(Source: ECI/ABP News)
ਸੌਰਵ ਗਾਂਗੁਲੀ ਦੀ ਹਾਲਤ ਸਥਿਰ, ਮਮਤਾ ਬੈਨਰਜੀ ਨੇ ਕਿਹਾ ਡਾਕਟਰਾਂ ਦੀ ਸ਼ੁਕਰਗੁਜ਼ਾਰ ਹਾਂ
ਮਮਤਾ ਬੈਨਰਜੀ ਨੇ ਕਿਹਾ ਕਿ ਸਾਬਕਾ ਭਾਰਤੀ ਕ੍ਰਿਕਟਰ ਐਂਜੀਓਪਲਾਸਟੀ ਤੋਂ ਬਾਅਦ ਠੀਕ ਹਨ। ਗਾਂਗੁਲੀ ਨੂੰ ਵੁਡਲੈਂਡਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
![ਸੌਰਵ ਗਾਂਗੁਲੀ ਦੀ ਹਾਲਤ ਸਥਿਰ, ਮਮਤਾ ਬੈਨਰਜੀ ਨੇ ਕਿਹਾ ਡਾਕਟਰਾਂ ਦੀ ਸ਼ੁਕਰਗੁਜ਼ਾਰ ਹਾਂ Sourabh Ganguli better Mamta Banerjee thanks to doctor ਸੌਰਵ ਗਾਂਗੁਲੀ ਦੀ ਹਾਲਤ ਸਥਿਰ, ਮਮਤਾ ਬੈਨਰਜੀ ਨੇ ਕਿਹਾ ਡਾਕਟਰਾਂ ਦੀ ਸ਼ੁਕਰਗੁਜ਼ਾਰ ਹਾਂ](https://static.abplive.com/wp-content/uploads/sites/5/2021/01/03145354/sourav-ganguli.jpg?impolicy=abp_cdn&imwidth=1200&height=675)
ਕੋਲਕਾਤਾ: ਬੀਸੀਸੀਆਈ ਮੁਖੀ ਸੌਰਵ ਗਾਂਗੁਲੀ ਦੀ ਸਿਹਤ ਹੁਣ ਸਥਿਰ ਹੈ। ਸ਼ਨੀਵਾਰ ਸਿਹਤ ਵਿਗੜਨ 'ਤੇ ਉਨਾਂ ਨੂੰ ਕੋਲਕਾਤਾ ਦੇ ਵੁਡਲੈਂਡਸ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਇਸ ਦਰਮਿਆਨ ਹੀ ਪੱਛਮੀ ਬੰਗਾਲ ਦੇ ਮੁਖ ਮੰਤਰੀ ਮਮਤਾ ਬੈਨਰਜੀ ਉਨ੍ਹਾਂ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ।
ਮਮਤਾ ਬੈਨਰਜੀ ਨੇ ਕਿਹਾ ਕਿ ਸਾਬਕਾ ਭਾਰਤੀ ਕ੍ਰਿਕਟਰ ਐਂਜੀਓਪਲਾਸਟੀ ਤੋਂ ਬਾਅਦ ਠੀਕ ਹਨ। ਗਾਂਗੁਲੀ ਨੂੰ ਵੁਡਲੈਂਡਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਹਸਪਤਾਲ ਦੇ ਬਾਹਰ ਮੁਖ ਮੰਤਰੀ ਮਮਤਾ ਬੈਨਰਜੀ ਨੇ ਪੱਤਰਕਾਰਾਂ ਨੂੰ ਕਿਹਾ, 'ਉਹ ਹੁਣ ਠੀਕ ਹਨ, ਉਨ੍ਹਾਂ ਮੇਰੀ ਸਿਹਤ ਬਾਰੇ ਵੀ ਪੁੱਛਿਆ ਹੈ। ਮੈਂ ਹਸਪਤਾਲ ਦੇ ਅਧਿਕਾਰੀਆਂ ਤੇ ਡਾਕਟਰਾਂ ਦੀ ਸ਼ੁਕਰਗੁਜ਼ਾਰ ਹਾਂ।'
ਰਾਜਪਾਲ ਜਗਦੀਪ ਧਨਖੜ ਤੇ ਉਨ੍ਹਾਂ ਦੀ ਪਤਨੀ ਨੇ ਵੀ ਹਸਪਤਾਲ ਜਾਕੇ ਸੌਰਵ ਗਾਂਗੁਲੀ ਦਾ ਹਾਲ ਜਾਣਨਾ ਚਾਹਿਆ। ਉਨ੍ਹਾਂ ਕਿਹਾ, 'ਮੈਂ ਦਾਦਾ ਨੂੰ ਹਮੇਸ਼ਾਂ ਦੀ ਤਰ੍ਹਾਂ ਖੁਸ਼ਮਿਜਾਜ਼ ਦੇਖਕੇ ਰਾਹਤ ਮਹਿਸੂਸ ਕਰ ਰਿਹਾ ਹਾਂ। ਮੈਂ ਉਨ੍ਹਾਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।'
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)