Ind vs Pak, T20 WC LIVE: ਭਾਰਤ ਨੇ ਪਾਕਿਸਤਾਨ ਅੱਗੇ ਰੱਖਿਆ 152 ਦੋੜਾਂ ਦਾ ਟੀਚਾ
T20 World Cup, Ind vs Pak LIVE: ਭਾਰਤ ਤੇ ਪਾਕਿਸਤਾਨ ਅੱਜ ਲੰਬੇ ਸਮੇਂ ਮਗਰੋਂ ਆਹਮੋ-ਸਾਹਮਣੇ ਹੋਣਗੇ। ਆਈਸੀਸੀ ਟੀ-20 ਵਿਸ਼ਵ ਕੱਪ ਵਿੱਚ ਰਵਾਇਤੀ ਵਿਰੋਧ ਟੀਮਾਂ ਆਪਸ ਵਿੱਚ ਭਿੜਨਗੀਆਂ।
ਭਾਰਤੀ ਟੀਮ ਨੇ 7 ਵਿਕਟਾਂ ਗੁਆ ਕੇ 151 ਦੋੜਾਂ ਬਣਾਈਆਂ ਹਨ। ਪਾਕਿਸਤਾਨ ਨੂੰ 152 ਦੋੜਾਂ ਦਾ ਟੀਚਾ।
ਵਿਰਾਟ ਕੋਹਲੀ 49 ਗੇਂਦਾ 'ਚ 57 ਦੋੜਾਂ ਬਣਾ ਕੇ ਹੋਏ ਆਊਟ
ਕੋਹਲੀ 57 ਦੋੜਾਂ 'ਤੇ ਨਾਬਾਦ ਹਨ।ਜਡੇਜਾ ਮਗਰੋਂ ਹਾਰਦਿਕ ਪਾਂਡਿਆ ਕਰੀਜ਼ 'ਤੇ ਹਨ।ਟੀਮ ਇੰਡੀਆ ਹੁਣ ਆਖਰੀ ਓਵਰਾਂ 'ਚ ਵੱਡੇ ਸ਼ਾਟ ਖੇਡਣ ਦੀ ਕੋਸ਼ਿਸ਼ ਕਰ ਰਹੀ ਹੈ।
ਵਿਰਾਟ ਕੋਹਲੀ ਨੇ ਆਪਣਾ ਅਰਧ ਸੈਂਕੜਾ ਪੂਰਾ ਕਰ ਲਿਆ ਹੈ।ਇਸ ਦੇ ਨਾਲ ਹੀ ਭਾਰਤ ਨੂੰ ਇੱਕ ਹੋਰ ਝਟਕਾ ਲੱਗਾ ਹੈ।ਜਡੇਜਾ ਕੈਚ ਆਊਟ ਹੋ ਕਿ ਪਵੇਲੀਅਨ ਪਰਤ ਚੁੱਕੇ ਹਨ।
ਭਾਰਤ ਨੇ ਸ਼ਾਨਦਾਰ ਵਾਪਸੀ ਕਰਦੇ ਹੋਏ 100 ਦਾ ਅੰਕੜਾ ਪਾਰ ਕਰ ਲਿਆ ਹੈ।ਭਾਰਤ ਦੀ ਕੋਸ਼ਿਸ਼ ਰਹੇਗੀ ਕਿ ਪਾਕਿਸਤਾਨ ਨੂੰ 150 ਤੋਂ ਵੱਧ ਦਾ ਟੀਚਾ ਦਿੱਤਾ ਜਾਵੇ।ਕਪਤਾਨ ਵਿਰਾਟ ਕੋਹਲੀ ਸ਼ਾਨਦਾਰ ਪਾਰੀ ਖੇਡ ਰਹੇ ਹਨ।
30 ਗੇਂਦਾ 'ਚ 39 ਰਨ ਬਣਾ ਕੇ ਰਿਸ਼ਭ ਪੰਤ ਵੀ ਆਊਟ। ਭਾਰਤ ਦਾ ਸਕੋਰ 84/4
ਡਰਿੰਕਸ ਬਰੇਕ ਤੋਂ ਬਾਅਦ ਹਰੀਸ ਰਾਊਫ ਗੇਂਦਬਾਜ਼ੀ ਕਰਨ ਆਇਆ। ਰੌਫ ਨੇ ਇਸ ਓਵਰ ਵਿੱਚ ਚੰਗੀ ਗੇਂਦਬਾਜ਼ੀ ਕੀਤੀ ਅਤੇ ਸਿਰਫ 5 ਦੌੜਾਂ ਦਿੱਤੀਆਂ। ਉਸ ਨੇ ਵਾਈਡ ਗੇਂਦ ਵੀ ਸੁੱਟੀ। ਟੀਮ ਇੰਡੀਆ ਨੂੰ ਇਸ ਓਵਰ ਵਿੱਚ 6 ਦੋੜਾਂ ਮਿਲੀਆਂ। ਭਾਰਤ ਦਾ ਸਕੋਰ 11 ਓਵਰਾਂ ਦੇ ਬਾਅਦ 66/3
ਰਿਸ਼ਭ ਪੰਤ ਨੇ ਮੁਹੰਮਦ ਹਫੀਜ਼ ਦੇ ਇਸ ਓਵਰ ਦੀ ਦੂਜੀ ਗੇਂਦ 'ਤੇ ਚੌਕਾ ਮਾਰਿਆ। ਇਸ ਓਵਰ 'ਚ ਦੋਵਾਂ ਬੱਲੇਬਾਜ਼ਾਂ ਨੇ 8 ਦੌੜਾਂ ਬਣਾਈਆਂ। ਵਿਰਾਟ ਕੋਹਲੀ 28 ਅਤੇ ਰਿਸ਼ਭ ਪੰਤ 19 ਦੌੜਾਂ ਬਣਾ ਕੇ ਖੇਡ ਰਹੇ ਹਨ। ਟੀਮ ਇੰਡੀਆ ਦਾ ਸਕੋਰ 10 ਓਵਰਾਂ ਦੇ ਬਾਅਦ 60/3
ਸੁਰਯਾ ਕੁਮਾਰ ਯਾਦਵ 11 ਦੋੜਾਂ ਬਣਾ ਕੇ ਕੈਚ ਆਊਟ ਹੋ ਗਏ।
ਇਮਾਦ ਵਸੀਮ ਇੱਕ ਵਾਰ ਫਿਰ ਗੇਂਦਬਾਜ਼ੀ ਕਰਨ ਆਏ ਹਨ। ਉਸ ਨੇ ਆਖਰੀ ਓਵਰ ਵਿੱਚ ਕਿਫਾਇਤੀ ਗੇਂਦਬਾਜ਼ੀ ਕੀਤੀ। ਇਸ ਓਵਰ ਦੀ ਆਖਰੀ ਗੇਂਦ 'ਤੇ ਸੂਰਿਆਕੁਮਾਰ ਯਾਦਵ ਨੇ ਚੌਕਾ ਜੜਿਆ। ਇਸ ਓਵਰ 'ਚ ਦੋਵਾਂ ਬੱਲੇਬਾਜ਼ਾਂ ਨੇ 7 ਦੌੜਾਂ ਬਣਾਈਆਂ। 4 ਓਵਰਾਂ ਬਾਅਦ ਟੀਮ ਇੰਡੀਆ ਦਾ ਸਕੋਰ 21/2 ਹੈ
ਭਾਰਤ ਦੀ ਖਰਾਬ ਸ਼ੁਰੂਆਤ, ਰੋਹਿਤ ਸ਼ਰਮਾ ਅਤੇ ਕੇ ਐਲ ਰਾਹੁਲ ਆਊਟ। ਭਾਰਤ ਦਾ ਸਕੋਰ 6/02
1992 ਦੇ ਵਨਡੇ ਵਿਸ਼ਵ ਕੱਪ ਵਿੱਚ ਭਾਰਤ ਦੇ ਸਾਬਕਾ ਵਿਕਟਕੀਪਰ ਬੱਲੇਬਾਜ਼ ਕਿਰਨ ਮੋਰੇ ਤੇ ਪਾਕਿਸਤਾਨ ਦੇ ਸਾਬਕਾ ਦਿੱਗਜ ਜਾਵੇਦ ਮੀਆਂਦਾਦ ਵਿੱਚ ਝਗੜੇ ਦੀ ਘਟਨਾ ਹੋਵੇ ਜਾਂ 2010 ਦੇ ਏਸ਼ੀਆ ਕੱਪ ਵਿੱਚ ਗੌਤਮ ਗੰਭੀਰ ਤੇ ਕਾਮਰਾਨ ਅਕਮਲ ਦੇ ਵਿੱਚ ਝਗੜੇ ਦੀ ਘਟਨਾ ਹੋਵੇ।
ਭਾਰਤ ਤੇ ਪਾਕਿਸਤਾਨ ਦੇ ਮੈਚਾਂ ਵਿੱਚ ਅਕਸਰ ਦੋਨਾਂ ਟੀਮਾਂ ਵਿੱਚ ਤਣਾਅ ਦਾ ਮਾਹੌਲ ਹੁੰਦਾ ਹੈ। ਕ੍ਰਿਕਟ ਦਾ ਮੈਦਾਨ ਵੀ ਦੋਵਾਂ ਦੇਸ਼ਾਂ ਵਿਚਾਲੇ ਗਰਮ ਆਦਾਨ-ਪ੍ਰਦਾਨ ਦੇ ਮਾਹੌਲ ਤੋਂ ਅਛੂਤਾ ਨਹੀਂ ਹੈ। ਹੁਣ ਤੱਕ ਦੇ ਰਿਕਾਰਡਾਂ ਦੀ ਗੱਲ ਕਰੀਏ ਤਾਂ ਦੋਵੇਂ ਟੀਮਾਂ ਵਨਡੇ ਤੇ ਟੀ-20 ਵਿਸ਼ਵ ਕੱਪ ਸਮੇਤ ਦੋ ਵਾਰ ਆਹਮੋ-ਸਾਹਮਣੇ ਹੋ ਚੁੱਕੀਆਂ ਹਨ। ਇਨ੍ਹਾਂ ਵਿੱਚੋਂ ਪੰਜ ਮੈਚ ਟੀ-20 ਵਿਸ਼ਵ ਕੱਪ ਵਿੱਚ ਖੇਡੇ ਗਏ ਹਨ। ਇਸ ਤੋਂ ਇਲਾਵਾ ਏਸ਼ੀਆ ਕੱਪ ਸਮੇਤ ਕਈ ਹੋਰ ਟੂਰਨਾਮੈਂਟਾਂ 'ਚ ਵੀ ਦੋਵੇਂ ਟੀਮਾਂ ਆਹਮੋ-ਸਾਹਮਣੇ ਹੋ ਚੁੱਕੀਆਂ ਹਨ। ਇਨ੍ਹਾਂ ਹਾਈ ਵੋਲਟੇਜ ਮੁਕਾਬਲਿਆਂ ਵਿੱਚ ਅਕਸਰ ਝੜਪਾਂ ਦੀਆਂ ਘਟਨਾਵਾਂ ਵਾਪਰਦੀਆਂ ਰਹੀਆਂ ਹਨ।
ਟੀ-20 ਵਿਸ਼ਵ ਕੱਪ 2012 ਵਿੱਚ ਭਾਰਤ ਤੇ ਪਾਕਿਸਤਾਨ ਵਿਚਾਲੇ ਸੁਪਰ 8 ਦਾ ਗਰੁੱਪ 2 ਖੇਡਿਆ ਗਿਆ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ 19.4 ਓਵਰਾਂ 'ਚ ਸਿਰਫ 128 ਦੌੜਾਂ' ਤੇ ਆਲ ਆਊਟ ਹੋ ਗਈ। ਭਾਰਤ ਲਈ ਲਕਸ਼ਮੀਪਤੀ ਬਾਲਾਜੀ ਨੇ ਤਿੰਨ ਜਦਕਿ ਅਸ਼ਵਿਨ ਤੇ ਯੁਵਰਾਜ ਸਿੰਘ ਨੇ ਦੋ-ਦੋ ਵਿਕਟਾਂ ਲਈਆਂ। ਭਾਰਤ ਨੇ ਇਹ ਟੀਚਾ 17 ਓਵਰਾਂ ਵਿੱਚ ਹਾਸਲ ਕਰ ਲਿਆ ਤੇ ਮੈਚ ਅੱਠ ਵਿਕਟਾਂ ਨਾਲ ਜਿੱਤ ਲਿਆ। ਟੀਮ ਲਈ ਵਿਰਾਟ ਕੋਹਲੀ ਨੇ ਸਭ ਤੋਂ ਵੱਧ 78 ਦੌੜਾਂ ਦੀ ਪਾਰੀ ਖੇਡੀ।
ਟੀ-20 ਵਿਸ਼ਵ ਕੱਪ 2014 ਵਿੱਚ ਭਾਰਤ ਤੇ ਪਾਕਿਸਤਾਨ ਵਿਚਾਲੇ ਗਰੁੱਪ 2 ਦਾ ਮੈਚ ਖੇਡਿਆ ਗਿਆ ਸੀ। ਭਾਰਤ ਨੇ ਇਹ ਮੈਚ ਸੱਤ ਵਿਕਟਾਂ ਨਾਲ ਜਿੱਤ ਲਿਆ। ਭਾਰਤ ਦੇ ਗੇਂਦਬਾਜ਼ਾਂ ਨੇ ਪਾਕਿਸਤਾਨੀ ਟੀਮ ਨੂੰ 130 ਦੌੜਾਂ ਦੇ ਸਕੋਰ ਤੱਕ ਸੀਮਤ ਕਰ ਦਿੱਤਾ। ਇਸ ਤੋਂ ਬਾਅਦ ਭਾਰਤ ਨੇ ਤਿੰਨ ਵਿਕਟਾਂ ਦੇ ਨੁਕਸਾਨ 'ਤੇ 18.3 ਓਵਰਾਂ 'ਚ ਟੀਚਾ ਹਾਸਲ ਕਰ ਲਿਆ।
ਦੂਜੇ ਪਾਸੇ ਪਾਕਿਸਤਾਨ ਦੀ ਟੀਮ ਵਿੱਚ ਬਾਬਰ ਆਜ਼ਮ (ਕਪਤਾਨ), ਮੁਹੰਮਦ ਰਿਜ਼ਵਾਨ, ਫਖਰ ਜ਼ਮਾਨ, ਮੁਹੰਮਦ ਹਫੀਜ਼, ਸ਼ੋਏਬ ਮਲਿਕ, ਆਸਿਫ ਅਲੀ, ਇਮਾਦ ਵਸੀਮ, ਸ਼ਾਦਾਬ ਖਾਨ, ਸ਼ਾਹੀਨ ਅਫਰੀਦੀ, ਹਸਨ ਅਲੀ, ਹਰੀਸ ਰਾਉਫ, ਹੈਦਰ ਅਲੀ ਹਨ।
ਟੀ-20 ਵਿਸ਼ਵ ਕੱਪ ਲਈ ਟੀਮ ਇੰਡੀਆ ਵਿੱਚ ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉਪ-ਕਪਤਾਨ), ਕੇਐਲ ਰਾਹੁਲ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ (ਵਿਕਟਕੀਪਰ), ਈਸ਼ਾਨ ਕਿਸ਼ਨ, ਹਾਰਦਿਕ ਪਾਂਡਿਆ, ਰਵਿੰਦਰ ਜਡੇਜਾ, ਰਾਹੁਲ ਚਾਹਰ, ਰਵੀਚੰਦਰਨ ਅਸ਼ਵਿਨ, ਸ਼ਾਰਦੁਲ ਠਾਕੁਰ, ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ, ਭੁਵਨੇਸ਼ਵਰ ਕੁਮਾਰ, ਮੁਹੰਮਦ ਸ਼ਮੀ ਸ਼ਾਮਲ ਹਨ। ਰਿਜ਼ਰਵ ਖਿਡਾਰੀ: ਸ਼੍ਰੇਅਰ ਅਈਅਰ, ਦੀਪਕ ਚਾਹਰ, ਅਕਸ਼ਰ ਪਟੇਲ।
ਵਰੇਂਦਰ ਸਹਿਵਾਗ ਨੇ ਅੱਜ ਦੇ ਮੈਚ ਬਾਰੇ ਕਿਹਾ, "ਜੇਕਰ ਮੈਂ ਟੀਮ ਦੀ ਚੋਣ ਕਰਨਾ ਚਾਹੁੰਦਾ ਹਾਂ, ਤਾਂ ਮੈਂ ਸਭ ਤੋਂ ਪਹਿਲਾਂ ਇਸ ਵਿੱਚ ਹਾਰਦਿਕ ਪੰਡਿਆ ਦਾ ਨਾਂ ਸ਼ਾਮਲ ਕਰਾਂਗਾ। ਜੇਕਰ ਉਨ੍ਹਾਂ ਦਾ ਬੱਲਾ ਖੇਡਦਾ ਹੈ, ਤਾਂ ਪਾਕਿਸਤਾਨ ਖਿਲਾਫ ਇਹ ਮੈਚ ਇੱਕਪਾਸੜ ਹੋਵੇਗਾ। ਉਹ ਆਪਣੇ ਦਮ 'ਤੇ ਮੈਚ ਨੂੰ ਪਲਟਣ ਤੇ ਜਿੱਤਣ ਦੀ ਸਮਰੱਥਾ ਰੱਖਦਾ ਹੈ।"
ਭਾਰਤ ਤੇ ਪਾਕਿਸਤਾਨ ਅੱਜ ਲੰਬੇ ਸਮੇਂ ਮਗਰੋਂ ਆਹਮੋ-ਸਾਹਮਣੇ ਹੋਣਗੇ। ਆਈਸੀਸੀ ਟੀ-20 ਵਿਸ਼ਵ ਕੱਪ ਵਿੱਚ ਰਵਾਇਤੀ ਵਿਰੋਧ ਟੀਮਾਂ ਆਪਸ ਵਿੱਚ ਭਿੜਨਗੀਆਂ। ਭਾਰਤ ਤੇ ਪਾਕਿਸਤਾਨ ਦੇ ਨਾਲ-ਨਾਲ ਪੂਰੀ ਦੁਨੀਆ ਦੀਆਂ ਨਜ਼ਰਾਂ ਇਸ ਮੈਚ ਉੱਪਰ ਹਨ।
ਭਾਰਤੀ ਟੀਮ ਵਿਸ਼ਵ ਕੱਪ ਵਿੱਚ ਆਪਣੀ ਮੁਹਿੰਮ ਦੀ ਸ਼ੁਰੂਆਤ ਪਾਕਿਸਤਾਨ ਨਾਲ ਇੱਕ ਹਾਈ ਪ੍ਰੋਫਾਈਲ ਮੈਚ ਨਾਲ ਕਰੇਗੀ। ਭਾਰਤ ਤੇ ਪਾਕਿਸਤਾਨ ਵਿਚਾਲੇ ਹਾਈ ਪ੍ਰੋਫਾਈਲ ਮੈਚ ਦੁਬਈ ਦੇ ਦੁਬਈ ਇੰਟਰਨੈਸ਼ਨਲ ਸਟੇਡੀਅਮ 'ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ, ਦੋਵੇਂ ਟੀਮਾਂ ਗਰੁੱਪ ਬੀ 'ਚ ਹਨ।
ਵਿਸ਼ਵ ਕੱਪ ਟੂਰਨਾਮੈਂਟ ਵਿੱਚ ਭਾਰਤ ਅੱਜ ਤੱਕ ਕਦੇ ਵੀ ਪਾਕਿਸਤਾਨ ਤੋਂ ਨਹੀਂ ਹਾਰਿਆ। ਅੱਜ ਦੇ ਮੈਚ ਵਿੱਚ ਭਾਰਤ ਉੱਤੇ ਇਸ ਰਿਕਾਰਡ ਨੂੰ ਬਚਾਉਣ ਦਾ ਦਬਾਅ ਰਹੇਗਾ। ਭਾਰਤ ਲਈ ਖੇਡਣ ਵਾਲੀ ਟੀਮ ਦੀ ਰਚਨਾ ਦੀ ਗੱਲ ਕਰੀਏ ਤਾਂ ਕਾਗਜ਼ 'ਤੇ ਭਾਰਤੀ ਟੀਮ ਬਹੁਤ ਸੰਤੁਲਿਤ ਦਿਖਾਈ ਦੇ ਰਹੀ ਹੈ। ਟੀਮ 'ਚ ਪੰਜ ਬੱਲੇਬਾਜ਼, ਇੱਕ ਵਿਕਟਕੀਪਰ, ਤਿੰਨ ਆਲਰਾਊਂਡਰ, ਤਿੰਨ ਸਪਿਨਰ ਤੇ ਤਿੰਨ ਤੇਜ਼ ਗੇਂਦਬਾਜ਼ ਹਨ। ਮੈਚ ਤੋਂ ਪਹਿਲਾਂ ਵਿਰਾਟ ਕੋਹਲੀ ਨੇ ਕਿਹਾ, ਅਸੀਂ ਆਪਣੀ ਜਿੱਤ ਨੂੰ ਲੈ ਕੇ ਪੂਰੀ ਤਰ੍ਹਾਂ ਸਕਾਰਾਤਮਕ ਹਾਂ।
ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ ਆਈਸੀਸੀ ਦੇ ਕਿਸੇ ਵੀ ਟੂਰਨਾਮੈਂਟ ਵਿਚ ਖਿੱਚ ਦਾ ਕੇਂਦਰ ਹੁੰਦਾ ਹੈ ਕਿਉਂਕਿ ਦੋਵਾਂ ਦੇਸ਼ਾਂ ਵਿਚਾਲੇ ਖੇਡ ਮੁਕਾਬਲੇ ਕਾਫ਼ੀ ਘੱਟ ਹੁੰਦੇ ਹਨ। ਇਸ ਮੁਕਾਬਲੇ ਨੂੰ ਲੈ ਕੇ ਦਰਸ਼ਕਾਂ ਦਾ ਉਤਸ਼ਾਹ ਬੁਲੰਦੀਆਂ ਉਤੇ ਹੈ। ਜੇਕਰ ਆਈਸੀਸੀ ਦੇ ਇਕ ਰੋਜ਼ਾ ਤੇ ਟੀ20 ਵਿਸ਼ਵ ਕੱਪ ਦੀ ਗੱਲ ਕਰੀਏ ਤਾਂ ਭਾਰਤ ਨੇ ਪਾਕਿ ਵਿਰੁੱਧ ਸਾਰੇ 12 ਮੈਚਾਂ ਵਿਚ ਜਿੱਤ ਦਰਜ ਕੀਤੀ ਹੈ। ਵਿਰਾਟ ਕੋਹਲੀ ਦੀ ਟੀਮ ਇਸ ਜੇਤੂ ਮੁਹਿੰਮ ਨੂੰ ਜਾਰੀ ਰੱਖਣ ਲਈ ਵਚਨਬੱਧ ਹੈ।
ਮਹਿੰਦਰ ਸਿੰਘ ਧੋਨੀ ਦੀ ਭੂਮਿਕਾ ਵੀ ਇਸ ਮੌਕੇ ਮਹੱਤਵਪੂਰਨ ਹੋਵੇਗੀ ਜੋ ਕਿ ਮਾਰਗਦਰਸ਼ਕ ਦੇ ਤੌਰ ਉਤੇ ਹਾਜ਼ਰ ਹੋਣਗੇ। ਟੀ20 ਵਿਸ਼ਵ ਕੱਪ ਵਿਚ ਭਾਰਤ ਨੇ ਸਾਰੇ ਮੈਚ ਧੋਨੀ ਦੀ ਅਗਵਾਈ ਵਿਚ ਹੀ ਜਿੱਤੇ ਹਨ। ਹਾਲਾਂਕਿ ਟੀ20 ਕ੍ਰਿਕਟ ਦਾ ਅਜਿਹਾ ਸਰੂਪ ਹੈ ਜਿਸ ਵਿੱਚ ਕਿਸੇ ਵੀ ਟੀਮ ਦੀ ਜਿੱਤ ਯਕੀਨੀ ਨਹੀਂ ਮੰਨੀ ਜਾ ਸਕਦੀ। ਵਿਰਾਟ ਕੋਹਲੀ ਤੋਂ ਇਲਾਵਾ ਰੋਹਿਤ ਸ਼ਰਮਾ ਤੇ ਜਸਪ੍ਰੀਤ ਬੁਮਰਾਹ ਵੀ ਛਾਪ ਛੱਡਣ ਦੀ ਪੂਰੀ ਕੋਸ਼ਿਸ਼ ਕਰਨਗੇ।
ਪਿਛੋਕੜ
T20 World Cup, Ind vs Pak LIVE: ਭਾਰਤ ਤੇ ਪਾਕਿਸਤਾਨ ਅੱਜ ਲੰਬੇ ਸਮੇਂ ਮਗਰੋਂ ਆਹਮੋ-ਸਾਹਮਣੇ ਹੋਣਗੇ। ਆਈਸੀਸੀ ਟੀ-20 ਵਿਸ਼ਵ ਕੱਪ ਵਿੱਚ ਰਵਾਇਤੀ ਵਿਰੋਧ ਟੀਮਾਂ ਆਪਸ ਵਿੱਚ ਭਿੜਨਗੀਆਂ। ਭਾਰਤ ਤੇ ਪਾਕਿਸਤਾਨ ਦੇ ਨਾਲ-ਨਾਲ ਪੂਰੀ ਦੁਨੀਆ ਦੀਆਂ ਨਜ਼ਰਾਂ ਇਸ ਮੈਚ ਉੱਪਰ ਹਨ। ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਵਿੱਛ ਤਣਾਅ ਕਰਕੇ ਇਹ ਮੈਚ ਕਾਫੀ ਸਮੇਂ ਬਾਅਦ ਖੇਡਿਆ ਜਾ ਰਿਹਾ ਹੈ।
ਭਾਰਤੀ ਟੀਮ ਵਿਸ਼ਵ ਕੱਪ ਵਿੱਚ ਆਪਣੀ ਮੁਹਿੰਮ ਦੀ ਸ਼ੁਰੂਆਤ ਪਾਕਿਸਤਾਨ ਨਾਲ ਇੱਕ ਹਾਈ ਪ੍ਰੋਫਾਈਲ ਮੈਚ ਨਾਲ ਕਰੇਗੀ। ਭਾਰਤ ਤੇ ਪਾਕਿਸਤਾਨ ਵਿਚਾਲੇ ਹਾਈ ਪ੍ਰੋਫਾਈਲ ਮੈਚ ਦੁਬਈ ਦੇ ਦੁਬਈ ਇੰਟਰਨੈਸ਼ਨਲ ਸਟੇਡੀਅਮ 'ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ, ਦੋਵੇਂ ਟੀਮਾਂ ਗਰੁੱਪ ਬੀ 'ਚ ਹਨ।
ਵਿਸ਼ਵ ਕੱਪ ਟੂਰਨਾਮੈਂਟ ਵਿੱਚ ਭਾਰਤ ਅੱਜ ਤੱਕ ਕਦੇ ਵੀ ਪਾਕਿਸਤਾਨ ਤੋਂ ਨਹੀਂ ਹਾਰਿਆ। ਅੱਜ ਦੇ ਮੈਚ ਵਿੱਚ ਭਾਰਤ ਉੱਤੇ ਇਸ ਰਿਕਾਰਡ ਨੂੰ ਬਚਾਉਣ ਦਾ ਦਬਾਅ ਰਹੇਗਾ। ਭਾਰਤ ਲਈ ਖੇਡਣ ਵਾਲੀ ਟੀਮ ਦੀ ਰਚਨਾ ਦੀ ਗੱਲ ਕਰੀਏ ਤਾਂ ਕਾਗਜ਼ 'ਤੇ ਭਾਰਤੀ ਟੀਮ ਬਹੁਤ ਸੰਤੁਲਿਤ ਦਿਖਾਈ ਦੇ ਰਹੀ ਹੈ। ਟੀਮ 'ਚ ਪੰਜ ਬੱਲੇਬਾਜ਼, ਇੱਕ ਵਿਕਟਕੀਪਰ, ਤਿੰਨ ਆਲਰਾਊਂਡਰ, ਤਿੰਨ ਸਪਿਨਰ ਤੇ ਤਿੰਨ ਤੇਜ਼ ਗੇਂਦਬਾਜ਼ ਹਨ। ਮੈਚ ਤੋਂ ਪਹਿਲਾਂ ਵਿਰਾਟ ਕੋਹਲੀ ਨੇ ਕਿਹਾ, ਅਸੀਂ ਆਪਣੀ ਜਿੱਤ ਨੂੰ ਲੈ ਕੇ ਪੂਰੀ ਤਰ੍ਹਾਂ ਸਕਾਰਾਤਮਕ ਹਾਂ।
ਜ਼ਿਕਰਯੋਗ ਹੈ ਕਿ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ ਆਈਸੀਸੀ ਦੇ ਕਿਸੇ ਵੀ ਟੂਰਨਾਮੈਂਟ ਵਿਚ ਖਿੱਚ ਦਾ ਕੇਂਦਰ ਹੁੰਦਾ ਹੈ ਕਿਉਂਕਿ ਦੋਵਾਂ ਦੇਸ਼ਾਂ ਵਿਚਾਲੇ ਖੇਡ ਮੁਕਾਬਲੇ ਕਾਫ਼ੀ ਘੱਟ ਹੁੰਦੇ ਹਨ। ਇਸ ਮੁਕਾਬਲੇ ਨੂੰ ਲੈ ਕੇ ਦਰਸ਼ਕਾਂ ਦਾ ਉਤਸ਼ਾਹ ਬੁਲੰਦੀਆਂ ਉਤੇ ਹੈ। ਜੇਕਰ ਆਈਸੀਸੀ ਦੇ ਇਕ ਰੋਜ਼ਾ ਤੇ ਟੀ20 ਵਿਸ਼ਵ ਕੱਪ ਦੀ ਗੱਲ ਕਰੀਏ ਤਾਂ ਭਾਰਤ ਨੇ ਪਾਕਿ ਵਿਰੁੱਧ ਸਾਰੇ 12 ਮੈਚਾਂ ਵਿਚ ਜਿੱਤ ਦਰਜ ਕੀਤੀ ਹੈ। ਵਿਰਾਟ ਕੋਹਲੀ ਦੀ ਟੀਮ ਇਸ ਜੇਤੂ ਮੁਹਿੰਮ ਨੂੰ ਜਾਰੀ ਰੱਖਣ ਲਈ ਵਚਨਬੱਧ ਹੈ।
- - - - - - - - - Advertisement - - - - - - - - -