ਪੜਚੋਲ ਕਰੋ

IND vs AUS: ਰਵੀਚੰਦਰਨ ਅਸ਼ਵਿਨ ਨੇ ਕੀਤਾ ਕਮਾਲ! ਕੁੰਬਲੇ ਦਾ ਕਈ ਸਾਲ ਪੁਰਾਣਾ ਰਿਕਾਰਡ ਤੋੜਿਆ

ਦੱਸ ਦਈਏ ਕਿ ਭਾਰਤ ਲਈ ਗੇਂਦਬਾਜ਼ੀ ਕਰਦੇ ਹੋਏ ਅਨਿਲ ਕੁੰਬਲੇ ਨੇ ਆਸਟ੍ਰੇਲੀਆ ਖਿਲਾਫ ਸਭ ਤੋਂ ਜ਼ਿਆਦਾ ਵਿਕਟਾਂ ਲਈਆਂ ਸੀ ਪਰ ਅਸ਼ਵਿਨ ਨੇ ਹੁਣ ਉਸ ਨੂੰ ਪਿੱਛੇ ਛੱਡ ਦਿੱਤਾ ਹੈ। ਅਸ਼ਵਿਨ ਨੇ ਕੁੱਲ 144 ਵਿਕਟਾਂ ਲਈਆਂ ਹਨ।

India vs Australia Ravichandran Ashwin Record: ਭਾਰਤ ਨੇ ਆਸਟ੍ਰੇਲੀਆ ਖਿਲਾਫ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਇੰਦੌਰ ਵਿੱਚ ਜਿੱਤ ਦਰਜ ਕੀਤੀ। ਟੀਮ ਇੰਡੀਆ ਦੀ ਇਸ ਜਿੱਤ 'ਚ ਬੱਲੇਬਾਜ਼ਾਂ ਦੇ ਨਾਲ-ਨਾਲ ਗੇਂਦਬਾਜ਼ਾਂ ਦਾ ਵੀ ਅਹਿਮ ਯੋਗਦਾਨ ਰਿਹਾ। ਸਪਿਨਰ ਰਵੀਚੰਦਰਨ ਅਸ਼ਵਿਨ ਨੇ 7 ਓਵਰਾਂ 'ਚ 41 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਉਸ ਨੇ ਇਸ ਮੈਚ ਦੌਰਾਨ ਇੱਕ ਖਾਸ ਰਿਕਾਰਡ ਆਪਣੇ ਨਾਂ ਕੀਤਾ। ਉਹ ਆਸਟ੍ਰੇਲੀਆ ਖਿਲਾਫ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣ ਗਿਆ। ਇਸ ਮੈਚ ਦੌਰਾਨ ਭਾਰਤ ਲਈ ਸ਼ੁਭਮਨ ਗਿੱਲ ਤੇ ਸ਼੍ਰੇਅਸ ਅਈਅਰ ਨੇ ਸੈਂਕੜੇ ਜੜੇ। ਭਾਰਤ ਨੇ ਸੀਰੀਜ਼ 'ਚ 2-0 ਦੀ ਅਜੇਤੂ ਬੜ੍ਹਤ ਹਾਸਲ ਕਰ ਲਈ ਹੈ।

ਦੱਸ ਦਈਏ ਕਿ ਭਾਰਤ ਲਈ ਗੇਂਦਬਾਜ਼ੀ ਕਰਦੇ ਹੋਏ ਅਨਿਲ ਕੁੰਬਲੇ ਨੇ ਆਸਟ੍ਰੇਲੀਆ ਖਿਲਾਫ ਸਭ ਤੋਂ ਜ਼ਿਆਦਾ ਵਿਕਟਾਂ ਲਈਆਂ ਸੀ ਪਰ ਅਸ਼ਵਿਨ ਨੇ ਹੁਣ ਉਸ ਨੂੰ ਪਿੱਛੇ ਛੱਡ ਦਿੱਤਾ ਹੈ। ਅਸ਼ਵਿਨ ਨੇ ਕੁੱਲ 144 ਵਿਕਟਾਂ ਲਈਆਂ ਹਨ। ਜਦਕਿ ਕੁੰਬਲੇ ਨੇ 142 ਵਿਕਟਾਂ ਲਈਆਂ ਹਨ। ਕਪਿਲ ਦੇਵ ਵੀ ਉਨ੍ਹਾਂ ਭਾਰਤੀ ਗੇਂਦਬਾਜ਼ਾਂ ਦੀ ਸੂਚੀ ਵਿੱਚ ਸ਼ਾਮਲ ਹਨ ਜਿਨ੍ਹਾਂ ਨੇ ਕਿਸੇ ਇੱਕ ਟੀਮ ਖ਼ਿਲਾਫ਼ ਸਭ ਤੋਂ ਵੱਧ ਵਿਕਟਾਂ ਲਈਆਂ। ਕਪਿਲ ਦੇਵ ਨੇ ਪਾਕਿਸਤਾਨ ਖਿਲਾਫ 141 ਵਿਕਟਾਂ ਲਈਆਂ ਹਨ। ਕੁੰਬਲੇ ਨੇ ਪਾਕਿਸਤਾਨ ਖਿਲਾਫ 135 ਵਿਕਟਾਂ ਲਈਆਂ।

ਧਿਆਨਯੋਗ ਹੈ ਕਿ ਭਾਰਤ ਨੇ ਆਸਟ੍ਰੇਲੀਆ ਖਿਲਾਫ ਤਿੰਨ ਮੈਚਾਂ ਦੀ ਵਨਡੇ ਸੀਰੀਜ਼ 'ਚ 2-0 ਦੀ ਅਜੇਤੂ ਬੜ੍ਹਤ ਹਾਸਲ ਕਰ ਲਈ ਹੈ। ਭਾਰਤ ਨੇ ਪਹਿਲਾ ਵਨਡੇ 5 ਵਿਕਟਾਂ ਨਾਲ ਜਿੱਤ ਲਿਆ ਸੀ। ਦੂਜਾ ਵਨਡੇ 99 ਦੌੜਾਂ ਨਾਲ ਜਿੱਤਿਆ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 'ਤੇ 399 ਦੌੜਾਂ ਬਣਾਈਆਂ। ਇਸ ਦੌਰਾਨ ਸ਼ੁਭਮਨ ਗਿੱਲ ਨੇ 104 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਜਦਕਿ ਸ਼੍ਰੇਅਸ ਅਈਅਰ ਨੇ 105 ਦੌੜਾਂ ਬਣਾਈਆਂ। ਜਵਾਬ 'ਚ ਆਸਟ੍ਰੇਲੀਆ ਦੀ ਟੀਮ 217 ਦੌੜਾਂ 'ਤੇ ਆਲ ਆਊਟ ਹੋ ਗਈ। ਇਹ ਮੈਚ ਮੀਂਹ ਕਾਰਨ ਪ੍ਰਭਾਵਿਤ ਹੋਇਆ। ਇਸ ਕਾਰਨ ਓਵਰਾਂ ਨੂੰ ਘਟਾ ਦਿੱਤਾ ਗਿਆ।

ਭਾਰਤ ਲਈ ਅਸ਼ਵਿਨ ਨੇ 7 ਓਵਰਾਂ 'ਚ 41 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਰਵਿੰਦਰ ਜਡੇਜਾ ਨੇ 5.2 ਓਵਰਾਂ 'ਚ 42 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਪ੍ਰਸਿਧ ਕ੍ਰਿਸ਼ਨ ਨੇ 6 ਓਵਰਾਂ ਵਿੱਚ 56 ਦੌੜਾਂ ਦੇ ਕੇ 2 ਵਿਕਟਾਂ ਲਈਆਂ।

ਇਹ ਵੀ ਪੜ੍ਹੋ: ਏਸ਼ੀਅਨ ਗੇਮਜ਼ 'ਚ ਦੂਜੇ ਦਿਨ ਭਾਰਤ ਦੀ ਚੰਗੀ ਸ਼ੁਰੂਆਤ, ਰੋਇੰਗ ਟੀਮ ਨੇ ਕਾਂਸੀ ਦੇ ਮੈਡਲ 'ਤੇ ਕੀਤਾ ਕਬਜ਼ਾ

ਟਾਪ ਹੈਡਲਾਈਨ

ਵਿਰਾਟ-ਰੋਹਿਤ ਸਭ ਨੇ ਦਿੱਤਾ ਧੋਖਾ, ਟੀਮ ਇੰਡੀਆ ਨੂੰ ਮਿਲੀ ODI 'ਚ ਦੌੜਾਂ ਦੀ ਦੂਜੀ ਸਭ ਤੋਂ ਵੱਡੀ ਹਾਰ
ਵਿਰਾਟ-ਰੋਹਿਤ ਸਭ ਨੇ ਦਿੱਤਾ ਧੋਖਾ, ਟੀਮ ਇੰਡੀਆ ਨੂੰ ਮਿਲੀ ODI 'ਚ ਦੌੜਾਂ ਦੀ ਦੂਜੀ ਸਭ ਤੋਂ ਵੱਡੀ ਹਾਰ
Hardik Pandya: ਹਾਰਦਿਕ ਪਾਂਡਿਆ ਦੀ ਪੰਜਾਬ ਕਿੰਗਜ਼ 'ਚ ਐਂਟਰੀ, ਪਹਿਲਾ ਬਿਆਨ ਆਇਆ ਸਾਹਮਣੇ, ਕਪਤਾਨੀ ਨੂੰ ਲੈ ਕੇ ਬੋਲੇ...
ਹਾਰਦਿਕ ਪਾਂਡਿਆ ਦੀ ਪੰਜਾਬ ਕਿੰਗਜ਼ 'ਚ ਐਂਟਰੀ, ਪਹਿਲਾ ਬਿਆਨ ਆਇਆ ਸਾਹਮਣੇ, ਕਪਤਾਨੀ ਨੂੰ ਲੈ ਕੇ ਬੋਲੇ...
Sports News: ਕ੍ਰਿਕਟ ਟੀਮ ਨੂੰ ਵੱਡਾ ਝਟਕਾ, ODI ਅਤੇ ਟੀ-20 ਸੀਰੀਜ਼ ਤੋਂ ਬਾਹਰ ਹੋਇਆ ਧਾਕੜ ਖਿਡਾਰੀ; ਸਦਮੇ 'ਚ ਫੈਨਜ਼...
ਕ੍ਰਿਕਟ ਟੀਮ ਨੂੰ ਵੱਡਾ ਝਟਕਾ, ODI ਅਤੇ ਟੀ-20 ਸੀਰੀਜ਼ ਤੋਂ ਬਾਹਰ ਹੋਇਆ ਧਾਕੜ ਖਿਡਾਰੀ; ਸਦਮੇ 'ਚ ਫੈਨਜ਼...
Cricketer Arshdeep Singh: ਕ੍ਰਿਕਟਰ ਅਰਸ਼ਦੀਪ ਸਿੰਘ ਨੇ ਗਰਲਫ੍ਰੈਂਡ ਨਾਲ ਮੰਗਣੀ ਕਰਵਾਈ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ...
ਕ੍ਰਿਕਟਰ ਅਰਸ਼ਦੀਪ ਸਿੰਘ ਨੇ ਗਰਲਫ੍ਰੈਂਡ ਨਾਲ ਮੰਗਣੀ ਕਰਵਾਈ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
Embed widget