ਪੜਚੋਲ ਕਰੋ

86 ਰਨ ਤੋਂ ਅੱਗੇ ਨਹੀਂ ਵੱਧ ਸਕੀ ਲੀਡ

ਹੋਬਾਰਟ - ਦਖਣੀ ਅਫਰੀਕਾ ਅਤੇ ਆਸਟ੍ਰੇਲੀਆ ਵਿਚਾਲੇ ਹੋਬਾਰਟ 'ਚ ਸ਼ਨੀਵਾਰ ਤੋਂ ਸ਼ੁਰੂ ਹੋਏ ਦੂਜੇ ਟੈਸਟ ਮੈਚ 'ਚ ਦੂਜੇ ਦਿਨ ਦਾ ਖੇਡ ਮੀਂਹ ਦੀ ਭੇਂਟ ਚੜ੍ਹ ਗਿਆ। ਮੈਚ ਦੇ ਦੂਜੇ ਦਿਨ ਖੇਡ ਸ਼ੁਰੂ ਹੀ ਨਹੀਂ ਹੋ ਸਕਿਆ ਅਤੇ ਲਗਾਤਾਰ ਪੈਂਦੇ ਮੀਂਹ ਕਾਰਨ ਦਿਨ ਦਾ ਖੇਡ ਰੱਦ ਕਰਨਾ ਪਿਆ। ਮੈਚ ਦੇ ਪਹਿਲੇ ਦਿਨ ਆਸਟ੍ਰੇਲੀਆ ਦੀ ਪੂਰੀ ਟੀਮ 85 ਰਨ 'ਤੇ ਹੀ ਨਿਪਟ ਗਈ ਸੀ। ਆਸਟ੍ਰੇਲੀਆ ਦੀ ਟੀਮ ਪਹਿਲੀ ਪਾਰੀ 'ਚ ਗੇਂਦਬਾਜ਼ੀ ਲਈ ਚੰਗੀ ਸਾਬਿਤ ਹੋ ਰਹੀ ਵਿਕਟ 'ਤੇ 32.5 ਓਵਰ ਹੀ ਟਿਕ ਸਕੀ। ਜਵਾਬ 'ਚ ਅਫਰੀਕੀ ਟੀਮ ਨੇ ਪਹਿਲੇ ਦਿਨ ਦਾ ਖੇਡ ਖਤਮ ਹੋਣ ਤਕ 5 ਵਿਕਟ ਗਵਾ ਕੇ 171 ਰਨ ਬਣਾ ਲਏ ਸਨ। ਅਫਰੀਕੀ ਟੀਮ ਨੇ ਪਹਿਲੇ ਹੀ ਦਿਨ 86 ਰਨ ਦੀ ਲੀਡ ਹਾਸਿਲ ਕਰ ਲਈ ਸੀ। 
Steven-Smith-of-Australia-bats211  ukgi21
 
ਆਸਟ੍ਰੇਲੀਆ - 85 ਆਲ ਆਊਟ 
 
ਆਸਟ੍ਰੇਲੀਆ ਲਈ ਟੀਮ ਦੇ ਕਪਤਾਨ ਸਟੀਵਨ ਸਮਿਥ ਨੇ 48 ਰਨ ਦੀ ਨਾਬਾਦ ਪਾਰੀ ਖੇਡੀ। ਪਰ ਆਸਟ੍ਰੇਲੀਆ ਦੇ ਬਾਕੀ ਬੱਲੇਬਾਜ ਕਦ ਮੈਦਾਨ 'ਤੇ ਆਏ ਅਤੇ ਕਦ ਵਾਪਿਸ ਚਲੇ ਗਏ, ਇਸਦਾ ਪਤਾ ਹੀ ਨਹੀਂ ਲੱਗਾ। ਆਸਟ੍ਰੇਲੀਆ ਦੇ 8 ਬੱਲੇਬਾਜ ਤਾਂ 5 ਰਨ ਦੇ ਸਕੋਰ ਤਕ ਵੀ ਨਹੀਂ ਪਹੁੰਚ ਸਕੇ। ਜੇਕਰ ਸਮਿਥ ਦੇ ਬੱਲੇ ਤੋਂ ਰਨ ਨਾ ਨਿਕਲੇ ਹੁੰਦੇ ਤਾਂ ਆਸਟ੍ਰੇਲੀਆ ਲਈ 50 ਰਨ ਤਕ ਪਹੁੰਚਣਾ ਵੀ ਮੁਸ਼ਕਿਲ ਹੋ ਸਕਦਾ ਸੀ। 
Vernon-Philander-Player-of-the-match-for-his-all-round-performance  cricket-south-africa-n
 
ਫਿਲੈਂਡਰ ਨੇ ਝਟਕੇ 5 ਵਿਕਟ 
 
ਦਖਣੀ ਅਫਰੀਕਾ ਦੀ ਟੀਮ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ। ਅਫਰੀਕੀ ਟੀਮ ਲਈ ਫਿਲੈਂਡਰ ਸਭ ਤੋਂ ਸਫਲ ਗੇਂਦਬਾਜ਼ ਸਾਬਿਤ ਹੋਏ। ਫਿਲੈਂਡਰ ਨੇ 10.1 ਓਵਰਾਂ 'ਚ 21 ਰਨ ਦੇਕੇ 5 ਵਿਕਟ ਹਾਸਿਲ ਕੀਤੇ। ਦੂਜੇ ਪਾਸੇ ਕਾਈਲ ਐਬੌਟ ਨੇ 12.4 ਓਵਰਾਂ 'ਚ 41 ਰਨ ਦੇਕੇ 3 ਵਿਕਟ ਝਟਕੇ। ਅਫਰੀਕੀ ਪੇਸ ਜੋੜੀ ਸਾਹਮਣੇ ਆਸਟ੍ਰੇਲੀਆ ਦੇ ਬੱਲੇਬਾਜ ਫਲਾਪ ਸਾਬਿਤ ਹੋਏ। 
url  HashimAmla_AP_NEW
 
ਦਖਣੀ ਅਫਰੀਕਾ - 171/5 
 
ਆਸਟ੍ਰੇਲੀਆ ਦੇ ਪਹਿਲੀ ਪਾਰੀ 'ਚ ਖੜੇ ਕੀਤੇ 85 ਰਨ ਦੇ ਸਕੋਰ ਦੇ ਜਵਾਬ 'ਚ ਅਫਰੀਕੀ ਟੀਮ ਨੇ ਦਿਨ ਦਾ ਖੇਡ ਖਤਮ ਹੋਣ ਤਕ 5 ਵਿਕਟਾਂ ਦੇ ਨੁਕਸਾਨ 'ਤੇ 171 ਰਨ ਬਣਾ ਲਏ ਸਨ। ਅਫਰੀਕੀ ਟੀਮ ਲਈ ਹਾਸ਼ਿਮ ਆਮਲਾ ਨੇ 47 ਰਨ ਦੀ ਪਾਰੀ ਖੇਡੀ। ਬਾਵੂਮਾ (38*) ਅਤੇ ਕਵਿੰਟਨ ਡੀ ਕਾਕ (28*) ਨੇ ਮਿਲਕੇ 6ਵੇਂ ਵਿਕਟ ਲਈ 49 ਰਨ ਦੀ ਨਾਬਾਦ ਪਾਰਟਨਰਸ਼ਿਪ ਕਰ ਲਈ ਸੀ। ਆਸਟ੍ਰੇਲੀਆ ਲਈ ਮਿਚਲ ਸਟਾਰਕ ਨੇ 3 ਅਤੇ ਜੌਸ਼ ਹੇਜ਼ਲਵੁਡ ਨੇ 2 ਵਿਕਟ ਹਾਸਿਲ ਕੀਤੇ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget