਟ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਭਾਰਤੀ ਟੀਮ ਨੂੰ ਸੀਰੀਜ਼ ਦੇ ਪਹਿਲੇ ਟੈਸਟ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਪਰ ਇਸ ਤੋਂ ਬਾਅਦ ਟੀਮ ਇੰਡੀਆ ਨੇ ਸ਼ਾਨਦਾਰ ਵਾਪਸੀ ਕੀਤੀ। ਭਾਰਤ ਨੇ ਪਹਿਲੇ ਟੈਸਟ ਤੋਂ ਬਾਅਦ ਲਗਾਤਾਰ ਤਿੰਨੋਂ ਮੈਚ ਜਿੱਤੇ। ਇਸ ਤਰ੍ਹਾਂ ਭਾਰਤੀ ਟੀਮ 5 ਟੈਸਟ ਮੈਚਾਂ ਦੀ ਸੀਰੀਜ਼ 'ਚ 3-1 ਨਾਲ ਅੱਗੇ ਹੈ। ਟੀਮ ਇੰਡੀਆ ਧਰਮਸ਼ਾਲਾ ਟੈਸਟ ਜਿੱਤ ਕੇ ਸੀਰੀਜ਼ 4-1 ਨਾਲ ਜਿੱਤਣਾ ਚਾਹੇਗੀ।
ਵਿਸ਼ਵ ਟੈਸਟ ਚੈਂਪੀਅਨਸ਼ਿਪ ਦੀ ਦੌੜ ਹੋਈ ਦਿਲਚਸਪ
ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੀ ਗੱਲ ਕਰੀਏ ਤਾਂ ਭਾਰਤੀ ਟੀਮ ਅੰਕ ਸੂਚੀ ਵਿੱਚ ਸਿਖਰ ’ਤੇ ਹੈ। ਭਾਰਤੀ ਟੀਮ 64.58 ਫੀਸਦੀ ਅੰਕਾਂ ਨਾਲ ਚੋਟੀ 'ਤੇ ਹੈ। ਇਸ ਤੋਂ ਬਾਅਦ ਨਿਊਜ਼ੀਲੈਂਡ ਦੂਜੇ ਸਥਾਨ 'ਤੇ ਹੈ। ਭਾਰਤ ਤੋਂ ਬਾਅਦ ਨਿਊਜ਼ੀਲੈਂਡ 60 ਫੀਸਦੀ ਅੰਕਾਂ ਨਾਲ ਦੂਜੇ ਸਥਾਨ 'ਤੇ ਹੈ। ਜਦਕਿ ਆਸਟ੍ਰੇਲੀਆ ਤੀਜੇ ਸਥਾਨ 'ਤੇ ਹੈ। ਆਸਟ੍ਰੇਲੀਆ ਦੇ 50.09 ਫੀਸਦੀ ਅੰਕ ਹਨ। ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਅੰਕ ਸੂਚੀ ਵਿੱਚ ਇੰਗਲੈਂਡ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਇੰਗਲੈਂਡ 19.44 ਫੀਸਦੀ ਅੰਕਾਂ ਨਾਲ ਅੱਠਵੇਂ ਸਥਾਨ 'ਤੇ ਹੈ। ਸਿਰਫ ਸ਼੍ਰੀਲੰਕਾ ਦੀ ਟੀਮ ਇੰਗਲੈਂਡ ਤੋਂ ਹੇਠਾਂ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।