ਪੜਚੋਲ ਕਰੋ
Ravi Dahiya Wins Silver: ਰਵੀ ਦਹੀਆ ਨੇ ਜਿੱਤਿਆ ਸਿਲਵਰ ਮੈਡਲ, ਹਰਿਆਣਾ ਸਰਕਾਰ ਨੇ 4 ਕਰੋੜ ਦੇਣ ਦਾ ਕੀਤਾ ਐਲਾਨ
ਭਾਰਤੀ ਪਹਿਲਵਾਨ ਰਵੀ ਦਹੀਆ ਨੇ 57 ਕਿਲੋ ਭਾਰ ਵਰਗ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ। ਹਾਲਾਂਕਿ, ਉਹ ਸੋਨ ਤਮਗਾ ਨਹੀਂ ਜਿੱਤ ਸਕੇ ਅਤੇ ਇਤਿਹਾਸ ਰਚਣ ਤੋਂ ਖੁੰਝ ਗਏ। ਉਨ੍ਹਾਂ ਨੂੰ ਫਾਈਨਲ ਮੈਚ ਵਿੱਚ ਰੂਸੀ ਪਹਿਲਵਾਨ ਜਾਵੁਰ ਉਗਾਏਵ ਨੇ ਹਰਾਇਆ।

ravi_dahiya
ਭਾਰਤੀ ਪਹਿਲਵਾਨ ਰਵੀ ਦਹੀਆ ਨੇ 57 ਕਿਲੋ ਭਾਰ ਵਰਗ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ। ਹਾਲਾਂਕਿ, ਉਹ ਸੋਨ ਤਮਗਾ ਨਹੀਂ ਜਿੱਤ ਸਕੇ ਅਤੇ ਇਤਿਹਾਸ ਰਚਣ ਤੋਂ ਖੁੰਝ ਗਏ। ਉਨ੍ਹਾਂ ਨੂੰ ਫਾਈਨਲ ਮੈਚ ਵਿੱਚ ਰੂਸੀ ਪਹਿਲਵਾਨ ਜਾਵੁਰ ਉਗਾਏਵ ਨੇ ਹਰਾਇਆ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੋਕੀਓ ਓਲੰਪਿਕ 2020 ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਪਹਿਲਵਾਨ ਰਵੀ ਦਹੀਆ ਨੂੰ ਵਧਾਈ ਦਿੱਤੀ। ਪੀਐਮ ਮੋਦੀ ਨੇ ਕਿਹਾ, "ਰਵੀ ਕੁਮਾਰ ਦਹੀਆ ਇੱਕ ਸ਼ਾਨਦਾਰ ਪਹਿਲਵਾਨ ਹੈ। ਉਸਦੀ ਲੜਾਈ ਦੀ ਭਾਵਨਾ ਅਤੇ ਦ੍ਰਿੜਤਾ ਸ਼ਾਨਦਾਰ ਹੈ। ਟੋਕੀਓ ਓਲੰਪਿਕ 2020 ਵਿੱਚ ਚਾਂਦੀ ਦਾ ਤਗਮਾ ਜਿੱਤਣ ਲਈ ਉਨ੍ਹਾਂ ਨੂੰ ਵਧਾਈ। ਭਾਰਤ ਨੂੰ ਉਨ੍ਹਾਂ ਦੀ ਪ੍ਰਾਪਤੀਆਂ 'ਤੇ ਬਹੁਤ ਮਾਣ ਹੈ।"
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਟੋਕੀਓ ਓਲੰਪਿਕ ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਰਵੀ ਦਹੀਆ ਨੂੰ 4 ਕਰੋੜ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ।
Follow ਸਪੋਰਟਸ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ