Sunil Gavaskar Praised KL Rahul: ਸਾਬਕਾ ਭਾਰਤੀ ਕਪਤਾਨ ਅਤੇ ਆਪਣੇ ਸਮੇਂ ਦੇ ਮਹਾਨ ਬੱਲੇਬਾਜ਼ ਸੁਨੀਲ ਗਾਵਸਕਰ ਦਾ ਮੰਨਣਾ ਹੈ ਕਿ ਭਾਰਤੀ ਕ੍ਰਿਕਟ ਬੋਰਡ (ਬੀਸੀਸੀਆਈ BCCI) ਨੂੰ ਭਵਿੱਖ ਬਾਰੇ ਸੋਚਣਾ ਚਾਹੀਦਾ ਹੈ। ਅਜਿਹੀ ਸਥਿਤੀ ਵਿੱਚ, ਅਗਲੇ ਕਪਤਾਨ ਨੂੰ ਹੁਣ ਤੋਂ ਤਿਆਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਐਲ ਰਾਹੁਲ ਨੂੰ ਭਵਿੱਖ ਦੇ ਕਪਤਾਨ ਵਜੋਂ ਵੇਖਿਆ ਜਾ ਸਕਦਾ ਹੈ।


ਬੀਸੀਸੀਆਈ (BCCI) ਕੇਐਲ ਰਾਹੁਲ ਨੂੰ ਨਿਯੁਕਤ ਕਰੇ ਉਪ ਕਪਤਾਨ: ਗਾਵਸਕਰ
ਗਾਵਸਕਰ ਚਾਹੁੰਦੇ ਹਨ ਕਿ ਬੀਸੀਸੀਆਈ ਰਾਹੁਲ ਨੂੰ ਫਿਲਹਾਲ ਭਾਰਤ ਦਾ ਉਪ ਕਪਤਾਨ ਬਣਾਵੇ। ਤੁਹਾਨੂੰ ਦੱਸ ਦੇਈਏ ਕਿ ਮੌਜੂਦਾ ਕਪਤਾਨ ਵਿਰਾਟ ਕੋਹਲੀ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਉਹ ਅਗਲੇ ਮਹੀਨੇ ਸ਼ੁਰੂ ਹੋਣ ਵਾਲੇ ਆਈਸੀਸੀ ਟੀ-20 ਵਿਸ਼ਵ ਕੱਪ ਤੋਂ ਬਾਅਦ ਟੀ-20 ਅੰਤਰਰਾਸ਼ਟਰੀ ਵਿੱਚ ਟੀਮ ਇੰਡੀਆ ਦੇ ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ, ਜਿਸ ਤੋਂ ਬਾਅਦ ਭਾਰਤ ਦੇ ਉਪ ਕਪਤਾਨ ਰੋਹਿਤ ਸ਼ਰਮਾ ਕਪਤਾਨ ਦੀ ਭੂਮਿਕਾ ਨਿਭਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ।

ਰੋਹਿਤ ਫਿਲਹਾਲ ਸੀਮਤ ਓਵਰਾਂ ਵਿੱਚ ਉਪ ਕਪਤਾਨ ਹੈ ਤੇ ਜੇਕਰ ਉਸ ਨੂੰ ਕਪਤਾਨ ਬਣਾਇਆ ਜਾਂਦਾ ਹੈ ਤਾਂ ਉਪ ਕਪਤਾਨ ਦੀ ਸੀਟ ਵੀ ਖਾਲੀ ਹੋ ਜਾਵੇਗੀ। ਸੁਨੀਲ ਗਾਵਸਕਰ ਨੇ ਇੱਕ ਮੀਡੀਆ ਹਾਊਸ ਨਾਲ ਗੱਲਬਾਤ ਕਰਦਿਆਂ ਕਿਹਾ,"ਇਹ ਚੰਗੀ ਗੱਲ ਹੈ ਕਿ ਬੀਸੀਸੀਆਈ ਅੱਗੇ ਦੇਖ ਰਿਹਾ ਹੈ। ਅੱਗੇ ਸੋਚਣਾ ਜ਼ਰੂਰੀ ਹੈ। ਜੇ ਭਾਰਤ ਨਵੇਂ ਕਪਤਾਨ ਨੂੰ ਤਿਆਰ ਕਰਨਾ ਚਾਹੁੰਦਾ ਹੈ, ਤਾਂ ਰਾਹੁਲ ਨੂੰ ਵੇਖਿਆ ਜਾ ਸਕਦਾ ਹੈ। ਉਸ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ। ਹੁਣ ਵੀ ਇੰਗਲੈਂਡ ਵਿੱਚ ਉਸ ਦੀ ਬੱਲੇਬਾਜ਼ੀ ਬਹੁਤ ਵਧੀਆ ਸੀ।’’

 

 

 


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


ਇਹ ਵੀ ਪੜ੍ਹੋ: ਤਪਦੀ ਗਰਮੀ 'ਚ ਚਲਾਉਂਦੇ ਹੋ CNG ਕਾਰ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ