Tajinderpal Singh Gold Medal: ਏਸ਼ੀਆਈ ਖੇਡਾਂ ਵਿੱਚ ਭਾਰਤ ਨੂੰ 45ਵਾਂ ਤਮਗਾ ਮਿਲਿਆ ਹੈ। ਜਿੰਦਰਪਾਲ ਸਿੰਘ ਤੂਰ ਨੇ ਜੈਵਲਿਨ ਥ੍ਰੋਅ ਵਿੱਚ ਸੋਨ ਤਗਮਾ ਜਿੱਤਿਆ ਹੈ। ਇਸ ਤਰ੍ਹਾਂ ਤਜਿੰਦਰਪਾਲ ਸਿੰਘ ਤੂਰ ਨੇ ਲਗਾਤਾਰ ਦੂਜੀ ਵਾਰ ਏਸ਼ੀਆਈ ਖੇਡਾਂ ਵਿੱਚ ਸੋਨ ਤਗ਼ਮਾ ਜਿੱਤਿਆ ਹੈ। ਇਸ ਤੋਂ ਪਹਿਲਾਂ ਤਜਿੰਦਰਪਾਲ ਸਿੰਘ ਤੂਰ ਨੇ ਜਕਾਰਤਾ ਏਸ਼ੀਆਈ ਖੇਡਾਂ ਵਿੱਚ ਸੋਨ ਤਗ਼ਮਾ ਜਿੱਤਿਆ। ਇਸ ਦੌਰਾਨ ਪੰਜਾਬ ਦੇ ਸੀਐਮ ਭਗਵੰਤ ਨੇ ਏਸ਼ੀਅਨ ਗੇਮਜ਼ ਵਿੱਚ ਚੰਗਾ ਪ੍ਰਦਰਸ਼ਨ ਕਰ ਰਹੇ ਖਿਡਾਰੀਆਂ ਨੂੰ ਜਿੱਤ ਦੀ ਵਧਾਈ ਦਿੱਤੀ। ਉਹਨਾਂ ਟਵੀਟ ਕਰਦਿਆ ਕਿਹਾ....ਹਾਂਗਜ਼ੂ ਵਿਖੇ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਬਿਹਤਰ ਪ੍ਰਦਰਸ਼ਨ ਜਾਰੀ ਹੈ...ਅੱਜ ਪੰਜਾਬ ਦੇ ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ ਤੇ ਜ਼ੋਰਾਵਾਰ ਸਿੰਘ ਸੰਧੂ ਨੇ ਪੁਰਸ਼ ਟਰੈਪ ਟੀਮ ਵਿੱਚ ਸੋਨੇ ਅਤੇ ਹਰਮਿਲਨ ਬੈਂਸ ਨੇ 1500 ਮੀਟਰ ਅਤੇ ਰਾਜੇਸ਼ਵਰੀ ਕੁਮਾਰੀ ਨੇ ਮਹਿਲਾ ਟਰੈਪ ਟੀਮ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ...


ਅੱਜ ਦੇ ਇਨ੍ਹਾਂ ਨਤੀਜਿਆਂ ਤੋਂ ਬਾਅਦ ਹੁਣ ਤੱਕ ਪੰਜਾਬ ਦੇ 13 ਖਿਡਾਰੀਆਂ ਨੇ ਨਿਸ਼ਾਨੇਬਾਜ਼ੀ, ਕ੍ਰਿਕਟ ਤੇ ਰੋਇੰਗ ਵਿੱਚ 5 ਸੋਨੇ, 4 ਚਾਂਦੀ ਅਤੇ 3 ਕਾਂਸੀ ਦੇ ਤਮਗ਼ੇ ਜਿੱਤੇ ਹਨ...1962 ਦੀਆਂ ਜਕਾਰਤਾ ਏਸ਼ਿਆਈ ਖੇਡਾਂ ਤੋਂ ਬਾਅਦ ਪੰਜਾਬ ਦੇ ਖਿਡਾਰੀਆਂ ਨੇ ਪਹਿਲੀ ਵਾਰ ਪੰਜ ਸੋਨ ਤਮਗ਼ੇ ਜਿੱਤੇ ਹਨ...ਹਾਲੇ ਕਈ ਹੋਰ ਖਿਡਾਰੀ ਤਮਗੇ ਦੀ ਦੌੜ ਵਿੱਚ ਹਨ...ਸਾਰੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ...