ਨਵੀਂ ਦਿੱਲੀ: ਟੀਮ ਇੰਡੀਆ ਨੂੰ ਨਿਊਜ਼ੀਲੈਂਡ ਖਿਲਾਫ ਟੀ-20 ਸੀਰੀਜ਼ '5-0 ਨਾਲ ਆਪਣੇ ਨਾਂ ਕਰਨ ਤੋਂ ਬਾਅਦ ਵੱਡਾ ਝਟਕਾ ਲੱਗ ਸਕਦਾ ਹੈ। ਟੀਮ ਇੰਡੀਆ ਦੇ ਸਟਾਰ ਖਿਡਾਰੀ ਤੇ ਸਲਾਮੀ ਬੱਲੇਬਾਜ਼ 5 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਤੋਂ ਬਾਹਰ ਹੋ ਸਕਦੇ ਹਨ। ਰੋਹਿਤ ਸ਼ਰਮਾ ਦਾ ਟੈਸਟ ਸੀਰੀਜ਼ 'ਚ ਖੇਡਣਾ ਵੀ ਮੁਸ਼ਕਲ ਹੈ। ਰੋਹਿਤ ਸ਼ਰਮਾ 5ਵੇਂ ਟੀ-20 ਮੈਚ ਦੌਰਾਨ ਜ਼ਖ਼ਮੀ ਹੋ ਗਿਆ ਸੀ।


ਬੀਸੀਸੀਆਈ ਦੇ ਸੂਤਰਾਂ ਦਾ ਕਹਿਣਾ ਹੈ ਕਿ ਰੋਹਿਤ ਸ਼ਰਮਾ ਨਿਊਜ਼ੀਲੈਂਡ ਖਿਲਾਫ ਤਿੰਨ ਮੈਚਾਂ ਦੀ ਵਨਡੇ ਤੇ ਦੋ ਮੈਚਾਂ ਦੀ ਟੈਸਟ ਸੀਰੀਜ਼ ਤੋਂ ਬਾਹਰ ਹੋ ਸਕਦਾ ਹੈ। ਵਨਡੇ ਮੈਚਾਂ 'ਚ ਰੋਹਿਤ ਸ਼ਰਮਾ ਦੀ ਥਾਂ ਮfਯੰਕ ਅਗਰਵਾਲ ਜਾਂ ਪ੍ਰਿਥਵੀ ਸ਼ਾਅ ਨੂੰ ਵੇਖਿਆ ਜਾ ਸਕਦਾ ਹੈ। ਜਦਕਿ ਕੇਐਲ ਰਾਹੁਲ ਟੈਸਟ ਸੀਰੀਜ਼ 'ਚ ਵਾਪਸੀ ਕਰ ਸਕਦੇ ਹਨ। ਇਸ ਤੋਂ ਇਲਾਵਾ ਪ੍ਰਿਥਵੀ ਸ਼ਾਅ ਵੀ ਵਾਪਸੀ ਦਾ ਦਾਅਵਾ ਪੇਸ਼ ਕਰੇਗਾ।

ਟੀਮ ਇੰਡੀਆ ਦੇ ਸਟਾਰ ਖਿਡਾਰੀਆਂ ਦਾ ਨਿਊਜ਼ੀਲੈਂਡ ਦੌਰੇ 'ਤੇ ਜ਼ਖ਼ਮੀ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ਼ਾਂਤ ਸ਼ਰਮਾ ਤੇ ਸ਼ਿਖਰ ਧਵਨ ਨਿਊਜ਼ੀਲੈਂਡ ਦੌਰੇ ਦੀ ਸ਼ੁਰੂਆਤ ਤੋਂ ਪਹਿਲਾਂ ਸੱਟ ਲੱਗਣ ਕਾਰਨ ਬਾਹਰ ਹੋ ਗਏ ਸੀ। ਕੁਝ ਦਿਨ ਪਹਿਲਾਂ ਹਾਰਦਿਕ ਪਾਂਡਿਆ ਵੀ ਸੱਟ ਲੱਗਣ ਕਾਰਨ ਟੈਸਟ ਟੀਮ ਤੋਂ ਬਾਹਰ ਹੋ ਗਿਆ ਸੀ।