Rohit Sharma: ਰੋਹਿਤ ਸ਼ਰਮਾ ਛੱਡ ਦੇਣਗੇ ਕਪਤਾਨੀ ? ਫਿਰ ਇਹ 2 ਖਿਡਾਰੀ ਕਪਤਾਨ ਅਤੇ ਉਪ-ਕਪਤਾਨ ਦੀ ਨਿਭਾਉਣਗੇ ਭੂਮਿਕਾ
Rohit Sharma: ਭਾਰਤੀ ਕ੍ਰਿਕਟ ਟੀਮ ਇਸ ਸਮੇਂ ਨਿਊਜ਼ੀਲੈਂਡ ਕ੍ਰਿਕਟ ਟੀਮ ਨਾਲ ਤਿੰਨ ਟੈਸਟ ਮੈਚਾਂ ਦੀ ਲੜੀ ਖੇਡ ਰਹੀ ਹੈ, ਜਿਸ ਦਾ ਤੀਜਾ ਟੈਸਟ ਮੈਚ 1 ਨਵੰਬਰ ਤੋਂ ਮੁੰਬਈ ਦੇ ਵਾਨਖੇੜੇ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ।
Rohit Sharma: ਭਾਰਤੀ ਕ੍ਰਿਕਟ ਟੀਮ ਇਸ ਸਮੇਂ ਨਿਊਜ਼ੀਲੈਂਡ ਕ੍ਰਿਕਟ ਟੀਮ ਨਾਲ ਤਿੰਨ ਟੈਸਟ ਮੈਚਾਂ ਦੀ ਲੜੀ ਖੇਡ ਰਹੀ ਹੈ, ਜਿਸ ਦਾ ਤੀਜਾ ਟੈਸਟ ਮੈਚ 1 ਨਵੰਬਰ ਤੋਂ ਮੁੰਬਈ ਦੇ ਵਾਨਖੇੜੇ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੁਕਾਬਲੇ ਨੂੰ ਵੇਖਣ ਲਈ ਕ੍ਰਿਕਟ ਪ੍ਰੇਮੀ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਪਰ ਇਸ ਵਿਚਾਲੇ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਇਸ ਟੈਸਟ ਸੀਰੀਜ਼ ਦੇ ਖਤਮ ਹੋਣ ਤੋਂ ਬਾਅਦ ਭਾਰਤੀ ਟੀਮ ਨੇ ਆਸਟ੍ਰੇਲੀਆ ਦੇ ਦੌਰੇ 'ਤੇ ਜਾਣਾ ਹੈ, ਜਿੱਥੇ ਉਹ ਆਸਟ੍ਰੇਲੀਆ ਨਾਲ 5 ਟੈਸਟ ਮੈਚਾਂ ਦੀ ਸੀਰੀਜ਼ ਖੇਡਣ ਜਾ ਰਹੀ ਹੈ।
ਪਰ ਉਸ ਸੀਰੀਜ਼ ਦੇ ਸ਼ੁਰੂ ਹੋਣ ਤੋਂ ਪਹਿਲਾਂ ਆਈਆਂ ਖਬਰਾਂ ਮੁਤਾਬਕ ਰੋਹਿਤ ਸ਼ਰਮਾ ਨੇ ਟੈਸਟ ਕਪਤਾਨੀ ਛੱਡਣ ਦਾ ਫੈਸਲਾ ਕੀਤਾ ਹੈ। ਅਜਿਹੇ 'ਚ ਆਓ ਜਾਣਦੇ ਹਾਂ ਭਾਰਤ ਦਾ ਅਗਲਾ ਕਪਤਾਨ ਕੌਣ ਹੋ ਸਕਦਾ ਹੈ।
Read MOre: Hero HF Deluxe Discount: ਦੀਵਾਲੀ ਤੋਂ ਬਾਅਦ Hero HF Deluxe 'ਤੇ ਵੱਡੀ ਛੂਟ, ਜਾਣੋ ਕੀਮਤ ਅਤੇ ਫਾਈਨਾਂਸ ਪਲਾਨ
ਰੋਹਿਤ ਸ਼ਰਮਾ ਛੱਡ ਸਕਦੇ ਟੈਸਟ ਕਪਤਾਨੀ
ਮੀਡੀਆ ਰਿਪੋਰਟਾਂ 'ਚ ਮਿਲੀ ਜਾਣਕਾਰੀ ਮੁਤਾਬਕ ਨਿਊਜ਼ੀਲੈਂਡ ਟੈਸਟ ਸੀਰੀਜ਼ ਦੇ ਸ਼ੁਰੂਆਤੀ ਦੋ ਟੈਸਟ ਮੈਚਾਂ 'ਚ ਬੁਰੀ ਤਰ੍ਹਾਂ ਹਾਰਨ ਕਾਰਨ ਰੋਹਿਤ ਸ਼ਰਮਾ ਨੇ ਕਪਤਾਨੀ ਛੱਡਣ ਦਾ ਮਨ ਬਣਾ ਲਿਆ ਹੈ। ਰਿਪੋਰਟਾਂ ਦੀ ਮੰਨੀਏ ਤਾਂ ਰੋਹਿਤ ਨੇ ਕਪਤਾਨ ਦੇ ਨਾਲ-ਨਾਲ ਬੱਲੇਬਾਜ਼ ਦੇ ਰੂਪ 'ਚ ਨਾਕਾਮ ਰਹਿਣ ਕਾਰਨ ਇਹ ਫੈਸਲਾ ਲਿਆ ਹੈ ਅਤੇ ਉਹ ਬਾਰਡਰ ਗਾਵਸਕਰ ਟਰਾਫੀ 'ਚ ਬੱਲੇਬਾਜ਼ ਦੇ ਰੂਪ 'ਚ ਖੇਡਦੇ ਨਜ਼ਰ ਆ ਸਕਦੇ ਹਨ।
ਇਨ੍ਹਾਂ ਦੋਵਾਂ ਖਿਡਾਰੀਆਂ ਨੂੰ ਮਿਲ ਸਕਦੀ ਜ਼ਿੰਮੇਵਾਰੀ
ਅਜੇ ਤੱਕ ਅਧਿਕਾਰਤ ਤੌਰ 'ਤੇ ਰੋਹਿਤ ਸ਼ਰਮਾ ਨੇ ਟੈਸਟ ਕਪਤਾਨੀ ਛੱਡਣ ਦੇ ਆਪਣੇ ਫੈਸਲੇ ਦਾ ਐਲਾਨ ਨਹੀਂ ਕੀਤਾ ਹੈ ਅਤੇ ਨਾ ਹੀ ਕਿਸੇ ਹੋਰ ਬੀਸੀਸੀਆਈ ਅਧਿਕਾਰੀ ਨੇ ਇਸ ਬਾਰੇ ਅਧਿਕਾਰਤ ਤੌਰ 'ਤੇ ਕੁਝ ਕਿਹਾ ਹੈ। ਪਰ ਅਜਿਹਾ ਹੋਣ ਦੀਆਂ ਪ੍ਰਬਲ ਸੰਭਾਵਨਾਵਾਂ ਹਨ। ਰਿਪੋਰਟਾਂ ਦੀ ਮੰਨੀਏ ਤਾਂ ਜਸਪ੍ਰੀਤ ਬੁਮਰਾਹ ਭਾਰਤ ਦੇ ਅਗਲੇ ਟੈਸਟ ਕਪਤਾਨ ਬਣ ਸਕਦੇ ਹਨ। ਉਪ ਕਪਤਾਨ ਦੀ ਜ਼ਿੰਮੇਵਾਰੀ ਸ਼ੁਭਮਨ ਗਿੱਲ ਨੂੰ ਸੌਂਪੀ ਜਾ ਸਕਦੀ ਹੈ। ਹਾਲਾਂਕਿ, ਅਜਿਹਾ ਹੋਵੇਗਾ ਜਾਂ ਨਹੀਂ, ਇਹ ਵੇਖਣਾ ਬਾਕੀ ਹੈ।
22 ਨਵੰਬਰ ਤੋਂ ਸ਼ੁਰੂ ਹੋਵੇਗੀ ਆਸਟ੍ਰੇਲੀਆ ਟੈਸਟ ਸੀਰੀਜ਼
ਦੱਸ ਦੇਈਏ ਕਿ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 5 ਟੈਸਟ ਮੈਚਾਂ ਦੀ ਸੀਰੀਜ਼ 22 ਨਵੰਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ। 22 ਨਵੰਬਰ ਨੂੰ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਪਹਿਲਾ ਮੈਚ ਪਰਥ ਸਟੇਡੀਅਮ 'ਚ ਖੇਡਿਆ ਜਾਵੇਗਾ। ਅਜਿਹੇ 'ਚ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਭਾਰਤੀ ਟੀਮ ਇਸ ਸੀਰੀਜ਼ 'ਚ ਕਿਸ ਤਰ੍ਹਾਂ ਦਾ ਪ੍ਰਦਰਸ਼ਨ ਕਰਦੀ ਹੈ।