ਰੋਪੜ ਦੇ ਵਿਸ਼ਾਲ ਰਾਣਾ ਬਣੇ World Police Champion, ਕੈਨੇਡਾ ਤੇ ਅਮਰੀਕਾ ਦੇ ਪਹਿਲਵਾਨਾਂ ਨੂੰ ਹਰਾ ਕੇ ਗੋਲ ਮੈਡਲ 'ਤੇ ਕੀਤਾ ਕਬਜ਼ਾ
ਪੰਜਾਬ ਪੁਲਿਸ 'ਚ ਤਾਇਨਾਤ ਏਐਸਆਈ ਵਿਸ਼ਾਲ ਰਾਣਾ ਨੇ ਕੈਨੇਡਾ 'ਚ ਚੱਲ ਰਹੇ ਵਿਸ਼ਵ ਪੁਲਿਸ ਮੁਕਾਬਲਿਆਂ ਦੇ 70 ਕਿੱਲੋ ਰੇਸਲਿੰਗ ਕੈਟੇਗਰੀ ਵਿੱਚ ਗੋਲਡ ਮੈਡਲ 'ਤੇ ਕਬਜ਼ਾ ਕੀਤਾ ਹੈ।
World Police Champion 2023 : ਪੰਜਾਬ ਪੁਲਿਸ 'ਚ ਤਾਇਨਾਤ ਏਐਸਆਈ ਵਿਸ਼ਾਲ ਰਾਣਾ ਨੇ ਕੈਨੇਡਾ 'ਚ ਚੱਲ ਰਹੇ ਵਿਸ਼ਵ ਪੁਲਿਸ ਮੁਕਾਬਲਿਆਂ ਦੇ 70 ਕਿੱਲੋ ਰੇਸਲਿੰਗ ਕੈਟੇਗਰੀ ਵਿੱਚ ਗੋਲਡ ਮੈਡਲ 'ਤੇ ਕਬਜ਼ਾ ਕੀਤਾ ਹੈ। ਇਹ ਮੈਚ ਕੈਨੇਡਾ ਦੇ ਸ਼ਹਿਰ ਵਿਨੀਪੈਗ ਸ਼ਹਿਰ ਵਿੱਚ 28 ਜੁਲਾਈ ਤੋਂ 6 ਅਗਸਤ ਤੱਕ ਖੇਡੇ ਜਾ ਰਹੇ ਹਨ। ਵਿਸ਼ਾਲ ਰਾਣਾ ਨੇ ਸੈਮੀਫਾਈਨਲ 'ਚ ਅਮਰੀਕਾ ਤੇ ਕੈਨੇਡਾ ਦੇ ਆਪਣੇ ਵਿਰੋਧੀਆਂ ਨੂੰ ਹਰਾਇਆ ਹੈ।
ਵਿਸ਼ਾਲ ਰਾਣਾ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਬਲਾਕ ਅਧੀਨ ਪੈਂਦੇ ਪਿੰਡ ਮੁਕਾਰੀ ਦੇ ਜਾਮਪਾਲ ਦੇ ਰਹਿਣ ਵਾਲੇ ਹਨ। ਉਹਨਾਂ ਦੇ ਪਿਤਾ ਬਲਿੰਦਰ ਰਾਣਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵਿਸ਼ਾਲ ਰਾਣਾ ਪੁਲਿਸ ਹਿੰਦ ਕੇਸਰੀ ਦਾ ਖਿਤਾਬ ਵੀ ਹਾਸਲ ਕਰ ਚੁੱਕਾ ਹੈ। ਦੇਸ਼ ਭਰ ਦੀ ਪੁਲਿਸ ਦੇ ਬਹਾਦਰ ਸਿਪਾਹੀਆਂ ਵਿਚਕਾਰ ਇਸ ਤਰ੍ਹਾਂ ਦੇ ਮੁਕਾਬਲੇ ਪਿਛਲੇ ਲੰਮੇ ਸਮੇਂ ਤੋਂ ਪਹਿਲਾਂ ਸੂਬਾ ਪੱਧਰ 'ਤੇ, ਫਿਰ ਏਸ਼ੀਆ ਪੱਧਰ 'ਤੇ ਅਤੇ ਹੁਣ ਵਿਸ਼ਵ ਪੱਧਰ 'ਤੇ ਹੁੰਦੇ ਆ ਰਹੇ ਹਨ।
ਜਿਸ ਵਿੱਚ ਵਿਸ਼ਾਲ ਰਾਣਾ ਨੇ ਧਾਕ ਜਮਾਉਂਦੇ ਹੋਏ 70 ਕਿਲੋ ਵਰਗ ਦੇ ਪਹਿਲਵਾਨ ਮੁਕਾਬਲਿਆਂ ਵਿੱਚ ਗੋਲਡ ਮੈਡਲ ਉੱਤੇ ਕਬਜ਼ਾ ਕੀਤਾ ਹੈ। ਵਿਸ਼ਵ ਪੱਧਰ 'ਤੇ ਵਿਸ਼ਾਲ ਰਾਣਾ ਦੀ ਸ਼ਾਨਦਾਰ ਜਿੱਤ ਲਈ ਉਨ੍ਹਾਂ ਨੂੰ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਾਮ ਕੁਮਾਰ ਮੁਕਾਰੀ, ਰਾਣਾ ਸ਼ਮਸ਼ੇਰ ਸਿੰਘ, ਪੰਜਾਬ ਮੋਰਚਾ ਕਨਵੀਨਰ ਗੌਰਵ ਰਾਣਾ, ਰਾਣਾ ਜੈਨ ਸਿੰਘ, ਮਹਿੰਦਰ ਸਿੰਘ ਰਾਣਾ, ਸਾਬਕਾ ਨਗਰ ਪੰਚਾਇਤ ਨੂਰਪੁਰ ਬੇਦੀ ਦੇ ਪ੍ਰਧਾਨ ਜਗਨਨਾਥ ਭੰਡਾਰੀ, ਹਰਦੀਪ ਸਿੰਘ ਨੇ ਸਨਮਾਨਿਤ ਕੀਤਾ। ਭੁਪਿੰਦਰ ਸਿੰਘ ਮੁਕਾਰੀ ਅਤੇ ਸਮੂਹ ਇਲਾਕਾ ਨਿਵਾਸੀਆਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ