(Source: ECI/ABP News/ABP Majha)
Sifat Kaur Samra: ਪੰਜਾਬੀ ਦੀ ਇਸ ਧੀ ਨੇ ਵਧਾਇਆ ਮਾਣ, ਕਾਂਸੀ ਦਾ ਤਗਮਾ ਜਿੱਤਣ 'ਤੇ ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ
Sifat Kaur Samra Wins bronze medal: ਮੀਤ ਹੇਅਰ ਨੇ ਭੋਪਾਲ ਵਿਖੇ ਕਰਵਾਏ ਜਾ ਰਹੇ ਆਈ.ਐਸ.ਐਸ.ਐਫ. ਵਿਸ਼ਵ ਕੱਪ 2023 ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ।
Sifat Kaur Samra: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭੋਪਾਲ ਵਿਖੇ ਕਰਵਾਏ ਜਾ ਰਹੇ ਆਈ.ਐਸ.ਐਸ.ਐਫ. ਵਿਸ਼ਵ ਕੱਪ 2023 ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ (Sifat Kaur Samra) ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਵਧਾਈ ਦਿੱਤੀ ਹੈ।
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਵਿਸ਼ਵ ਪੱਧਰ 'ਤੇ ਸੂਬੇ ਦੀ ਸ਼ਾਨ ਨੂੰ ਮੁੜ ਬਹਾਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਿਫ਼ਤ ਕੌਰ ਸਮਰਾ ਦੀ ਪ੍ਰਾਪਤੀ ਇਸ ਵਚਨਬੱਧਤਾ ਦੀ ਗਵਾਹੀ ਭਰਦੀ ਹੈ।
ਪੰਜਾਬ ਦੇ ਖੇਡ ਮੰਤਰੀ ਨੇ ਟਵਿੱਟਰ ਉੱਤੇ ਟਵੀਟ ਕਰਦੇ ਹੋਏ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਹੈ- ‘ਬਹੁਤ ਖੁਸ਼ੀ ਤੇ ਮਾਣ ਵਾਲੀ ਗੱਲ ਹੈ ਫਰੀਦਕੋਟ ਦੀ ਰਹਿਣ ਵਾਲੀ ਸਿਫ਼ਤ ਕੌਰ ਸਮਰਾ ਨੇ ਭੁਪਾਲ ਵਿਖੇ ਚੱਲ ਰਹੇ ਆਈ਼.ਐੱਸ.ਐੱਸ.ਐੱਫ. ਵਿਸ਼ਵ ਕੱਪ ਵਿੱਚ 50 ਮੀਟਰ ਰਾਈਫਲ ਥ੍ਰੀ ਪੁਜੀਸ਼ਨ ਵਿੱਚ ਕਾਂਸੀ ਦਾ ਤਮਗਾ ਜਿੱਤਿਆ…ਹੋਣਹਾਰ ਨਿਸ਼ਾਨੇਬਾਜ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਬਹੁਤ ਮੁਬਾਰਕਾਂ। ਪੂਰੇ ਸੂਬੇ ਨੂੰ ਤੁਹਾਡੇ ਉੱਤੇ ਮਾਣ ਹੈ’। ਇਸ ਪੋਸਟ ਉੱਤੇ ਯੂਜ਼ਰਸ ਵੀ ਕਮੈਂਟ ਕਰਕੇ ਸਿਫ਼ਤ ਨੂੰ ਵਧਾਈਆਂ ਦੇ ਰਹੇ ਹਨ।
ਜ਼ਿਕਰਯੋਗ ਹੈ ਕਿ ਸਿਫ਼ਤ ਕੌਰ ਸਮਰਾ ਨੇ 403.9 ਅੰਕ ਹਾਸਲ ਕੀਤੇ ਜਦਕਿ ਚਾਂਦੀ ਦਾ ਤਗ਼ਮਾ ਜੇਤੂ ਚੈੱਕ ਗਣਰਾਜ ਦੀ ਅਨੇਤਾ ਬ੍ਰਾਬਕੋਵਾ ਨੇ 411.3 ਅੰਕ ਅਤੇ ਸੋਨ ਤਗ਼ਮਾ ਜੇਤੂ ਚੀਨ ਦੀ ਕਿਓਨਗਿਊ ਝਾਂਗ ਨੇ 414.7 ਅੰਕ ਹਾਸਲ ਕੀਤੇ। ਪੰਜਾਬ ਦੀ ਇਸ ਧੀ ਦੀ ਕਾਮਯਾਬੀ ਉੱਤੇ ਹਰ ਕਿਸੇ ਨੂੰ ਮਾਣ ਹੈ।
ਹੋਰ ਪੜ੍ਹੋ : Rashid Khan: T20I ਵਿੱਚ ਰਾਸ਼ਿਦ ਖ਼ਾਨ ਦਾ ਕਾਰਨਾਮਾ, ਆਪਣੇ ਨਾਂਅ ਦਰਜ ਕੀਤਾ ਇਹ ਅਨੋਖਾ ਰਿਕਾਰਡ, ਜਾਣੋ ਕੀ ਹੈ ਖ਼ਾਸ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।