ਪੜਚੋਲ ਕਰੋ
ਸੌਰਵ ਗਾਂਗੁਲੀ ਦੇ BCCI ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦੀਆਂ ਖ਼ਬਰਾਂ 'ਤੇ ਸਕੱਤਰ ਜੈ ਸ਼ਾਹ ਨੇ ਦੱਸਿਆ ਕੀ ਹੈ ਸੱਚ ?
ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਹੈ। ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਇਸ ਦੀ ਪੁਸ਼ਟੀ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ।
ਨਵੀਂ ਦਿੱਲੀ : ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਹੈ। ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਇਸ ਦੀ ਪੁਸ਼ਟੀ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਗਾਂਗੁਲੀ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ਤੋਂ ਇੱਕ ਭਾਵੁਕ ਪੋਸਟ ਸ਼ੇਅਰ ਕੀਤੀ ਸੀ।
Sourav Ganguly has not resigned as the president of BCCI: Jay Shah, BCCI Secretary to ANI pic.twitter.com/C2O3r550aL
— ANI (@ANI) June 1, 2022
ਇਸ ਪੋਸਟ 'ਚ ਉਨ੍ਹਾਂ ਨੇ ਹੁਣ ਤੱਕ ਦੇ ਸਫਰ ਲਈ ਪ੍ਰਸ਼ੰਸਕਾਂ ਅਤੇ ਸਾਥੀ ਖਿਡਾਰੀਆਂ ਦਾ ਧੰਨਵਾਦ ਕੀਤਾ ਹੈ। ਗਾਂਗੁਲੀ ਦੇ ਇਸ ਅਹੁਦੇ ਤੋਂ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਜਾ ਰਹੇ ਹਨ। ਗਾਂਗੁਲੀ ਦਾ ਕਾਰਜਕਾਲ ਸਤੰਬਰ 2022 ਵਿੱਚ ਖਤਮ ਹੋਣਾ ਸੀ।
ਗਾਂਗੁਲੀ ਨੇ ਟਵਿਟਰ 'ਤੇ ਲਿਖਿਆ, 'ਸਾਲ 2022 ਕ੍ਰਿਕਟ 'ਚ ਮੇਰਾ 30ਵਾਂ ਸਾਲ ਹੈ। ਜਦੋਂ ਤੋਂ ਮੈਂ 1992 ਵਿੱਚ ਖੇਡਣਾ ਸ਼ੁਰੂ ਕੀਤਾ, ਉਦੋਂ ਤੋਂ ਕ੍ਰਿਕਟ ਨੇ ਮੈਨੂੰ ਬਹੁਤ ਕੁਝ ਦਿੱਤਾ ਹੈ। ਸਭ ਤੋਂ ਮਹੱਤਵਪੂਰਨ,ਇਸ ਨੇ ਮੈਨੂੰ ਤੁਹਾਡੇ ਸਾਰਿਆਂ ਦਾ ਸਮਰਥਨ ਦਿੱਤਾ ਹੈ। ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ,ਜੋ ਮੇਰੀ ਯਾਤਰਾ ਦਾ ਹਿੱਸਾ ਰਹੇ ਹਨ। ਅੱਜ ਮੈਂ ਕੁਝ ਅਜਿਹਾ ਸ਼ੁਰੂ ਕਰਨ ਦੀ ਯੋਜਨਾ ਬਣਾ ਰਿਹਾ ਹਾਂ ,ਜੋ ਮੈਨੂੰ ਲੱਗਦਾ ਹੈ ਕਿ ਸ਼ਾਇਦ ਬਹੁਤ ਸਾਰੇ ਲੋਕਾਂ ਦੀ ਮਦਦ ਕਰੇਗਾ। ਮੈਨੂੰ ਉਮੀਦ ਹੈ ਕਿ ਤੁਸੀਂ ਜ਼ਿੰਦਗੀ ਦੇ ਇਸ ਨਵੇਂ ਅਧਿਆਏ ਵਿੱਚ ਮੇਰੇ ਨਾਲ ਰਹੋਗੇ।

— Sourav Ganguly (@SGanguly99) June 1, 2022
ਗਾਂਗੁਲੀ ਨੇ ਹਾਲ ਹੀ ਵਿੱਚ ਇੱਕ ਟਵੀਟ ਵਿੱਚ ਐਲਾਨ ਕੀਤਾ ਹੈ ਕਿ ਉਹ ਲੋਕਾਂ ਦੀ ਬਿਹਤਰੀ ਲਈ ਕੁਝ ਨਵਾਂ ਕੰਮ ਕਰਨ ਜਾ ਰਹੇ ਹਨ ਪਰ ਲੋਕ ਉਸਦੇ ਟਵੀਟ ਨੂੰ ਲੈ ਕੇ ਕਿਆਸ ਲਗਾ ਰਹੇ ਹਨ ਕਿ ਗਾਂਗੁਲੀ ਕੀ ਕਰਨ ਜਾ ਰਹੇ ਹਨ। ਕਈ ਲੋਕਾਂ ਦਾ ਮੰਨਣਾ ਹੈ ਕਿ ਗਾਂਗੁਲੀ ਹੁਣ ਕ੍ਰਿਕਟ ਤੋਂ ਬਾਅਦ ਰਾਜਨੀਤੀ 'ਚ ਆਪਣਾ ਕਰੀਅਰ ਸ਼ੁਰੂ ਕਰਨ ਜਾ ਰਹੇ ਹਨ।
Follow ਸਪੋਰਟਸ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement