ਪੜਚੋਲ ਕਰੋ
Advertisement
Sourav Ganguly : BCCI ਪ੍ਰਧਾਨ ਸੌਰਵ ਗਾਂਗੁਲੀ ਨੇ ਮੰਗਿਆ ਸਮਰਥਨ, ਕਿਹਾ - ਨਵੀਂ ਸ਼ੁਰੂਆਤ ਕਰਨ ਜਾ ਰਿਹਾ
ਭਾਰਤੀ ਕ੍ਰਿਕੇਟ ਟੀਮ ਦੇ ਮਹਾਨ ਕਪਤਾਨਾਂ ਵਿੱਚੋਂ ਇੱਕ BCCI ਦੇ ਮੌਜੂਦਾ ਪ੍ਰਧਾਨ ਸੌਰਵ ਗਾਂਗੁਲੀ ਇੱਕ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ।
ਨਵੀਂ ਦਿੱਲੀ : ਭਾਰਤੀ ਕ੍ਰਿਕੇਟ ਟੀਮ ਦੇ ਮਹਾਨ ਕਪਤਾਨਾਂ ਵਿੱਚੋਂ ਇੱਕ BCCI ਦੇ ਮੌਜੂਦਾ ਪ੍ਰਧਾਨ ਸੌਰਵ ਗਾਂਗੁਲੀ ਇੱਕ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਸੋਸ਼ਲ ਮੀਡੀਆ 'ਤੇ ਇਕ ਵਿਸ਼ੇਸ਼ ਸੰਦੇਸ਼ ਜਾਰੀ ਕਰਦੇ ਹੋਏ ਉਨ੍ਹਾਂ ਨੇ ਆਪਣੇ ਫ਼ੈਨਜ ਤੋਂ ਸਮਰਥਨ ਮੰਗਿਆ ਅਤੇ ਕਿਹਾ ਕਿ ਉਹ ਅੱਜ ਇਕ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਾਂ। ਹੁਣ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਇਹ ਸ਼ੁਰੂਆਤ ਕੀ ਹੈ ਪਰ ਉਨ੍ਹਾਂ ਦੇ ਰਾਜਨੀਤੀ 'ਚ ਆਉਣ ਨੂੰ ਲੈ ਕੇ ਅਟਕਲਾਂ ਲਗਾਈਆਂ ਜਾ ਰਹੀਆਂ ਹਨ।
ਗਾਂਗੁਲੀ ਨੇ ਟਵੀਟ ਕੀਤਾ, "ਮੈਂ ਆਪਣਾ ਸਫ਼ਰ ਸਾਲ 1992 ਵਿੱਚ ਸ਼ੁਰੂ ਕੀਤਾ ਸੀ, 2022 ਮੇਰੇ ਕ੍ਰਿਕਟ ਕਰੀਅਰ ਦੇ 30 ਸਾਲ ਪੂਰੇ ਕਰਨ ਦਾ ਸਾਲ ਹੈ। ਉਦੋਂ ਤੋਂ ਲੈ ਕੇ ਹੁਣ ਤੱਕ ਕ੍ਰਿਕਟ ਨੇ ਮੈਨੂੰ ਬਹੁਤ ਕੁਝ ਦਿੱਤਾ ਹੈ। ਸਭ ਤੋਂ ਮਹੱਤਵਪੂਰਨ ਇਸ ਨੇ ਮੈਨੂੰ ਤੁਹਾਡਾ ਸਾਰਿਆਂ ਦਾ ਸਮਰਥਨ ਦਿਵਾਇਆ ਹੈ।
ਮੈਂ ਅੱਜ ਹਰ ਇੱਕ ਸਮਰਥਕ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ , ਜਿਨ੍ਹਾਂ ਨੇ ਵੀ ਮੇਰੇ ਇਸ ਸਫ਼ਰ ਵਿੱਚ ਹਿੱਸਾ ਲਿਆ ਅਤੇ ਮੈਨੂੰ ਅੱਜ ਏਥੇ ਤੱਕ ਪਹੁੰਚਾਇਆ ਹੈ, ਅੱਜ ਮੈਂ ਇੱਕ ਅਜਿਹਾ ਕੰਮ ਸ਼ੁਰੂ ਕਰਨ ਦੀ ਯੋਜਨਾ ਬਣਾ ਰਿਹਾ ਹਾਂ, ਜਿਸਦਾ ਮੈਨੂੰ ਉਮੀਦ ਹੈ ਕਿ ਹੋਰ ਬਹੁਤ ਸਾਰੇ ਲੋਕਾਂ ਨੂੰ ਲਾਭ ਹੋਵੇਗਾ। ਮੈਨੂੰ ਉਮੀਦ ਹੈ ਕਿ ਤੁਸੀਂ ਮੇਰੀ ਜ਼ਿੰਦਗੀ ਦੇ ਇਸ ਨਵੇਂ ਅਧਿਆਏ ਵਿੱਚ ਮੇਰੇ ਨਾਲ ਜੁੜੋਗੇ।
— Sourav Ganguly (@SGanguly99) June 1, 2022
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਸਪੋਰਟਸ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿਹਤ
ਲਾਈਫਸਟਾਈਲ
ਤਕਨਾਲੌਜੀ
Advertisement